ਅੰਮ੍ਰਿਤਸਰ (ਸੰਜੀਵ) : ਔਲਾਦ ਨਾ ਹੋਣ 'ਤੇ ਨੂੰਹ ਦਾ ਬੇਰਹਿਮੀ ਨਾਲ ਕਤਲ ਕਰਨ ਦੇ ਦੋਸ਼ 'ਚ ਥਾਣਾ ਬੀ ਡਵੀਜ਼ਨ ਦੀ ਪੁਲਸ ਨੇ ਤੇਜਿੰਦਰ ਸਿੰਘ, ਕੁਲਵੰਤ ਸਿੰਘ, ਅਰਵਿੰਦਰ ਸਿੰਘ ਅਤੇ ਕਸ਼ਮੀਰ ਕੌਰ ਵਾਸੀ ਨਿਊ ਗੁਰਨਾਮ ਨਗਰ ਦੇ ਵਿਰੁੱਧ ਕੇਸ ਦਰਜ ਕੀਤਾ ਹੈ। ਖਰੜ ਤੋਂ ਆਈ ਪੋਸਟਮਾਰਟਮ ਰਿਪੋਰਟ 'ਚ ਇਹ ਸਾਫ਼ ਲਿਖਿਆ ਹੈ ਕਿ ਮ੍ਰਿਤਕਾ ਦੀ ਮੌਤ ਸਾਹ ਨਾ ਆਉਣ ਕਾਰਨ ਹੋਈ ਹੈ, ਜਿਸ ਦੇ ਪਿੱਛੇ ਦਾ ਕਾਰਨ ਉਸ ਦੇ ਗਲਾ ਨੂੰ ਘੁੱਟਿਆ ਗਿਆ ਹੈ। ਪੁਲਸ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋਂ : ਪਿਆਰ ਪਾ ਕੇ ਪਹਿਲਾਂ ਜਿੱਤਿਆ ਕੁੜੀ ਦਾ ਭਰੋਸਾ ਫਿਰ ਅੱਧੀ ਰਾਤ ਨੂੰ ਘਰ ਤੋਂ ਬਾਹਰ ਬੁਲਾ ਕੀਤੀ ਹੈਵਾਨੀਅਤ
ਇਹ ਹੈ ਮਾਮਲਾ
ਹਰਦੇਵ ਸਿੰਘ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸ ਦੀ ਧੀ ਬਲਵਿੰਦਰ ਕੌਰ ਉਰਫ਼ ਲਵਲੀ ਦਾ ਵਿਆਹ ਉਕਤ ਮੁਲਜ਼ਮ ਤੇਜਿੰਦਰ ਸਿੰਘ ਨਾਲ ਸਾਰੇ ਰੀਤੀ-ਰਿਵਾਜਾਂ ਅਨੁਸਾਰ ਹੋਇਆ ਸੀ। ਉਨ੍ਹਾਂ ਦੀ ਧੀ ਘਰ ਔਲਾਦ ਨਾ ਹੋਣ ਕਾਰਨ ਅਕਸਰ ਹੀ ਸਹੁਰੇ ਪਰਿਵਾਰ ਵਾਲੇ ਉਸ ਨਾਲ ਕੁੱਟਮਾਰ ਕਰਦੇ ਸਨ। ਕੁਝ ਸਮਾਂ ਪਹਿਲਾਂ ਉਸ ਦਾ ਜਵਾਈ ਅਤੇ ਉਸ ਦੇ ਭਰਾ ਨੇ ਵੇਰਕਾ 'ਚ ਘਰ ਦੀ ਉਸਾਰੀ ਸ਼ੁਰੂ ਕਰਵਾਈ ਸੀ ਅਤੇ ਉਨ੍ਹਾਂ ਦੀ ਧੀ ਤੋਂ ਦਾਜ 'ਚ 5 ਲੱਖ ਰੁਪਏ ਮੰਗ ਰਹੇ ਸਨ। ਜਦੋਂ ਉਨ੍ਹਾਂ ਦੀ ਧੀ ਪੈਸੇ ਨਾ ਲਿਆ ਪਾਈ ਤਾਂ ਮੁਲਜ਼ਮਾਂ ਨੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। 21 ਅਪ੍ਰੈਲ ਨੂੰ ਹੋਈ ਮੌਤ ਤੋਂ ਬਾਅਦ ਪੁਲਸ ਨੇ 174 ਸੀ.ਆਰ.ਪੀ. ਦੇ ਅਧੀਨ ਉਨ੍ਹਾਂ ਦੀ ਧੀ ਦਾ ਪੋਸਟਮਾਰਟ ਕਰਵਾ ਦਿੱਤਾ ਸੀ। ਪੋਸਟਮਾਰਟ ਰਿਪੋਰਟ ਆਉਣ ਤੋਂ ਬਾਅਦ ਖੁਲਾਸਾ ਹੋਇਆ ਉਨ੍ਹਾਂ ਦੀ ਧੀ ਦੀ ਮੌਤ ਗਲਾ ਦਬਾਉਣ ਕਾਰਨ ਹੋਈ ਸੀ।
ਇਹ ਵੀ ਪੜ੍ਹੋਂ : ਪੱਤਰਕਾਰੀ ਦੀ ਧੌਂਸ ਦਿਖਾ ਨੌਜਵਾਨ ਔਰਤ ਨਾਲ ਕੀਤਾ ਜਬਰ-ਜ਼ਨਾਹ, ਖਿੱਚੀਆਂ ਇਤਰਾਜ਼ੋਗ ਤਸਵੀਰਾਂ
ਇਸ ਸਬੰਧੀ ਗੱਲਬਾਤ ਕਰਦਿਆਂ ਥਾਣਾ ਬੀ ਡਵੀਜਨ ਦੇ ਇੰਚਾਰਜ ਇੰਸਪੈਕਟਰ ਗੁਰਵਿੰਦਰ ਸਿੰਘ ਦਾ ਕਹਿਣਾ ਹੈ ਕਿ ਫ਼ਿਲਹਾਲ ਮੁਲਜ਼ਮਾਂ ਵਿਰੁੱਧ ਹੱਤਿਆ ਦਾ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਵਿਸ਼ੇਸ਼ ਟੀਮ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਬਹੁਤ ਜਲਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਖੁਸ਼ੀ ਗਮੀ ਦੇ ਪ੍ਰੋਗਰਾਮਾਂ ਤੇ ਥਾਣਾ ਮੁਖੀ ਦੀ ਰਹੇਗੀ ਬਾਜ਼ ਅੱਖ, ਏ.ਡੀ.ਸੀ.ਤ੍ਰਿਪਾਠੀ ਵਲੋਂ ਹੁਕਮ ਜਾਰੀ
NEXT STORY