ਅੰਮ੍ਰਿਤਸਰ— ਰਾਜਾਸਾਂਸੀ ਦੇ ਨਿਰੰਕਾਰੀ ਭਵਨ 'ਚ ਕੀਤੇ ਗਏ ਗ੍ਰੇਨੇਡ ਧਮਾਕੇ ਦੇ ਮੁਲਜ਼ਮ ਬਿਕਰਮਜੀਤ ਸਿੰਘ ਨੂੰ ਅੱਜ ਫਿਰ ਤੋਂ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ 8 ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਦੱਸ ਦੇਈਏ ਕਿ ਬਿਕਰਮਜੀਤ ਸਿੰਘ ਨੂੰ ਪਹਿਲਾਂ 5 ਦਿਨਾਂ ਦਾ ਰਿਮਾਂਡ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਅੱਜ ਰਿਮਾਂਡ ਖਤਮ ਹੋਣ 'ਤੇ ਉਸ ਨੂੰ ਅਜਨਾਲਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਸੀ। ਫਿਲਹਾਲ ਪੁਲਸ ਉਸ ਦੇ ਕੋਲੋਂ ਹਮਲੇ ਸਬੰਧੀ ਪੁੱਛਗਿੱਛ ਕਰ ਰਹੀ ਹੈ। ਪੁਲਸ ਵੱਲੋਂ ਇਸ ਹਮਲੇ ਦੇ ਮਾਸਟਰਮਾਈਂਡ ਅਵਤਾਰ ਸਿੰਘ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ।
ਜ਼ਿਕਰਯੋਗ ਹੈ ਕਿ 18 ਨਵੰਬਰ ਨੂੰ ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਪਿੰਡ ਅਦੀਵਾਲ 'ਚ ਸੰਤ ਨਿਰੰਕਾਰੀ ਭਵਨ 'ਤੇ 2 ਮੋਟਰਸਾਈਕਲ ਸਵਾਰ ਨਕਾਬਪੋਸ਼ਾਂ ਵੱਲੋਂ ਗ੍ਰੇਨੇਡ ਨਾਲ ਬੰਬ ਧਮਾਕਾ ਕੀਤਾ ਗਿਆ ਸੀ। ਇਸ ਧਮਾਕੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ ਅਤੇ 20 ਦੇ ਕਰੀਬ ਲੋਕ ਜ਼ਖਮੀ ਹੋ ਗਏ ਹਨ।
ਗੁਰਬਾਣੀ ਦੀ ਪੰਕਤੀ ਗਲਤ ਉਚਾਰਣ 'ਤੇ ਹਰਸਿਮਰਤ ਨੇ ਮੰਗੀ ਮੁਆਫੀ
NEXT STORY