ਅੰਮ੍ਰਿਤਸਰ (ਸੁਮਿਤ) - ਅੰਮ੍ਰਿਤਸਰ ਜ਼ਿਲ੍ਹੇ ਦੇ ਰਣਜੀਤ ਐਵੇਨਿਊ ਇਲਾਕੇ ਵਿੱਚ ਗੁੰਡਾਗਰਦੀ ਦਾ ਨੰਗਾ ਨਾਚ ਉਸ ਸਮੇਂ ਵੇਖਣ ਨੂੰ ਮਿਲਿਆ, ਜਦੋਂ ਕਾਰ ’ਚ ਬਾਜ਼ਾਰ ਜਾ ਰਹੀ ਇਕ ਕੁੜੀ ’ਤੇ ਮੋਟਰਸਾਈਕਲ ਸਵਾਰ 3 ਨੌਜਵਾਨਾਂ ਨੇ ਜਾਨਲੇਵਾ ਹਮਲਾ ਕਰ ਦਿੱਤਾ। ਇਸ ਵਾਰਦਾਤ ਨਾਲ ਇਲਾਕੇ ’ਚ ਦਹਿਸ਼ਤ ਦਾ ਮਾਹੌਰ ਪੈਦਾ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਸ ਵੀ ਮੌਕੇ ’ਤੇ ਪਹੁੰਚ ਗਈ, ਜਿਸ ਵਲੋਂ ਕੁੜੀ ਦੇ ਬਿਆਨਾਂ ਦੇ ਆਧਾਰ ’ਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਜਲ੍ਹਿਆਂਵਾਲਾ ਬਾਗ ਦੀ ਮੁੜ ਉਸਾਰੀ ਬਣੀ ਵਿਵਾਦਾਂ ਦਾ ਵਿਸ਼ਾ, ਰਾਹੁਲ ਗਾਂਧੀ ਦੇ ਟਵੀਟ ਨੂੰ ਕੈਪਟਨ ਨੇ ਦੱਸਿਆ ਗਲਤ
ਇਸ ਘਟਨਾ ਦੇ ਸਬੰਧ ’ਚ ਪੱਤਰਕਾਰ ਨੂੰ ਜਾਣਕਾਰੀ ਦਿੰਦੇ ਹੋਏ ਪੀੜਤ ਕੁੜੀ ਨੇ ਦੱਸਿਆ ਕਿ ਉਹ ਆਪਣੀ ਕਾਰ ’ਚ ਸਵਾਰ ਹੋ ਕੇ ਸ਼ਾਮ ਦੇ ਸਮੇਂ ਬਾਜ਼ਾਰ ਜਾ ਰਹੀ ਸੀ। ਇਸ ਦੌਰਾਨ ਰਾਸਤੇ ’ਚ ਮੋਟਰਸਾਈਕਲ ’ਤੇ ਸਵਾਰ 3 ਨੌਜਵਾਨਾਂ ਨੇ ਉਸ ’ਤੇ ਜਾਨਲੇਵਾ ਹਮਲਾ ਕਰ ਦਿੱਤਾ। ਉਸ ਨੇ ਦੱਸਿਆ ਕਿ ਉਕਤ ਨੌਜਵਾਨ ਉਸ ਨੂੰ ਕਾਰ ’ਚੋਂ ਬਾਹਰ ਕੱਢ ਕੇ ਉਸ ਦੀ ਕੁੱਟਮਾਰ ਕਰਨਾ ਚਾਹੁੰਦੇ ਸਨ ਪਰ ਉਸ ਨੇ ਆਪਣੀ ਕਾਰ ਨੂੰ ਲਾੱਕ ਕਰ ਲਿਆ। ਉਸ ਦੀ ਕਾਰ ਉਨ੍ਹਾਂ ਦੇ ਮੋਟਰਸਾਈਕਲ ਨਾਲ ਲੱਗ ਗਈ ਸੀ ਅਤੇ ਉਹ ਉਨ੍ਹਾਂ ਦਾ ਹਾਲ ਪੁੱਛਣ ਲੱਗੀ ਤਾਂ ਨੌਜਵਾਨਾਂ ਨੇ ਉਸ ’ਤੇ ਹਮਲਾ ਕਰ ਦਿੱਤਾ।
ਪੜ੍ਹੋ ਇਹ ਵੀ ਖ਼ਬਰ - ਸ਼ਰਾਬੀ ਨੌਜਵਾਨਾਂ ਨੂੰ ਧੀ ਨਾਲ ਛੇੜਛਾੜ ਕਰਨ ਤੋਂ ਰੋਕਣ ਦੀ ਇੰਸਪੈਕਟਰ ਪਿਓ ਨੂੰ ਮਿਲੀ ਸਜਾ, ਦਰਜ ਹੋਈ FIR (ਵੀਡੀਓ)
ਉਸ ਨੇ ਦੱਸਿਆ ਕਿ ਉਹ ਗੱਡੀ ’ਚ ਬੈਠੀ ਹੋਈ ਸੀ, ਜਦੋਂ ਗੁੱਸੇ ’ਚ ਆਏ ਨੌਜਵਾਨਾਂ ਨੇ ਉਸ ਦੀ ਕਾਰ ਨੂੰ ਬੁਰੀ ਤਰ੍ਹਾਂ ਭੰਨ ਦਿੱਤਾ। ਕਾਰ ਦੇ ਸ਼ੀਸ਼ੇ ਪੂਰੀ ਤਰ੍ਹਾਂ ਤੋੜ ਦਿੱਤੇ, ਜਿਸ ਦੌਰਾਨ ਉਸ ਨੇ ਆਪਣੇ ਦੋਸਤਾਂ ਅਤੇ ਪੁਲਸ ਨੂੰ ਫੋਨ ਕੀਤਾ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਸ ਅਤੇ ਉਸ ਦੇ ਦੋਸਤ ਉਸ ਸਥਾਨ ’ਤੇ ਆ ਗਏ, ਜਿਸ ਨਾਲ ਉਸ ਦੀ ਜਾਨ ਬੱਚ ਗਈ। ਦੂਜੇ ਪਾਸੇ ਪੁਲਸ ਨੇ ਕੁੜੀ ਦੇ ਬਿਆਨਾਂ ਦੇ ਆਧਾਰ ’ਤੇ ਹਮਲਾਵਰਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ ਅਤੇ ਇਸ ਮਾਮਲੇ ਦੀ ਕਾਰਵਾਈ ਕਰਦੇ ਹੋਏ ਇਸ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ 'ਚ ਬੇਖ਼ੌਫ਼ ਦਹਿਸ਼ਤਗਰਦ ਗ੍ਰਿਫ਼ਤਾਰ, ਮੋਟਰ ਸਾਈਕਲ 'ਤੇ ਚੁੱਕੀ ਫਿਰਦਾ ਸੀ 2 ਹੈਂਡ ਗ੍ਰਨੇਡ
ਕਾਂਗਰਸ ਦਾ ਕਲੇਸ਼ ਹਲ ਕਰਵਾਉਣ ਆਏ ਰਾਵਤ ਖ਼ੁਦ ਵਿਵਾਦ 'ਚ ਫਸੇ, ਸਿੱਧੂ ਤੇ ਟੀਮ ਦੀ 5 ਪਿਆਰਿਆਂ ਨਾਲ ਕੀਤੀ ਤੁਲਨਾ
NEXT STORY