ਅੰਮ੍ਰਿਤਸਰ (ਦੀਪਕ/ਅਨਿਲ/ਅਣਜਾਨ/ਸੁਮਿਤ) : ਭਾਰਤ ਦੇ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਆਪਣੇ ਪਰਿਵਾਰ ਸਮੇਤ ਅਤੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਡਾ. ਐੱਸ. ਰਾਜੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨਾਲ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ, ਸ਼੍ਰੀ ਹਿਮਾਂਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ ਵੀ ਹਾਜ਼ਰ ਸਨ।
ਇਸ ਮੌਕੇ ਸੁਨੀਲ ਅਰੋੜਾ ਨੂੰ ਜਸਵਿੰਦਰ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ ਵਲੋਂ ਸਨਮਾਨਤ ਵੀ ਕੀਤਾ ਗਿਆ। ਅਰੋੜਾ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਆ ਕੇ ਮੇਰੇ ਮਨ ਨੂੰ ਸ਼ਾਂਤੀ ਮਿਲੀ ਹੈ। ਅਰੋੜਾ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵੀ ਕੀਤੀ ਅਤੇ ਇਲਾਹੀ ਬਾਣੀ ਦਾ ਆਨੰਦ ਮਾਣਿਆ। ਇਸ ਮੌਕੇ ਉਨ੍ਹਾਂ ਕਿਹਾ ਚੋਣਾਂ 'ਚ ਇਸ ਵਾਰ ਵੀ.ਵੀ. ਪੈਟ ਦਾ ਇਸਤੇਮਾਲ ਕੀਤਾ ਜਾਵੇਗਾ ਤੇ ਵੀ.ਵੀ.ਪੈਟ ਨੂੰ ਕੋਈ ਵੀ ਹੈਕ ਨਹੀਂ ਕਰ ਸਕਦਾ।
ਕਬਜ਼ਾਧਾਰੀਆਂ ’ਤੇ ਅਧਿਕਾਰੀ ਭਡ਼ਕੇ, ਦੁਕਾਨਾਂ ਦੇ ਬਾਹਰ ਰੱਖਿਅਾ ਸਾਮਾਨ ਕੀਤਾ ਜ਼ਬਤ
NEXT STORY