ਅੰਮ੍ਰਿਤਸਰ (ਸੁਮਿਤ ਖੰਨਾ) - ਅੰਮ੍ਰਿਤਸਰ ਦੇ ਇੱਬਨ ਕਲਾਂ ਇਲਾਕੇ 'ਚ ਇਕ ਘਰ ਅੰਦਰ ਚੱਲਦੀ ਪਟਾਕਾ ਫੈਕਟਰੀ 'ਚ ਜ਼ੋਰਦਾਰ ਧਮਾਕਾ ਹੋਣ ਕਾਰਨ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਧਮਾਕੇ ਕਾਰਨ ਔਰਤ ਸਣੇ 3 ਲੋਕ ਬੁਰੀ ਤਰ੍ਹਾਂ ਝੁਲਸ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਜਿਸ ਸਮੇਂ ਇਹ ਹਾਦਸਾ ਵਾਪਰਿਆ, ਉਸ ਸਮੇਂ ਬੱਚੇ ਘਰ 'ਚ ਮੌਜੂਦ ਨਹੀਂ ਸਨ, ਜਿਸ ਕਰਕੇ ਉਨ੍ਹਾਂ ਦਾ ਬਚਾਅ ਹੋ ਗਿਆ।

ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਮੁਤਾਬਕ ਇਸ ਘਰ 'ਚ ਨਾਜਾਇਜ਼ ਤੌਰ 'ਤੇ ਪਟਾਕੇ ਤੇ ਹੋਰ ਆਤਿਸ਼ਬਾਜ਼ੀ ਤਿਆਰ ਕੀਤੀ ਜਾਂਦੀ ਸੀ ਪਰ ਇਸ ਦਾ ਲਾਇਸੰਸ ਕਿਸੇ ਹੋਰ ਵਿਅਕਤੀ ਦੇ ਨਾਂ 'ਤੇ ਹੈ।

ਮਰੀਜ਼ਾਂ ਨੂੰ ਠੀਕ ਕਰਨ ਵਾਲੇ 'ਡਾਕਟਰਾਂ' ਨੂੰ ਚੜ੍ਹਿਆ 'ਸਿਆਸੀ ਬੁਖਾਰ'
NEXT STORY