ਅੰਮ੍ਰਿਤਸਰ (ਆਰ. ਗਿੱਲ)- ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਅੰਮ੍ਰਿਤ ਸਰੋਵਰ ’ਚ ਚੂਲੀ ਕਰਨ ਅਤੇ ਵਜ਼ੂ ਕਰਨ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਵਿਵਾਦਿਤ ਮਾਮਲਾ ਸਾਹਮਣੇ ਆਇਆ ਸੀ। ਇਸ ਘਟਨਾ ’ਚ ਮੁਲਜ਼ਮ ਨੌਜਵਾਨ ਸੁਬਹਾਨ ਰੰਗਰੇਜ਼ (ਵਾਸੀ ਗਾਜ਼ਿਆਬਾਦ, ਉੱਤਰ ਪ੍ਰਦੇਸ਼) ਦੀ ਜ਼ਮਾਨਤ ਅਰਜ਼ੀ ਨੂੰ ਅੰਮ੍ਰਿਤਸਰ ਦੀ ਅਦਾਲਤ ਨੇ ਖਾਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਥਾਵਾਂ 'ਤੇ ਪੈ ਸਕਦੈ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ ’ਤੇ ਅੰਮ੍ਰਿਤਸਰ ਪੁਲਸ ਨੇ ਜਨਵਰੀ 2026 ’ਚ ਮੁਲਜ਼ਮ ਨੂੰ ਉੱਤਰ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ। ਵੀਡੀਓ ’ਚ ਨੌਜਵਾਨ ਨੂੰ ਸਰੋਵਰ ਦੇ ਕਿਨਾਰੇ ਬੈਠ ਕੇ ਪਾਣੀ ਨਾਲ ਮੂੰਹ ਧੋ ਕੇ ਚੂਲੀ ਕਰਦਿਆਂ ਪਾਣੀ ਵਾਪਸ ਸਰੋਵਰ ’ਚ ਥੁੱਕਦੇ ਦੇਖਿਆ ਗਿਆ ਸੀ, ਜਿਸ ਨਾਲ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਅਤੇ ਵਿਆਪਕ ਵਿਰੋਧ ਹੋਇਆ।
ਇਹ ਵੀ ਪੜ੍ਹੋ- ਮੰਦਭਾਗਾ : ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਜੁੱਤੀਆਂ ਸਮੇਤ ਨੌਜਵਾਨ ਦੀ ਵੀਡੀਓ ਵਾਇਰਲ, ਮਾਮਲਾ ਦਰਜ
ਸ਼੍ਰੋਮਣੀ ਕਮੇਟੀ ਨੇ ਇਸ ਨੂੰ ਸਿੱਖ ਮਰਿਆਦਾ ਦੀ ਗੰਭੀਰ ਉਲੰਘਣਾ ਦੱਸਦੇ ਹੋਏ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਪੁਲਸ ਨੇ ਮੁਲਜ਼ਮ ਨੂੰ ਗਾਜ਼ਿਆਬਾਦ ਤੋਂ ਅੰਮ੍ਰਿਤਸਰ ਲਿਆ ਕੇ ਮਾਮਲੇ ’ਚ ਬੀ. ਐੱਨ. ਐੱਸ. ਦੀ ਧਾਰਾ-298 ਤਹਿਤ ਕਾਰਵਾਈ ਕੀਤੀ। ਮੁਲਜ਼ਮ ਨੇ ਪਹਿਲਾਂ ਸੋਸ਼ਲ ਮੀਡੀਆ ’ਤੇ ਮੁਆਫ਼ੀ ਮੰਗੀ ਸੀ, ਜਿਸ ’ਚ ਉਸ ਨੇ ਦਾਅਵਾ ਕੀਤਾ ਕਿ ਉਸ ਨੂੰ ਸਰੋਵਰ ਦੀ ਧਾਰਮਿਕ ਮਰਿਆਦਾ ਦੀ ਜਾਣਕਾਰੀ ਨਹੀਂ ਸੀ, ਪਰ ਇਹ ਮਾਫ਼ੀ ਸਵੀਕਾਰ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ- ਅੰਮ੍ਰਿਤਸਰ: ਇੰਟੈਲੀਜੈਂਸ ਦਾ ਅਫ਼ਸਰ ਨਸ਼ਾ ਸਮੱਗਲਿੰਗ ’ਚ ਨਾਮਜ਼ਦ, ਗ੍ਰਿਫ਼ਤਾਰੀ ਲਈ ANTF ਵੱਲੋਂ ਛਾਪੇਮਾਰੀ
ਅਦਾਲਤ ਨੇ ਮੁਲਜ਼ਮ ਨੂੰ ਪਹਿਲਾਂ ਪੁਲਸ ਰਿਮਾਂਡ ’ਤੇ ਭੇਜਿਆ ਸੀ, ਜਿਸ ਤੋਂ ਬਾਅਦ ਉਸ ਨੂੰ ਨਿਆਂਇਕ ਹਿਰਾਸਤ ’ਚ ਰੱਖਿਆ ਗਿਆ। ਬੀਤੇ ਦਿਨ ਸੁਣਵਾਈ ’ਚ ਜ਼ਮਾਨਤ ਅਰਜ਼ੀ ਨੂੰ ਠੁਕਰਾ ਦਿੱਤਾ ਗਿਆ, ਜਿਸ ਤੋਂ ਬਾਅਦ ਮੁਲਜ਼ਮ ਹੁਣ ਜੇਲ੍ਹ ’ਚ ਹੀ ਰਹੇਗਾ। ਇਹ ਫ਼ੈਸਲਾ ਧਾਰਮਿਕ ਅਸਥਾਨਾਂ ਦੀ ਪਵਿੱਤਰਤਾ ਅਤੇ ਮਰਿਆਦਾ ਦੀ ਰੱਖਿਆ ਪ੍ਰਤੀ ਸਖ਼ਤ ਰੁਖ ਨੂੰ ਦਰਸਾਉਂਦਾ ਹੈ। ਪੁਲਸ ਜਾਂਚ ਜਾਰੀ ਹੈ ਅਤੇ ਮਾਮਲੇ ਦੇ ਪਿੱਛੇ ਦੇ ਮਕਸਦ ਅਤੇ ਹੋਰ ਪਹਿਲੂਆਂ ਦੀ ਪੜਤਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਦੀਆਂ ਮਾਈਨਿੰਗ ਸਾਈਟਾਂ ‘ਤੇ NGT ਵੱਲੋਂ ਪਾਬੰਦੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਵਿਆਹ ਸਮਾਗਮ ‘ਚੋਂ ਪਰਤਦੇ ਪਰਿਵਾਰ ਨਾਲ ਵਾਪਰਿਆ ਹਾਦਸਾ
NEXT STORY