ਅੰਮ੍ਰਿਤਸਰ (ਨੀਰਜ)- ਜ਼ਿਲ੍ਹੇ ਦੀਆਂ 48 ਮੰਡੀਆਂ ਵਿਚ ਝੋਨੇ ਦੀ ਖਰੀਦ ਲਗਾਤਾਰ ਜਾਰੀ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਕੋਈ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਅਧਿਕਾਰੀ ਖੁਦ ਮੰਡੀਆਂ ਦੀ ਨਿਗਰਾਨੀ ਕਰ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਹੱਦ ਹੋ ਗਈ! ਪੰਜਾਬ 'ਚ Flipkart ਨਾਲ ਹੀ ਵੱਜ ਗਈ ਠੱਗੀ, 221 iPhone ਸਣੇ ਕਰੋੜਾਂ ਰੁਪਏ ਦਾ ਸਾਮਾਨ ਗਾਇਬ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਮੰਡੀਆਂ ਵਿਚ 80585 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 80324 ਮੀਟਰਕ ਟਨ ਝੋਨੇ ਦੀ ਖਰੀਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਸਰਕਾਰ ਵੱਲੋਂ ਝੋਨੇ ਦਾ ਸਰਕਾਰੀ ਰੇਟ 2389 ਰੁਪਏ ਪ੍ਰਤੀ ਕੁਇੰਟਲ ਮਿਥਿਆ ਗਿਆ ਹੈ ਅਤੇ ਇਸ ਲਈ ਝੋਨੇ ਵਿਚ ਨਮੀ ਦੀ ਮਾਤਰਾ 17 ਫ਼ੀਸਦੀ ਤੋਂ ਵੱਧ ਨਹੀਂ ਹੋਣੀ ਚਾਹੀਦੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸ਼ੰਸਕਾਂ ਦੇ ਦਿਲਾਂ 'ਚ ਜਿਉਂਦਾ ਰਹੇਗਾ: CM ਮਾਨ
NEXT STORY