ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਦੇ ਸੁੰਦਰ ਨਗਰ ਬਟਾਲਾ ਰੋਡ ਵਿਖੇ ਅੱਜ ਸਵੇਰੇ ਬਜ਼ੁਰਗ ਪਤੀ-ਪਤਨੀ ਵਲੋਂ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਪੜ੍ਹੋ : ਦਰਿੰਦਗੀ ਦੀਆਂ ਹੱਦਾਂ ਪਾਰ: ਡੀ.ਜੇ. ਗਰੁੱਪ 'ਚ ਕੰਮ ਕਰਦੀ ਜਨਾਨੀ ਨਾਲ ਗੈਂਗਰੇਪ
ਜਾਣਕਾਰੀ ਮੁਤਾਬਕ ਰਾਜਿੰਦਰ ਕੁਮਾਰ ਨਾਮ ਦੇ ਵਿਅਕਤੀ ਦੀ ਧੀ ਦਾ ਵਿਆਹ 2011 'ਚ ਹੋਇਆ ਸੀ। ਵਿਆਹ ਤੋਂ ਬਾਅਦ ਉਸ ਦੀ ਧੀ ਨੇ ਸਹੁਰਾ ਪਰਿਵਾਰ ਵਲੋਂ 2015 'ਚ ਧੀ ਦਾ ਕਤਲ ਕਰ ਦਿੱਤਾ ਗਿਆ ਸੀ। 5 ਸਾਲ ਬੀਤ ਜਾਣ ਦੇ ਬਾਵਜੂਦ ਵੀ ਪੁਲਸ ਨੇ ਉਸ ਦੀ ਧੀ ਦੇ ਪਤੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਸੀ, ਜਿਸ ਕਾਰਨ ਉਹ ਹਰ ਰੋਜ਼ ਪੁਲਸ ਸਟੇਸ਼ਨ ਜਾਂ ਅਦਾਲਤਾਂ ਦੇ ਚੱਕਰ ਲਾਉਂਦੇ ਸੀ ਪਰ ਇਨਸਾਫ਼ ਨਹੀਂ ਮਿਲਿਆ। ਪੁਲਸ ਵਲੋਂ ਧੀ ਦੇ ਸਹੁਰੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਪਰ ਅਦਾਲਤੀ ਦਾਵ ਪੇਚ ਕਾਰਨ 3.30 ਸਾਲ ਬਾਅਦ ਉਹ ਰਿਹਾਅ ਹੋ ਗਿਆ ਅਤੇ ਆਜ਼ਾਦ ਘੁੰਮਣ ਲੱਗ ਗਿਆ। ਇਸ ਤੋਂ ਦੁਖੀ ਹੋ ਕੇ ਉਨ੍ਹਾਂ ਨੇ ਅੱਜ ਜ਼ਹਿਰੀਲੀ ਦਵਾਈ ਖਾ ਕੇ ਖ਼ੁਦਕੁਸ਼ੀ ਕਰ ਲਈ। ਖੁਦਕੁਸ਼ੀ ਤੋਂ ਪਹਿਲਾਂ ਬਜ਼ੁਰਗ ਜੋੜੇ ਵਲੋਂ ਇਕ ਸੁਸਾਈਡ ਨੋਟ ਵੀ ਲਿਖਿਆ ਗਿਆ,ਜਿਸ 'ਚ ਉਨ੍ਹਾਂ ਨੇ ਖ਼ੁਦਕੁਸ਼ੀ ਦਾ ਜ਼ਿੰਮੇਵਾਰ ਆਪਣੇ ਜਵਾਈ ਦੇ ਪਰਿਵਾਰ ਅਤੇ ਪੰਜਾਬ ਪੁਲਸ ਨੂੰ ਠਹਿਰਾਇਆ।
ਇਹ ਪੜ੍ਹੋ : ਕਲਯੁੱਗੀ ਪਤਨੀ ਦੀ ਘਿਨੌਣੀ ਕਰਤੂਤ, ਪਤੀ ਨੂੰ ਜ਼ਹਿਰ ਦੇ ਕੇ ਪ੍ਰੇਮੀ ਨਾਲ ਹੋਈ ਰਫੂਚੱਕਰ
ਇਸ ਸਬੰਧੀ ਗੱਲਬਾਤ ਕਰਦਿਆਂ ਬਜ਼ੁਰਗ ਜੋੜੇ ਦੇ ਪੁੱਤਰ ਨੇ ਦੱਸਿਆ ਕਿ ਅੱਜ ਤੋਂ ਕੁਝ ਸਾਲ ਪਹਿਲਾਂ ਉਸ ਦੀ ਭੈਣ ਨੂੰ ਉਸ ਦੇ ਜੀਜੇ ਵਲੋਂ ਕੋਈ ਜ਼ਹਿਰੀਲੀ ਚੀਜ਼ ਦੇ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ, ਜਿਸ ਤੋਂ ਬਾਅਦ ਹੀ ਪੁਲਸ ਵਲੋਂ ਸਹੀ ਕਾਰਵਾਈ ਨਹੀਂ ਕੀਤੀ ਗਈ ਉਨ੍ਹਾਂ ਨੂੰ ਹੀ ਤੰਗ ਪ੍ਰੇਸ਼ਾਨ ਪੁਲਸ ਵੱਲੋਂ ਕੀਤਾ ਜਾਂਦਾ ਸੀ ਜਿਸ ਤੋਂ ਦੁਖੀ ਹੋ ਕੇ ਅੱਜ ਉਸ ਦੇ ਮਾਤਾ ਪਿਤਾ ਨੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਦੀ ਅਤੇ ਉਸ ਨੇ ਸਰਕਾਰ ਤੇ ਪ੍ਰਸ਼ਾਸਨ ਅੱਗੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਇਨਸਾਫ ਦਿਵਾਇਆ ਜਾਵੇ।
ਇਹ ਪੜ੍ਹੋ : ਅੰਮ੍ਰਿਤਸਰ 'ਚ ਜਨਾਨੀ ਨਾਲ ਗੈਂਗਰੇਪ ਕਰਨ ਵਾਲੇ ਦਰਿੰਦਿਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
ਦੂਜੇ ਪਾਸੇ ਮੌਕੇ ਤੇ ਪਹੁੰਚੀ ਪੁਲਸ ਜਾਂਚ ਕਰ ਰਹੀ ਹੈ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਸ ਅਧਿਕਾਰੀ ਹਰਪਾਲ ਸਿੰਘ ਨੇ ਦੱਸਿਆ ਕਿ ਬਜ਼ੁਰਗ ਜੋੜੇ ਵਲੋਂ ਸੁਸਾਈਡ ਨੋਟ ਲਿਖ ਕੇ ਖ਼ੁਦਕੁਸ਼ੀ ਕੀਤੀ ਗਈ ਹੈ ਅਤੇ ਸੁਸਾਈਡ ਨੋਟ 'ਚ ਉਸ ਨੇ ਆਪਣੀ ਮ੍ਰਿਤਕ ਬੇਟੀ ਦੇ ਸਹੁਰੇ ਪਰਿਵਾਰ ਨੂੰ ਦੋਸ਼ੀ ਠਹਿਰਾਇਆ ਹੈ ਅਤੇ ਹੁਣ ਪੁਲਸ ਵਲੋਂ ਮਾਮਲਾ ਦਰਜ ਕਰ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਡਾਕਟਰਾਂ ਦੀਆਂ ਸੇਵਾਵਾਂ 'ਚ ਵਾਧਾ
NEXT STORY