ਲੁਧਿਆਣਾ/ਖੰਨਾ (ਬਿਪਨ ਬੀਜਾ) : ਖੰਨਾ ਸਥਿਤ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ ਵਾਪਰ ਗਿਆ, ਜਿਸ ਵਿਚ ਮਿਰਚਾਂ ਨਾਲ ਭਰੇ ਟਰੱਕ ਸਮੇਤ 5 ਵਾਹਨਾਂ ਵਿਚਾਲੇ ਟੱਕਰ ਹੋ ਗਈ। ਇਸ ਹਾਦਸੇ ਵਿਚ 2 ਲੋਕ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ ਜਦਕਿ 1 ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਹਾਦਸਾ ਤੋਂ ਬਾਅਦ ਸੜਕ ਸੁਰੱਖਿਆ ਪੋਰਸ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਹਾਦਸੇ ਪਿੱਛੋਂ ਸੜਕ 'ਤੇ ਜਾਮ ਲੱਗ ਗਿਆ। ਐੱਸ. ਐੱਸ. ਐੱਪ. ਨੇ ਜਿੱਥੇ ਹਾਦਸੇ ਵਿਚ ਨੁਕਸਾਨੇ ਗਏ ਵਾਹਨਾਂ ਨੂੰ ਇਕ ਪਾਸੇ ਕਰਵਾ ਕੇ ਆਵਾਜਾਈ ਸ਼ੁਰੂ ਕਰਵਾਈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ
![PunjabKesari](https://static.jagbani.com/multimedia/11_01_341813397ldh3-ll.jpg)
ਇਸ ਹਾਦਸੇ ਪਿੱਛੇ ਨੈਸ਼ਨਲ ਹਾਈਵੇਅ ਟੀਮ ਦੀ ਵੱਡੀ ਲਾਪਰਵਾਹੀ ਸਾਹਮਣੇ ਆ ਰਹੀ ਹੈ। ਦਰਅਸਲ ਇਸ ਹਾਈਵੇਅ 'ਤੇ ਲਾਈਟਾਂ ਪਿਛਲੇ ਕਾਫੀ ਸਮੇਂ ਤੋਂ ਬੰਦ ਪਈਆਂ ਹਨ, ਜਿਸ ਕਾਰਨ ਪਈ ਧੁੰਦ ਕਾਰਣ ਕਈ ਵਾਪਨ ਆਪਸ ਵਿਚ ਟਕਰਾਅ ਗਏ। ਹਾਲਾਂਕਿ ਇਸ ਹਾਦਸੇ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਇਸ ਹਾਦਸੇ 'ਚ 3 ਲੋਕ ਜ਼ਖਮੀ ਹੋਏ ਹਨ। ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ।
ਇਹ ਵੀ ਪੜ੍ਹੋ : ਪੰਜਾਬ ਦੇ ਪ੍ਰਾਇਮਰੀ ਸਕੂਲ 'ਚ ਮਚੀ ਹਾਹਾਕਾਰ, ਘਟਨਾ ਦੇਖ ਕੰਬ ਗਿਆ ਸਾਰਾ ਪਿੰਡ
![PunjabKesari](https://static.jagbani.com/multimedia/11_01_340250777ldh2-ll.jpg)
![PunjabKesari](https://static.jagbani.com/multimedia/11_01_338063432ldh 1-ll.jpg)
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਪਤੀ-ਪਤਨੀ ਦੀ ਕੁੱਟਮਾਰ, 5 ਨਾਮਜ਼ਦ
NEXT STORY