ਅੰਮ੍ਰਿਤਸਰ (ਰਮਨ ਸ਼ਰਮਾ) : ਮੰਗਲਵਾਰ ਸਵੇਰੇ ਅੰਮ੍ਰਿਤਸਰ ਦੇ ਬੱਸ ਅੱਡੇ 'ਤੇ ਗੋਲੀਆਂ ਮਾਰ ਕੇ ਬੱਸ ਚੈੱਕਰ ਦਾ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਸ਼ਨਾਖਤ ਮੱਖਣ ਸਿੰਘ ਵਾਸੀ ਪਿੰਡ ਘਣਸ਼ਾਮਪੁਰਾ ਮਹਿਤਾ, ਅੰਮ੍ਰਿਤਸਰ ਵਜੋਂ ਹੋਈ ਹੈ। ਇਹ ਵਾਰਦਾਤ ਅੱਜ ਸਵੇਰੇ 10 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਤਿੰਨ ਹਮਲਾਵਰਾਂ ਨੇ ਆਉਂਦੇ ਸਾਰ ਹੀ ਬੱਸ ਚੈੱਕਰ ਮੱਖਣ ਸਿੰਘ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਵਾਰਦਾਤ ਮੌਕੇ ਘਟਨਾ ਸਥਾਨ 'ਤੇ ਮੌਜੂਦ ਸੂਤਰਾਂ ਨੇ ਦੱਸਿਆ ਕਿ ਇਥੇ ਲਗਭਗ ਅੱਧੀ ਦਰਜਨ ਤੋਂ ਵਧੇਰੇ ਗੋਲੀਆਂ ਚੱਲੀਆਂ, ਜਿਸ ਕਾਰਨ ਬੱਸ ਅੱਡੇ ਵਿਖੇ ਦਹਿਸ਼ਤ ਦਾ ਮਾਹੌਲ ਬਣ ਗਿਆ। ਗੋਲੀਆਂ ਲੱਗਣ ਕਾਰਣ ਮੱਖਣ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਅਧਿਆਪਕਾਂ ਲਈ ਜਾਰੀ ਹੋ ਗਏ ਨਵੇਂ ਹੁਕਮ, ਇਕ ਪੱਤਰ ਨੇ ਮਚਾਈ ਹਲਚਲ
ਵਾਰਦਾਤ ਤੋਂ ਬਾਅਦ ਦਹਿਸ਼ਤ ਦਾ ਮਾਹੌਲ
ਗੋਲੀਆਂ ਦੀ ਤਾੜ-ਤਾੜ ਸੁਣਕੇ ਬੱਸ ਅੱਡੇ ‘ਤੇ ਮੌਜੂਦ ਯਾਤਰੀਆਂ ‘ਚ ਭਾਜੜ ਪੈ ਗਈ । ਮੌਕੇ 'ਤੇ ਏ. ਸੀ. ਪੀ. ਗਗਨਦੀਪ ਸਿੰਘ ਭਾਰੀ ਪੁਲਸ ਫੋਰਸ ਨਾਲ ਪੁੱਜੇ। ਉੱਥੇ ਹੀ ਘਟਨਾ ਦੀ ਸੀਸੀਟੀਵੀ ਵੀਡੀਓ ਖੰਗਾਲੀ ਜਾ ਰਹੀ ਹੈ। ਪੁਲਸ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਲਦ ਹੀ ਵਾਰਦਾਤ ਵਿਚ ਸ਼ਾਮਲ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਭਾਜਪਾ ਨਾਲ ਗਠਜੋੜ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੁਅੱਤਲ DIG ਭੁੱਲਰ ਦੇ ਪਰਿਵਾਰ ਨੂੰ ਘਰ ਦਾ ਖ਼ਰਚ ਚਲਾਉਣਾ ਹੋਇਆ ਮੁਸ਼ਕਲ! ਅਦਾਲਤ 'ਚ ਪਾਈ ਅਰਜ਼ੀ
NEXT STORY