ਅੰਮ੍ਰਿਤਸਰ (ਗੁਰਪ੍ਰੀਤ) : ਅੰਮ੍ਰਿਤਸਰ ਦੇ ਲੁਹਾਰਕਾ ਰੋਡ ’ਤੇ ਦੇਰ ਸ਼ਾਮ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦੋ ਨੌਜਵਾਨਾਂ ਵਿਚਾਲੇ ਹੋਏ ਝਗੜੇ ਦੌਰਾਨ ਗੋਲੀਆਂ ਚੱਲ ਗਈਆਂ। ਇਸ ਫਾਇਰਿੰਗ ਵਿਚ ਇਕ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸਨੂੰ ਤੁਰੰਤ ਸਿਵਲ ਹਸਪਤਾਲ ਅੰਮ੍ਰਿਤਸਰ ਦਾਖ਼ਲ ਕਰਵਾਇਆ ਗਿਆ। ਸਿਵਲ ਹਸਪਤਾਲ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੁਲਸ ਅਧਿਕਾਰੀ ਨੇ ਦੱਸਿਆ ਕਿ ਜ਼ਖ਼ਮੀ ਨੌਜਵਾਨ ਦੀ ਪਛਾਣ ਐਸ਼ਪ੍ਰੀਤ ਸਿੰਘ ਵਜੋਂ ਹੋਈ ਹੈ, ਜੋ 11ਵੀਂ ਕਲਾਸ ਦਾ ਵਿਦਿਆਰਥੀ ਹੈ। ਪੁਲਸ ਮੁਤਾਬਕ ਝਗੜੇ ਦੀ ਸ਼ੁਰੂਆਤ ਸਕੂਲ ਵਿਚ ਹੋਈ ਸੀ, ਜਿੱਥੇ 11ਵੀਂ ਅਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਵਿਚਾਲੇ ਕਿਸੇ ਗਲਤਫ਼ਹਿਮੀ ਕਾਰਨ ਤਕਰਾਰ ਹੋਈ। ਪੁਲਸ ਨੇ ਦੱਸਿਆ ਕਿ ਝਗੜੇ ਤੋਂ ਬਾਅਦ ਦੋਹਾਂ ਧਿਰਾਂ ਲੁਹਾਰਕਾ ਰੋਡ ’ਤੇ ਰਾਜ਼ੀਨਾਮੇ ਲਈ ਇਕੱਠੀਆਂ ਹੋਈਆਂ ਸਨ, ਪਰ ਉੱਥੇ ਮੁੜ ਤਕਰਾਰ ਹੋ ਗਈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੀਆਂ ਕਈ ਟੀਮਾਂ ਨੇ ਘੇਰ ਲਿਆ ਪੂਰਾ ਸ਼ਹਿਰ, ਸੀਲ ਕਰ ਦਿੱਤੀਆਂ ਸਰਹੱਦਾਂ
ਇਸ ਦੌਰਾਨ ਨਿਜ਼ਾਮ ਦੇ ਸਾਥੀ ਹਰਿੰਦਰ ਸਿੰਘ ਵੱਲੋਂ ਗੋਲੀ ਚਲਾਈ ਗਈ, ਜੋ ਐਸ਼ਪ੍ਰੀਤ ਸਿੰਘ ਦੀ ਲੱਤ ਵਿਚ ਲੱਗੀ। ਪੁਲਸ ਮੁਤਾਬਕ ਮੌਕੇ ’ਤੇ ਪੰਜ ਤੋਂ ਛੇ ਰਾਊਂਡ ਫਾਇਰ ਹੋਣ ਦੀ ਜਾਣਕਾਰੀ ਮਿਲੀ ਹੈ। ਹਾਲਾਂਕਿ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਵਰਤੀ ਗਈ ਪਿਸਤੌਲ ਲਾਈਸੰਸੀ ਸੀ ਜਾਂ ਨਹੀਂ। ਪੁਲਸ ਨੇ ਸਪੱਸ਼ਟ ਕੀਤਾ ਕਿ ਦੂਜੀ ਧਿਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਫਾਇਰਿੰਗ ਦੀ ਪੁਸ਼ਟੀ ਨਹੀਂ ਹੋਈ। ਫਿਲਹਾਲ ਜ਼ਖ਼ਮੀ ਨੌਜਵਾਨ ਬਿਆਨ ਦੇਣ ਦੀ ਹਾਲਤ ਵਿਚ ਨਹੀਂ ਹੈ। ਪੁਲਸ ਦਾ ਕਹਿਣਾ ਹੈ ਕਿ ਜਿਵੇਂ ਹੀ ਉਸਦਾ ਬਿਆਨ ਦਰਜ ਕੀਤਾ ਜਾਵੇਗਾ, ਮਾਮਲੇ ਵਿਚ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਫਿਲਹਾਲ ਵਾਰਦਾਤ ਦੀ ਗੰਭੀਰਤਾ ਨਾਲ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਸੁੱਖਣਵਾਲਾ ਦੇ ਗੁਰਵਿੰਦਰ ਕਤਲ ਕਾਂਡ 'ਚ ਨਵਾਂ ਮੋੜ, ਰੁਪਿੰਦਰ ਦੀ ਸਹੇਲੀ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਕਈ ਅਫ਼ਸਰ ਜਾਂਚ ਦੇ ਘੇਰੇ 'ਚ! ਡਿੱਗ ਸਕਦੀ ਹੈ ਗਾਜ
NEXT STORY