ਅੰਮ੍ਰਿਤਸਰ (ਦਲਜੀਤ ਸ਼ਰਮਾ) : ਅੰਮ੍ਰਿਤਸਰ 'ਚ ਕੋਰੋਨਾ ਲਾਗ ਕਾਰਨ ਅੱਜ ਇਕ ਹੋਰ ਮਰੀਜ਼ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਗੁਰੂ ਨਾਨਕ ਦੇਵ ਹਸਪਤਾਲ 'ਚ ਦਾਖਲ ਮਜੀਠਾ ਰੋਡ ਦੇ ਫਰੈਂਚ ਕਲੋਨੀ ਦੇ ਰਹਿਣ ਵਾਲੇ ਨਿਦੋਸ਼ ਕੁਮਾਰ (60) ਬੀਤੇ ਕੁਝ ਦਿਨਾਂ ਤੋਂ ਗੁਰੂ ਨਾਨਕ ਹਸਪਤਾਲ 'ਚ ਦਾਖ਼ਲ ਸੀ। ਉਹ ਕੋਰੋਨਾ ਸਮੇਤ ਸ਼ੂਗਰ ਤੇ ਕਈ ਹੋਰ ਬੀਮਾਰੀਆਂ ਤੋਂ ਪੀੜਤ ਸੀ, ਜਿਸ ਦੀ ਅੱਜ ਮੌਤ ਹੋ ਗਈ। ਇਸ ਨਾਲ ਹੁਣ ਜ਼ਿਲ੍ਹੇ 'ਚ ਮਰਨ ਵਾਲਿਆਂ ਗਿਣਤੀ 42 ਹੋ ਚੁੱਕੀ ਹੈ। ਇਸ ਤੋਂ ਇਲਾਵਾ ਜ਼ਿਲ੍ਹੇ 'ਚ ਅੱਜ ਇਕ ਹੋਰ ਸਰਕਾਰੀ ਈ.ਐੱਸ.ਆਈ. ਹਸਪਤਾਲ ਦਾ ਇਕ ਅਤੇ ਰੇਡੀਓਗ੍ਰਾਫ਼ਰ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਇਸ ਤੋਂ ਪਹਿਲਾਂ ਵੀ ਇਕ ਰੇਡੀਓਗ੍ਰਾਫ਼ਰ ਅਤੇ ਫਾਰਮਾਸਿਸਟ ਪਾਜ਼ੇਟਿਵ ਪਾਏ ਗਏ ਸਨ।
ਇਹ ਵੀ ਪੜ੍ਹੋਂ : ਦਰਿੰਦਗੀ ਦੀਆਂ ਹੱਦਾਂ ਪਾਰ: ਨਸ਼ੇ 'ਚ ਟੱਲੀ ਪਤੀ ਨੇ ਪਤਨੀ ਦੀ ਛਾਤੀ ਤੇ ਗਰਦਨ ਨੂੰ ਕੈਂਚੀ ਨਾਲ ਵੱਢਿਆ
ਦੇਸ਼ 'ਚ ਕੋਰੋਨਾ ਦੇ 18,522 ਨਵੇਂ ਮਾਮਲੇ, 3 ਲੱਖ ਤੋਂ ਵਧੇਰੇ ਲੋਕ ਹੋਏ ਠੀਕ
ਦੇਸ਼ ਵਿਚ ਕੋਰੋਨਾ ਵਾਇਰਸ ਦੀ ਭਿਆਨਕ ਹੁੰਦੀ ਸਥਿਤੀ ਦਰਮਿਆਨ ਪਿਛਲੇ 24 ਘੰਟਿਆਂ ਵਿਚ ਵਾਇਰਸ ਦੇ 18,522 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਪੀੜਤਾਂ ਦਾ ਅੰਕੜਾ 5.66 ਲੱਖ ਦੇ ਪਾਰ ਪਹੁੰਚ ਗਿਆ ਹੈ। ਸਿਹਤ ਮੰਤਰਾਲਾ ਵਲੋਂ ਮੰਗਲਵਾਰ ਭਾਵ ਅੱਜ ਜਾਰੀ ਅੰਕੜਿਆਂ ਮੁਤਾਬਕ ਕੋਰੋਨਾ ਵਾਇਰਸ ਦੇ 18,522 ਨਵੇਂ ਮਾਮਲਿਆਂ ਨਾਲ ਕੁੱਲ ਪੀੜਤਾਂ ਦੀ ਗਿਣਤੀ ਵੱਧ ਕੇ 5,66,840 ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਇਸ ਕੋਰੋਨਾ ਨਾਲ 418 ਲੋਕਾਂ ਦੀ ਮੌਤ ਹੋਈ ਹੈ, ਜਿਸ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 16,893 ਤੱਕ ਪੁੱਜ ਗਈ ਹੈ। ਦੂਜੇ ਪਾਸੇ ਇਸ ਮਹਾਮਾਰੀ ਤੋਂ ਨਿਜ਼ਾਤ ਪਾਉਣ ਵਾਲਿਆਂ ਦੀ ਗਿਣਤੀ 'ਚ ਵੀ ਇਜ਼ਾਫਾ ਹੋ ਰਿਹਾ ਹੈ ਅਤੇ ਇਸ ਸਮੇਂ ਦੌਰਾਨ 13,099 ਰੋਗੀ ਠੀਕ ਹੋਏ ਹਨ, ਜਿਨ੍ਹਾਂ ਨੂੰ ਮਿਲਾ ਕੇ ਹੁਣ ਤੱਕ ਕੁੱਲ 3,34,822 ਮਰੀਜ਼ ਰੋਗ ਮੁਕਤ ਹੋ ਚੁੱਕੇ ਹਨ। ਫਿਲਹਾਲ ਦੇਸ਼ ਵਿਚ ਅਜੇ ਕੋਰੋਨਾ ਵਾਇਰਸ ਦੇ 2,15,125 ਸਰਗਰਮ ਮਾਮਲੇ ਹਨ।
ਇਹ ਵੀ ਪੜ੍ਹੋਂ : ਦਾਲ ਘਪਲੇ ਦੇ ਮਾਮਲੇ ਦੀਆਂ ਖ਼ਬਰਾਂ 'ਤੇ ਭੜਕੀ SGPC,ਪੁਲਸ ਕੋਲੋਂ ਕਾਰਵਾਈ ਦੀ ਕੀਤੀ ਮੰਗ
ਪੰਜਾਬੀ ਕਾਮਿਆਂ ਨੇ ਪੂਰੀ ਕੀਤੀ ਪਰਵਾਸੀ ਮਜ਼ਦੂਰਾਂ ਦੀ ਘਾਟ
NEXT STORY