ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਦੇ ਹਾਲ ਬਾਜ਼ਾਰ 'ਚ ਕਿਸਾਨਾਂ ਵਲੋਂ ਅੱਜ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨ ਯੂਨੀਅਨ ਵਲੋਂ ਦੁਕਾਨਾਂ ਦੇ ਬਾਹਰ ਕਾਲੀ ਦੀਵਾਲੀ ਦੇ ਪੋਸਟਰ ਤੇ ਕਾਲੇ ਝੰਡੇ ਲਗਾਏ ਗਏ। ਇਸ ਮੌਕੇ ਉਨ੍ਹਾਂ ਨੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਸੰਘਰਸ਼ 'ਚ ਉਨ੍ਹਾਂ ਨਾਲ ਜੁੜਨ।
ਇਹ ਵੀ ਪੜ੍ਹੋ : ਬੇਸ਼ਰਮੀ ਦੀਆਂ ਹੱਦਾਂ ਪਾਰ: ਨੌਕਰੀ ਦੁਆਉਣ ਦਾ ਲਾਰਾ ਲਾ ਕੇ ਨਾਬਾਲਗਾ ਨੂੰ ਬਣਾਇਆ ਆਪਣਾ ਸ਼ਿਕਾਰ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਦਰਸ਼ਨ ਕਰ ਕਿਸਾਨ ਯੂਨੀਅਨ ਦੇ ਮੈਂਬਰਾਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਦਿੱਲੀ 'ਚ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਰੱਖੀ ਗਈ ਮੀਟਿੰਗ 'ਚ ਉਹ ਸ਼ਾਮਲ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਦੇਸ਼ ਭਰ 'ਚ ਕਿਸਾਨਾਂ ਵਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਪਰ ਕੇਂਦਰ ਵਲੋਂ ਕੀਤੀ ਜਾ ਰਹੀ ਇਸ ਮੀਟਿੰਗ ਦੇਸ਼ ਭਰ ਦੀ ਕਿਸਾਨ ਯੂਨੀਅਨ ਨੂੰ ਨਹੀਂ ਸੱਦਾ ਦਿੱਤਾ ਗਿਆ, ਜਿਸ ਤੋਂ ਸਾਬਤ ਹੁੰਦਾ ਹੈ ਕਿ ਸਰਕਾਰ ਸਾਡੇ ਵਿਚਕਾਰ ਫੁੱਟ ਪਾਉਣ ਦਾ ਕੰਮ ਕਰ ਰਹੀ ਹੈ। ਦੂਜੇ ਪਾਸੇ ਮਾਲ ਗੱਡੀਆਂ ਬੰਦ ਕਰਕੇ ਪੰਜਾਬ ਦਾ ਨੁਕਸਾਨ ਕੀਤਾ ਜਾ ਰਿਹਾ ਹੈ। ਭਾਜਪਾ ਦੇ ਬਹੁਤ ਸਾਰੇ ਨੇਤਾ ਬੋਲ ਰਹੇ ਹਨ ਕਿ ਇਹ ਤਿੰਨ ਖੇਤੀ ਕਾਨੂੰਨ ਬਹੁਤ ਵਧੀਆ ਹਨ, ਜਿਸ ਕਾਰਨ ਉਨ੍ਹਾਂ ਨੇ ਚੋਣਾਂ 'ਚ ਜਿੱਤ ਹਾਸਲ ਕੀਤੀ ਹੈ। ਕਿਸਾਨਾਂ ਨੇ ਕਿਹਾ ਕਿ ਇਨ੍ਹਾਂ ਸਾਰੇ ਕਾਰਨਾਂ ਕਰਕੇ ਉਹ ਦਿੱਲੀ ਮੀਟਿੰਗ 'ਚ ਨਹੀਂ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ : ਬਿਹਾਰ ਚੋਣਾਂ ਹੋਈਆਂ ਸੰਪੰਨ, ਪੰਜਾਬ 'ਚ ਹੁਣ ਬਣੇਗਾ ਕਾਂਗਰਸ ਦਾ ਨਵਾਂ ਸੰਗਠਨਾਤਮਕ ਢਾਂਚਾ
ਕੈਪਟਨ ਦੀ ਕਾਰਗੁਜ਼ਾਰੀ 'ਤੇ ਖੁੱਲ੍ਹ ਕੇ ਬੋਲੇ ਵਿਧਾਇਕ ਪ੍ਰਗਟ ਸਿੰਘ (ਵੀਡੀਓ)
NEXT STORY