ਅੰਮ੍ਰਿਤਸਰ (ਸੁਮਿਤ ਖੰਨਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਅੰਮ੍ਰਿਤਸਰ ਪੁੱਜੇ। ਇਸ ਮੌਕੇ ਉਨ੍ਹਾਂ ਨੇ ਅੰਮ੍ਰਿਤਸਰ 'ਚ ਟ੍ਰੈਫਿਕ ਦੀ ਸਮੱਸਿਆ ਤੋਂ ਨਿਜ਼ਾਤ ਦਿਵਾਉਣ ਲਈ ਸ਼ਹਿਰ 'ਚ ਪੰਜ ਪੁਲਾਂ ਦਾ ਉਦਘਾਟਨ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਦੇ ਹੰਭਲੇ ਲਈ ਉਸ ਦੀ ਪਿੱਠ ਥਾਪੜੀ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਦਰਿਆਈ ਪਾਣੀ ਨੂੰ ਪੀਣਯੋਗ ਬਣਾ ਕੇ ਵੱਡੇ ਸ਼ਹਿਰਾ 'ਚ ਸਪਲਾਈ ਕੀਤਾ ਜਾਵੇਗਾ ਕਿਉਂਕਿ ਇਹ ਪਾਣੀ ਸਾਫ ਕਰਨਾ ਸੌਖਾ ਹੈ। ਉਨ੍ਹਾਂ ਕਿਹਾ ਕਿ ਸੂਬੇ 'ਚ ਪੀਣ ਵਾਲੇ ਪਾਣੀ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਦਰਿਆਵਾਂ ਦੇ ਪਾਣੀ ਨੂੰ ਵਰਤਿਆ ਜਾਵੇਗਾ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਸੂਬੇ 'ਚ ਵਿਕਾਸ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਤੇ ਖਾਸਕਰ ਗੁਰੂ ਕੀ ਨਗਰੀ ਅੰਮ੍ਰਿਤਸਰ ਨੂੰ ਖੂਬਸੂਰਤ ਬਣਾਉਣ 'ਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਦੇ ਡਰੀਮ ਪ੍ਰੋਜੈਕਟ ਸਪੋਰਟਸ ਸਟੇਡੀਅਮ ਨੂੰ ਹਰੀ ਝੰਡੀ ਦਿੱਤੀ ਤੇ ਅੰਮ੍ਰਿਤਸਰ ਦੀਆਂ ਇਤਿਹਾਸਕ ਤੇ ਧਾਰਮਿਕ ਥਾਵਾਂ ਦੇ ਵਿਕਾਸ ਲਈ 147 ਕਰੋੜ ਦੀ ਗ੍ਰਾਂਟ ਵੀ ਦਿੱਤੀ, ਜਿਸ ਦੇ ਲਈ ਸਿੱਧੂ ਨੇ ਕੈਪਟਨ ਦਾ ਧੰਨਵਾਦ ਕੀਤਾ।
ਅੰਮ੍ਰਿਤਸਰ 'ਚ 55 ਸਾਲਾ ਔਰਤ ਨਾਲ ਜ਼ਬਰ ਜਨਾਹ
NEXT STORY