ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਦੇ ਪਿੰਡ ਵਰਪਾਲ 'ਚ ਕੁਝ ਵਿਅਕਤੀਆਂ ਵਲੋਂ ਇਕ ਗੁਰਸਿੱਖ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਨੌਜਵਾਨ ਨੇ ਦੱਸਿਆ ਕਿ ਉਹ ਟਰੈਕਟਰ ਦੀ ਕਿਸ਼ਤ ਦੇਣ ਲਈ ਜਾ ਰਿਹਾ ਸੀ ਕਿ ਰਾਸਤੇ 'ਚ ਕੁਝ ਵਿਅਕਤੀਆਂ ਨੇ ਉਸ ਨੂੰ ਰੋਕ ਕੇ ਬੇਰਹਿਮੀ ਨਾਲ ਕੁੱਟਮਾਰ ਕੀਤੀ। ਉਸ ਦੇ ਦੱਸਿਆ ਕਿ ਉਕਤ ਵਿਅਕਤੀ ਨਸ਼ਾ ਵੇਚਣ ਤੇ ਜ਼ਮੀਨਾਂ 'ਤੇ ਧੱਕੇ ਨਾਲ ਕਬਜ਼ੇ ਕਰਦੇ ਸਨ, ਇਸ ਦੀ ਉਸ ਨੇ ਕੁਝ ਸਮਾਂ ਪਹਿਲਾਂ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ, ਜਿਸ ਕਾਰਨ ਉਹ ਉਸ ਨਾਲ ਰੰਜਿਸ਼ ਰੱਖਦੇ ਸਨ। ਇਸੇ ਰੰਜਿਸ਼ ਦੇ ਚੱਲਦਿਆਂ ਅੱਜ ਉਹ ਮੈਨੂੰ ਰਾਸਤੇ 'ਚ ਰੋਕ ਕੇ ਮੈਨੂੰ ਕਹਿਣ ਲੱਗੇ ਕਿ ਤੂੰ ਕਬੂਲ ਕਰ ਕਿ ਤੂੰ ਨਸ਼ਾ ਕਰਦਾ ਹੈ ਜਦੋਂ ਮੈਂ ਇਹ ਗੱਲ ਮੰਨਣ ਤੋਂ ਮਨ੍ਹਾ ਕਰ ਦਿੱਤਾ ਤਾਂ ਉਕਤ ਵਿਅਕਤੀਆਂ ਨੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਤੇ ਕੇਸਾਂ ਦੀ ਵੀ ਬੇਅਦਬੀ ਕੀਤੀ। ਫਿਲਹਾਲ ਪੁਲਸ ਨੇ ਪੀੜਤ ਦੇ ਬਿਆਨਾਂ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਏ. ਐੱਸ. ਆਈ. ਨੂੰ ਘਰ ਦੀ ਤਲਾਸ਼ੀ ਲੈਣੀ ਪਈ ਮਹਿੰਗੀ, ਵੀਡੀਓ ਵਾਇਰਲ
NEXT STORY