ਅੰਮ੍ਰਿਤਸਰ (ਦਲਜੀਤ) : ਕੋਰੋਨਾ ਵਾਇਰਸ ਅੰਮ੍ਰਿਤਸਰ 'ਚ ਪੂਰੀ ਤਰ੍ਹਾਂ ਆਪਣੇ ਪੈਰ ਪਸਾਰ ਚੁੱਕਾ ਹੈ। ਸ਼ੁੱਕਰਵਾਰ 12 ਨਵੇਂ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲੇ ਆਏ ਹਨ। ਇਥੇ ਦੱਸ ਦੇਈਏ ਕਿ ਇਸ ਨਾਲ ਜ਼ਿਲੇ 'ਚ ਹੁਣ ਮਰੀਜ਼ਾਂ ਦੀ ਕੁਲ ਗਿਣਤੀ 374 ਹੋ ਚੁੱਕੀ ਹੈ, ਜਿਨ੍ਹਾਂ 'ਚੋਂ 7 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅੰਮ੍ਰਿਤਸਰ 'ਚ ਵੱਧ ਰਹੇ ਕੋਰੋਨਾ ਦੇ ਕਹਿਰ ਕਾਰਨ ਲੋਕਾਂ 'ਚ ਦਹਿਸ਼ਤ ਪਾਈ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 'ਕੋਰੋਨਾ' ਦਾ ਕਹਿਰ, ਅੰਮ੍ਰਿਤਸਰ 'ਚ ਹੋਈ ਇਕ ਹੋਰ ਮੌਤ
ਇਥੇ ਦੱਸ ਦੇਈਏ ਕਿ ਬੀਤੇ ਬੁੱਧਵਾਰ ਅੰਮ੍ਰਿਤਸਰ 18 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਸਨ ਜਦਕਿ ਵੀਰਵਾਰ ਨੂੰ 6 ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਈ ਸੀ, ਜਿਨ੍ਹਾਂ ਦੀ ਕੋਈ ਟ੍ਰੈਵਲ ਹਿਸਟਰੀ ਨਹੀਂ ਸੀ। ਅੰਮ੍ਰਿਤਸਰ 'ਚ ਹੁਣ ਤੱਕ 301 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ। ਡਾਕਟਰਾਂ ਵਲੋਂ ਘਰਾਂ 'ਚ ਪਰਤ ਰਹੇ ਲੋਕਾਂ ਨੂੰ ਫਿਲਹਾਲ ਕੁਝ ਦਿਨ ਘਰ 'ਚ ਕੁਆਰੰਟਾਈਨ ਰਹਿਣ ਲਈ ਆਖਿਆ ਗਿਆ ਹੈ।
ਮੋਗਾ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਬਜ਼ੁਰਗ ਦਾ ਕਤਲ
NEXT STORY