ਅੰਮ੍ਰਿਤਸਰ (ਬਿਊਰੋ) : ਅੱਤਵਾਦੀ ਕਨੈਕਸ਼ਨ ਦੇ ਚੱਲਦਿਆਂ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਸ਼ਨੀਵਾਰ ਨੂੰ ਅੰਮ੍ਰਿਤਸਰ ਕੇਂਦਰੀ ਜੇਲ੍ਹ 'ਚ ਰੇਡ ਕੀਤੀ ਹੈ। ਇਹ ਜਾਣਕਾਰੀ ਜੇਲ੍ਹ ਅਧਿਕਾਰੀ ਨੇ ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ 'ਤੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਐੱਨ.ਆਈ.ਏ. ਟੀਮਾਂ ਜੇਲ੍ਹ 'ਚ ਛਾਪੇਮਾਰੀ ਕਰ ਰਹੀਆਂ ਹਨ। ਜੇਲ੍ਹ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਟੈਰਰ ਫੰਡਿੰਗ ਦੇ ਚੱਲਦਿਆਂ ਐੱਨ.ਆਈ.ਏ. ਸਬੂਤ ਇਕੱਠੇ ਕਰਨ 'ਚ ਲੱਗੀ ਹੋਈ ਹੈ। ਜਿਸ ਕਾਰਨ ਇਹ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੁਲਸ ਨਾਲ ਮੁੱਠਭੇੜ ਦੌਰਾਨ ਫ਼ਰਾਰ ਹੋਇਆ ਗੈਂਗਸਟਰ ਅਜੇ ਬਾਊਂਸਰ ਗ੍ਰਿਫ਼ਤਾਰ
ਜ਼ਿਕਰਯੋਗ ਹੈ ਕਿ ਐੱਨ.ਆਈ.ਏ. ਨੂੰ ਅੱਤਵਾਦੀ ਫੰਡਿੰਗ ਨੂੰ ਲੈ ਕੇ ਇਨਪੁਟ ਮਿਲੀ ਹੈ, ਜਿਸ ਕਾਰਨ ਐੱਨ.ਆਈ.ਏ. ਨੇ ਕਈ ਥਾਵਾਂ 'ਤੇ ਛਾਪੇਮਾਰੀ ਕਰ ਰਹੀ ਹੈ। ਦੱਸ ਦਈਏ ਕਿ ਬੀਤੇ ਦਿਨ ਐੱਨ.ਆਈ.ਏ. ਵੱਲੋਂ ਪੰਜਾਬ 'ਚ 8 ਥਾਵਾਂ 'ਤੇ ਛਾਪੇਮਾਰੀ ਕੀਤੀ ਸੀ। ਫਿਰੋਜ਼ਪੁਰ, ਅੰਮ੍ਰਿਤਸਰ, ਤਰਨਤਾਰਨ ਅਤੇ ਹੋਰ ਕਈ ਥਾਵਾਂ 'ਤੇ ਐੱਨ.ਆਈ.ਏ. ਜਾਂਚ ਕਰ ਰਹੀ ਹੈ। ਕੱਲ੍ਹ ਵੀ ਜੰਮੂ 'ਚ 2 ਥਾਵਾਂ 'ਤੇ ਐੱਨ.ਆਈ.ਏ. ਨੇ ਛਾਪਾ ਮਾਰਿਆ ਸੀ।
ਇਹ ਵੀ ਪੜ੍ਹੋ- ਧੁੰਦ ਕਾਰਨ ਵਾਪਰਿਆ ਹਾਦਸਾ, ਮੋਟਰਸਾਈਕਲਾਂ ਦੀ ਟੱਕਰ ’ਚ 3 ਨੌਜਵਾਨਾਂ ਦੀ ਮੌਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਅਕਾਲੀ ਆਗੂ ਦੇ ਮੁੰਡੇ ਨੇ ਡੀ. ਜੇ. ਦੀ ਬੇਸ 'ਤੇ ਦਾਗੇ ਫਾਇਰ, ਵਾਇਰਲ ਹੋਈ ਵੀਡੀਓ
NEXT STORY