ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ 'ਚ ਦਲ ਖਾਲਸਾ ਵਲੋਂ ਅਮਰੀਕੀ ਰਾਸ਼ਟਰਪਤੀ ਟਰੰਪ ਨੂੰ ਇੱਕ ਚਿੱਠੀ ਲਿੱਖੀ ਹੈ। ਚਿੱਠੀ 'ਚ ਉਨ੍ਹਾਂ ਨੇ ਟਰੰਪ ਅੱਗੇ ਨਾਗਰਿਕਤਾ ਕਾਨੂੰਨ ਦਾ ਮੁੱਦਾ ਚੁੱਕਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਦਲ ਖਾਲਸਾ ਦੇ ਮੈਂਬਰ ਕੰਵਰ ਪਾਲ ਸਿੰਘ ਬਿੱਟੂ ਨੇ ਕਿਹਾ ਕਿ ਕਸ਼ਮੀਰ 'ਚੋਂ ਧਾਰਾ 370 ਹਟਾਉਣ ਤੋਂ ਬਾਅਦ ਤੇ ਨਾਗਰਿਕਤਾ ਸੋਧ ਕਾਨੂੰਨ ਲਾਗੂ ਕਰਨ ਤੋਂ ਬਾਅਦ ਜੋ ਦੇਸ਼ ਦੇ ਹਾਲਾਤ ਬਣੇ ਹੋਏ ਹਨ, ਸਰਕਾਰ ਕੋਈ ਪ੍ਰਵਾਹ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਲੋਕ ਸੜਕਾਂ 'ਤੇ ਉੱਤਰ ਆਏ ਹਨ ਪਰ ਸਰਕਾਰ ਇੰਨੀ ਜ਼ਿਆਦਾ ਹੰਕਾਰੀ ਹੋਈ ਹੈ ਕਿ ਉਹ ਕਿਸੇ ਵੀ ਪ੍ਰਦਰਸ਼ਨਕਾਰੀ ਨਾਲ ਗੱਲ ਕਰਨ ਨੂੰ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਨੂੰ ਚਿੱਠੀ ਲਿੱਖ ਕੇ ਚੌਕਸ ਕਰਨਾ ਚਾਹੁੰਦੇ ਹਾਂ ਕਿ ਜਿਸ ਦੇਸ਼ 'ਚ ਤੁਸੀਂ ਆ ਰਹੇ ਹੋ ਤੇ ਜਿਸ ਮਿੱਤਰ (ਪ੍ਰਧਾਨ ਮੰਤਰੀ ਨਰਿੰਦਰ ਮੋਦੀ) ਨਾਲ ਮੁਲਾਕਾਤ ਕਰਨ ਆ ਰਹੇ ਹੋ, ਉਨ੍ਹਾਂ ਨੇ ਘੱਟ ਗਿਣਤੀਆਂ ਨਾਲ, ਧਰਮਾਂ ਦੇ ਨਾਲ, ਨਸਲੀ ਕੌਮਾਂ ਦੇ ਨਾਲ ਤੇ ਹੋਰ ਕਈ ਲੋਕਾਂ ਦੇ ਨਾਲ ਕਿਸ ਤਰ੍ਹਾਂ ਦੁਰਵਿਵਹਾਰ ਕੀਤਾ ਹੈ ਤੇ ਕਿਵੇਂ ਅੱਤਿਆਚਾਰ ਕੀਤੇ ਜਾ ਰਹੇ ਹਨ, ਇਸ ਤੋਂ ਜਾਣੂ ਕਰਵਾ ਸਕੀਏ।
ਐੱਸ. ਜੀ. ਪੀ. ਸੀ. ਅਧੀਨ ਚੱਲ ਰਹੀ ਯੂਨੀਵਰਸਿਟੀ 'ਤੇ 'ਬੈਂਸ' ਦਾ ਵੱਡਾ ਖੁਲਾਸਾ
NEXT STORY