ਅੰਮ੍ਰਿਤਸਰ (ਰਮਨ) - ਅੰਮ੍ਰਿਤਸਰ ਦੇ ਚਬਾਲ ਰੋਡ ਵਿਖੇ ਫਾਟਕ ਦੇ ਨੇੜੇ ਬਦਾਮਾਂ ਦੇ ਇਕ ਗੋਦਾਮ ਨੂੰ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਇੰਨੀ ਭਿਆਨਕ ਸੀ ਕਿ ਇਸ ਦੀਆਂ ਲਪਟਾਂ ਦੂਰ-ਦੂਰ ਤੱਕ ਲੋਕਾਂ ਨੂੰ ਦਿਖਾਈ ਦੇ ਰਹੀਆਂ ਸਨ, ਜਿਸ ਕਾਰਨ ਉਕਤ ਸਥਾਨ ’ਤੇ ਵੱਡੀ ਗਿਣਤੀ ’ਚ ਲੋਕ ਇਕੱਠੇ ਹੋ ਗਏ। ਗੋਦਾਮ ’ਚ ਅੱਗ ਲੱਗਣ ਕਾਰਨ ਕਰੋੜਾਂ ਰੁਪਏ ਦੇ ਨੁਕਸਾਨ ਹੋ ਜਾਣ ਦਾ ਖ਼ਦਸ਼ਾ ਹੈ।
ਪੜ੍ਹੋ ਇਹ ਵੀ ਖਬਰ - ਪਿਆਰ ਦਾ ਦੁਸ਼ਮਣ ਬਣਿਆ ਭਰਾ, ਭੈਣ ਅਤੇ ਪ੍ਰੇਮੀ 'ਤੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀ ਦਰਦਨਾਕ ਮੌਤ

ਅੱਗ ਲੱਗਣ ਦੀ ਸੂਚਨਾ ਲੋਕਾਂ ਨੇ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਦਿੱਤੀ, ਜੋ ਦੇਰੀ ਨਾਲ ਆਏ। ਪੌਣਾ ਘੰਟਾ ਦੇਰੀ ਨਾਲ ਪੁੱਜੀ ਫਾਇਰ ਬ੍ਰਿਗੇਡ ਨੂੰ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਗੋਦਾਮ ’ਚ ਅੱਗ ਕਿਵੇਂ ਲੱਗੀ, ਦੇ ਬਾਰੇ ਅਜੇ ਕੁਝ ਨਹੀਂ ਕਿਹਾ ਜਾ ਸਕਦਾ। ਇਹ ਪਤਾ ਲੱਗਾ ਹੈ ਕਿ ਅੱਗ ਕਾਰਨ ਸਾਰੀ ਮਸ਼ੀਨਰੀ ਦਾ ਨੁਕਸਾਨ ਹੋ ਗਿਆ ਅਤੇ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ।
ਪੜ੍ਹੋ ਇਹ ਵੀ ਖਬਰ - ਵਿਆਹ ਕਰਵਾ ਕੇ ਕੈਨੇਡਾ ਗਏ ਨੌਜਵਾਨ ਦੀ ਹਾਦਸੇ ’ਚ ਮੌਤ, ਗਰਭਵਤੀ ਪਤਨੀ ਦਾ ਰੋ-ਰੋ ਹੋਇਆ ਬੁਰਾ ਹਾਲ


ਪੜ੍ਹੋ ਇਹ ਵੀ ਖਬਰ - ਸ਼ਰਾਬ ਦੇ ਨਸ਼ੇ ’ਚ ਟੱਲੀ ASI ਨੇ ਸੜਕ ’ਤੇ ਲਾਇਆ ‘ਮੇਲਾ’, ਗਾਲ੍ਹਾਂ ਕੱਢਦੇ ਦੀ ਵੀਡੀਓ ਹੋਈ ਵਾਇਰਲ




ਨਵੇਂ ਵਿੱਤੀ ਵਰ੍ਹੇ ਦਾ ਇਕ ਮਹੀਨਾ ਲੰਘਣ ਮਗਰੋਂ ਵੀ ਨਹੀਂ ਤੈਅ ਹੋਈਆਂ ਬਿਜਲੀ ਦਰਾਂ!
NEXT STORY