ਅੰਮ੍ਰਿਤਸਰ (ਸੁਮਿਤ ਖੰਨਾ) : ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਸਾਰੀਆਂ ਪਾਰਟੀਆਂ ਵਲੋਂ ਆਪਣੇ ਉਮੀਦਵਾਰ ਘੋਸ਼ਿਤ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਵਲੋਂ ਚਰਨਜੀਤ ਸਿੰਘ ਅਟਵਾਲ ਨੂੰ ਜਲੰਧਰ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਚਰਜੀਤ ਸਿੰਘ ਅਟਵਾਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਵਲੋਂ ਚਰਨਜੀਤ ਸਿੰਘ ਅਟਵਾਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚਰਜੀਤ ਸਿੰਘ ਅਟਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਾਰੀ ਜ਼ਿਲਾ ਪੱਧਰ 'ਤੇ ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਪ੍ਰਧਾਨ ਦੀਆਂ ਉਮੀਦਾਂ 'ਤੇ ਜ਼ਰੂਰ ਖਰਾ ਉਤਰਨਗੇ। ਇਸ ਦੌਰਾਨ ਡੇਰਿਆਂ ਤੋਂ ਵੋਟ ਮੰਗਣ ਦੇ ਸਵਾਲ 'ਤੇ ਅਟਵਾਲ ਨੇ ਸਪਸ਼ਟ ਕਿਹਾ ਕਿ ਬਿਨਾਂ ਸ਼ੱਕ ਉਹ ਹਰ ਧਰਮ-ਜਾਤੀ ਦੇ ਲੋਕਾਂ ਤੋਂ ਵੋਟ ਮੰਗਣਗੇ ਪਰ ਜੋ ਲੋਕ ਗੁਰੂ ਗ੍ਰੰਥ ਸਾਹਿਬ ਨੂੰ ਨਹੀਂ ਮੰਨਦੇ, ਉਨ੍ਹਾਂ ਕੋਲ ਉਹ ਨਹੀਂ ਜਾਣਗੇ।
ਪਰਮਰਾਜ ਸਿੰਘ ਉਮਰਾਨੰਗਲ ਨੂੰ ਹਾਈਕੋਰਟ ਵਲੋਂ ਨੋਟਿਸ ਜਾਰੀ
NEXT STORY