ਅੰਮ੍ਰਿਤਸਰ (ਗੁਰਪ੍ਰੀਤ ਸਿੰਘ) - ਅੰਮ੍ਰਿਤਸਰ ਦੇ ਸਿਵਲ ਹਸਪਤਾਲ ਗੁਰੂ ਨਾਨਕ ਦੇਵ 'ਚ ਉਸ ਸਮੇਂ ਖਲਬਲੀ ਜਿਹੀ ਮੱਚ ਗਈ, ਜਦੋਂ ਇਕ ਪਰਿਵਾਰ ਨੇ ਹਸਪਤਾਲ ਪ੍ਰਸ਼ਾਸਨ 'ਤੇ ਬੱਚਾ ਬਦਲਣ ਦੇ ਦੋਸ਼ ਲਾਏ। ਜਾਣਕਾਰੀ ਦਿੰਦਿਆਂ ਪਰਿਵਾਰ ਵਾਲਿਆਂ ਨੇ ਕਿਹਾ ਕਿ ਹਸਪਤਾਲ ਪ੍ਰਸ਼ਾਸਨ ਨੇ ਬੱਚੇ ਦੇ ਜਨਮ ਤੋਂ ਬਾਅਦ ਉਨ੍ਹਾਂ ਨੂੰ ਵਧਾਈ ਦਿੱਤੀ ਕਿ ਉਨ੍ਹਾਂ ਦੇ ਘਰ ਮੁੰਡੇ ਨੇ ਜਨਮ ਲਿਆ ਹੈ, ਜਿਸ ਤੋਂ ਬਾਅਦ ਉਨ੍ਹਾਂ ਦੇ ਹਸਪਤਾਲ ਦੇ ਕਈ ਕਰਮਚਾਰੀਆਂ ਨੇ ਉਨ੍ਹਾਂ ਤੋਂ ਵਧਾਈਆਂ ਲਈਆਂ। ਬੀਤੇ ਦਿਨ ਜਦੋਂ ਪਰਿਵਾਰ ਵਾਲੇ ਬੱਚੇ ਨੂੰ ਪਿਸ਼ਾਬ ਕਰਵਾਉਣ ਲੱਗੇ ਤਾਂ ਉਨ੍ਹਾਂ ਨੂੰ ਪਤਾ ਚੱਲਿਆ ਕਿ ਉਨ੍ਹਾਂ ਕੋਲ ਤਾਂ ਕੁੜੀ ਹੈ, ਮੁੰਡਾ ਨਹੀਂ।
ਪਰਿਵਾਰ ਵਲੋਂ ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਜਾਂਚ ਕਰਦੇ ਹੋਏ ਮਾਮਲਾ ਦਰਜ ਕਰ ਲਿਆ ਅਤੇ ਰਿਪੋਰਟ ਆਉਣ ਤੋਂ ਬਾਅਦ ਬਾਕੀ ਦੀ ਕਾਰਵਾਈ ਕਰਨ ਦੀ ਗੱਲ ਕਹੀ।
ਪੁੱਤ 'ਤੇ ਕਾਲ ਬਣ ਕੂਕਿਆ ਪਿਓ, ਕਾਂਡ ਕਰਨ ਲੱਗਿਆਂ ਜ਼ਰਾ ਨਾ ਕੰਬੇ ਹੱਥ
NEXT STORY