ਅੰਮ੍ਰਿਤਸਰ (ਨੀਰਜ)-ਅਗਾਮੀ ਬਰਸਾਤੀ ਸੀਜ਼ਨ ਦੌਰਾਨ ਹੜ੍ਹਾਂ ਦੇ ਸੰਭਾਵੀ ਖ਼ਤਰੇ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਸਾਰੇ ਹੜ੍ਹ ਰੋਕੂ ਪ੍ਰਬੰਧ 30 ਜੂਨ ਤੋਂ ਪਹਿਲਾਂ ਹਰ ਹਾਲਤ ਵਿਚ ਪੂਰੇ ਕੀਤੇ ਜਾਣ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ: ਪਿਓ-ਪੁੱਤ 'ਤੇ ਚੱਲੀਆਂ ਤਾੜ-ਤਾੜ ਗੋਲੀਆਂ
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿਛਲੇ ਸਾਲ ਜਿਨ੍ਹਾਂ ਖੇਤਰਾਂ ਵਿਚ ਹੜ੍ਹ ਆਏ ਸਨ, ਉਨ੍ਹਾਂ ਦੀ ਵਿਸ਼ੇਸ਼ ਮੈਪਿੰਗ ਕੀਤੀ ਜਾਵੇ ਅਤੇ ਉੱਥੇ ਤੁਰੰਤ ਤਿਆਰੀਆਂ ਮੁਕੰਮਲ ਕੀਤੀਆਂ ਜਾਣ। ਡਰੇਨੇਜ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਕਿ ਜਿੱਥੇ ਧੁੱਸੀ ਦੇ ਬੰਨ੍ਹਾਂ ਨੂੰ ਨੁਕਸਾਨ ਪਹੁੰਚਿਆ ਸੀ, ਉਨ੍ਹਾਂ ਨੂੰ ਮਜ਼ਬੂਤ ਕੀਤਾ ਜਾਵੇ ਅਤੇ ਸਾਰੇ ਨਾਲਿਆਂ ਦੀ ਸਫਾਈ ਸਮੇਂ ਸਿਰ ਯਕੀਨੀ ਬਣਾਈ ਜਾਵੇ। ਦਰਿਆਵਾਂ ਵਿਚ ਡੀ-ਸਿਲਟਿੰਗ ਦੇ ਕੰਮ ਨੂੰ ਵੀ ਤੁਰੰਤ ਪੂਰਾ ਕਰਨ ਦੇ ਆਦੇਸ਼ ਦਿੱਤੇ ਗਏ। ਡੀ.ਸੀ. ਨੇ ਜ਼ਿਲਾ ਮਾਲ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਹੜ੍ਹ ਪ੍ਰਭਾਵਿਤ ਰਹੇ ਪਿੰਡਾਂ ਨਾਲ ਸੰਪਰਕ ਬਣਾਉਣ ਲਈ ਵਿਸ਼ੇਸ਼ ਯੋਜਨਾ ਤਿਆਰ ਕੀਤੀ ਜਾਵੇ, ਤਾਂ ਜੋ ਐਮਰਜੈਂਸੀ ਦੌਰਾਨ ਤੁਰੰਤ ਕਾਰਵਾਈ ਕੀਤੀ ਜਾ ਸਕੇ। ਲੋਕ ਨਿਰਮਾਣ ਵਿਭਾਗ ਨੂੰ ਸੜਕਾਂ ’ਤੇ ਬਣੇ ਪੁਲਾਂ ਅਤੇ ਪੁਲੀਆਂ ਦੀ ਸਫਾਈ ਯਕੀਨੀ ਬਣਾਉਣ ਲਈ ਕਿਹਾ ਗਿਆ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ! ਬਦਲ ਸਕਦਾ ਮਿਜਾਜ਼, ਪੜ੍ਹੋ ਵਿਭਾਗ ਦੀ ਜਾਣਕਾਰੀ
ਇਸ ਤੋਂ ਇਲਾਵਾ ਐੱਸ.ਡੀ.ਐੱਮਜ਼ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਖੁਦ ਸਫਾਈ ਕੰਮਾਂ ਦੀ ਨਿਗਰਾਨੀ ਕਰਨ ਅਤੇ ਡਰੇਨਾਂ ਤੇ ਚੋਆਂ ਦੀ ਸਫਾਈ ਪਹਿਲ ਦੇ ਆਧਾਰ ’ਤੇ ਮੁਕੰਮਲ ਕਰਵਾਉਣ। ਸ਼ਹਿਰੀ ਖੇਤਰਾਂ ਵਿਚ ਨਗਰ ਨਿਗਮ ਅਤੇ ਨਗਰ ਕੌਂਸਲਾਂ ਨੂੰ ਸਟਰੋਮ ਡਰੇਨਾਂ ਅਤੇ ਨਿਕਾਸੀ ਨਾਲਿਆਂ ਦੀ ਸਫਾਈ ਕਰਨ ਦੇ ਨਾਲ-ਨਾਲ ਪੰਪਿੰਗ ਸੈੱਟਾਂ ਨੂੰ ਚਾਲੂ ਹਾਲਤ ਵਿਚ ਰੱਖਣ ਲਈ ਕਿਹਾ ਗਿਆ। ਡੀ.ਸੀ. ਨੇ ਸੰਭਾਵੀ ਹੜ੍ਹਾਂ ਨੂੰ ਧਿਆਨ ਵਿਚ ਰੱਖਦਿਆਂ ਲੋੜੀਂਦੇ ਸਾਜ਼ੋ-ਸਾਮਾਨ ਜਿਵੇਂ ਕਿਸ਼ਤੀਆਂ, ਲਾਈਫ ਜੈਕਟਾਂ, ਟੈਂਟ, ਤਰਪਾਲਾਂ, ਪੌਲੀਥੀਨ ਸ਼ੀਟਾਂ ਅਤੇ ਸਰਚ ਲਾਈਟਾਂ ਦਾ ਪ੍ਰਬੰਧ ਕਰਨ ਲਈ ਵੀ ਨਿਰਦੇਸ਼ ਦਿੱਤੇ।
ਇਹ ਵੀ ਪੜ੍ਹੋ- ਪੰਜਾਬ ਦੇ ਸਕੂਲਾਂ ਨੂੰ ਬਣਿਆ ਜਾ ਰਿਹਾ ਨਿਸ਼ਾਨਾ, ਤਰਨਤਾਰਨ ਦੇ ਇਸ ਸਕੂਲ 'ਚ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
INSTAGRAM ਦੀ REEL ਨੇ ਬਚਾਈ ਜਾਨ! ਵ੍ਰਿੰਦਾਵਨ ਹਾਦਸੇ 'ਚ ਮੌਤ ਦੇ ਮੂੰਹ 'ਚੋਂ ਨਿਕਲ ਆਈ ਮਹਿਲਾ
NEXT STORY