ਮੋਹਾਲੀ (ਸੰਦੀਪ) : ਅੰਮ੍ਰਿਤਸਰ ਫਰਜ਼ੀ ਐਨਕਾਊਂਟਰ ਮਾਮਲੇ 'ਚ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਦੋ ਸੇਵਾਮੁਕਤ ਪੁਲਸ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਦੋਹਾਂ ‘ਤੇ 2-2 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਇਸ ਤੋਂ ਪਹਿਲਾਂ 12 ਅਗਸਤ ਨੂੰ ਸੁਣਵਾਈ ਦੌਰਾਨ ਅਦਾਲਤ ਨੇ ਦੋਵਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਇਸ ਕੇਸ ਦੇ ਮੁੱਖ ਮੁਲਜ਼ਮ ਥਾਣਾ ਮਹਿਤਾ ਦੇ ਤਤਕਾਲੀਨ ਇੰਚਾਰਜ ਰਜਿੰਦਰ ਸਿੰਘ ਦੀ ਕੇਸ ਦੀ ਸੁਣਵਾਈ ਦੌਰਾਨ ਮੌਤ ਹੋ ਚੁੱਕੀ ਹੈ। ਸੇਵਾਮੁਕਤ ਐੱਸ. ਆਈ. ਤਰਸੇਮ ਲਾਲ ਜੋ ਕਿ ਉਸ ਸਮੇਂ ਮਜੀਠਾ ਵਿਖੇ ਤਾਇਨਾਤ ਸਨ। ਦੂਜਾ ਦੋਸ਼ੀ ਕ੍ਰਿਸ਼ਨ ਸਿੰਘ ਉਸ ਸਮੇਂ ਸੀ. ਆਈ. ਏ. 'ਚ ਤਾਇਨਾਤ ਸੀ। ਜ਼ਿਕਰਯੋਗ ਹੈ ਕਿ ਸਾਲ 1992 'ਚ 4 ਲੋਕਾਂ ਨੂੰ ਫਰਜ਼ੀ ਮੁਕਾਬਲੇ 'ਚ ਮਾਰਨ ਦੇ ਦੋਸ਼ ਲੱਗੇ ਸਨ। ਮ੍ਰਿਤਕਾਂ ਦੀ ਪਛਾਣ ਸਾਹਿਬ ਸਿੰਘ, ਦਲਬੀਰ ਸਿੰਘ ਅਤੇ ਬਲਵਿੰਦਰ ਸਿੰਘ ਵਜੋਂ ਹੋਈ, ਜਦਕਿ ਚੌਥੇ ਦੀ ਪਛਾਣ ਬਲਵੰਤ ਸਿੰਘ ਜ਼ਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਪਿੰਡਾਂ ਦੇ ਰਹਿਣ ਵਾਲੇ ਵਜੋਂ ਹੋਈ।
ਇਹ ਵੀ ਪੜ੍ਹੋ : ਜੇਕਰ ਤੁਹਾਡੇ ਘਰ ਵੀ ਨੌਕਰ ਹਨ ਤਾਂ ਹੋ ਜਾਓ ਸਾਵਧਾਨ! ਹੈਰਾਨ ਕਰ ਦੇਵੇਗੀ ਇਹ ਖ਼ਬਰ
ਇਹ ਸੀ ਮਾਮਲਾ
ਅੰਮ੍ਰਿਤਸਰ ਪੁਲਸ ਨੂੰ ਅਗਸਤ 1992 'ਚ ਸੂਚਨਾ ਮਿਲੀ ਸੀ ਕਿ ਮੱਧ ਪ੍ਰਦੇਸ਼ ਪੁਲਸ ਨੇ ਅੰਮ੍ਰਿਤਸਰ ਖੇਤਰ ਵਿਚੋਂ ਪੰਜ ਵਿਅਕਤੀਆਂ ਨੂੰ ਹਥਿਆਰਾਂ ਦੀ ਬਰਾਮਦਗੀ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਪੁਲਸ ਨੇ ਪੰਜਾਂ ਵਿਚੋਂ 3 ਦੇ ਪ੍ਰੋਡਕਸ਼ਨ ਵਾਰੰਟ ਹਾਸਲ ਕਰ ਕੇ ਅੰਮ੍ਰਿਤਸਰ ਅਦਾਲਤ 'ਚ ਪੇਸ਼ ਕੀਤਾ। ਇੱਥੇ ਉਸ ਦਾ ਰਿਮਾਂਡ ਹਾਸਲ ਕਰਨ ਤੋਂ ਬਾਅਦ ਪੁੱਛਗਿੱਛ ਲਈ ਸੀ. ਆਈ. ਏ. ਮਜੀਠਾ ਲਿਆਂਦਾ ਗਿਆ। 13 ਸਤੰਬਰ ਦੀ ਰਾਤ ਨੂੰ ਤਿੰਨਾਂ ਦਾ ਫਰਜ਼ੀ ਮੁਕਾਬਲਾ ਹੋਇਆ। ਮੁਕਾਬਲੇ ਦੌਰਾਨ ਸਬ-ਇੰਸਪੈਕਟਰ ਕ੍ਰਿਸ਼ਨ ਸਿੰਘ, ਸਬ-ਇੰਸਪੈਕਟਰ ਤਰਸੇਮ ਲਾਲ ਸਮੇਤ 20 ਦੇ ਕਰੀਬ ਪੁਲਸ ਮੁਲਾਜ਼ਮ ਹਾਜ਼ਰ ਸਨ।
ਇਹ ਵੀ ਪੜ੍ਹੋ : ਕੋਟਕਪੂਰਾ ਗੋਲੀਕਾਂਡ ਨਾਲ ਜੁੜੀ ਵੱਡੀ ਖ਼ਬਰ : ਸੁਖਬੀਰ ਬਾਦਲ ਤੋਂ ਪੁੱਛਗਿੱਛ ਕਰੇਗੀ SIT
ਮ੍ਰਿਤਕ ਸਾਹਿਬ ਸਿੰਘ ਦੇ ਪਿਤਾ ਕਾਹਨ ਸਿੰਘ ਦੀ ਸ਼ਿਕਾਇਤ ’ਤੇ ਸੀ. ਬੀ. ਆਈ. ਅਦਾਲਤ 'ਚ 28 ਫਰਵਰੀ 1997 ਨੂੰ ਕੇਸ ਦਰਜ ਹੋਇਆ ਸੀ। ਇਸ ਤੋਂ ਬਾਅਦ ਤਿੰਨੋਂ ਮੁਲਜ਼ਮਾਂ ਖ਼ਿਲਾਫ਼ ਆਈ. ਪੀ. ਸੀ. ਦੀ ਧਾਰਾ 302 ਤਹਿਤ ਚਾਰਜਸ਼ੀਟ ਦਾਇਰ ਕੀਤੀ ਸੀ। 1 ਫਰਵਰੀ 1999 ਨੂੰ ਚਲਾਨ ਪੇਸ਼ ਕੀਤਾ ਗਿਆ ਸੀ। 20 ਅਕਤੂਬਰ 2006 ਤੱਕ ਸਾਰੇ ਸਬੂਤ ਦਰਜ ਕੀਤੇ ਗਏ ਸਨ ਪਰ ਉਸ ਤੋਂ ਬਾਅਦ ਹਾਈਕੋਰਟ ਨੇ ਕੇਸ ‘ਤੇ ਰੋਕ ਲਗਾ ਦਿੱਤੀ ਸੀ। ਇਸ ਤੋਂ ਬਾਅਦ ਇਹ ਕੇਸ ਸੀ. ਬੀ. ਆਈ. ਨੂੰ ਵਾਪਸ ਕਰ ਦਿੱਤਾ ਗਿਆ। ਅਦਾਲਤ ਨੂੰ ਮੋਹਾਲੀ ਟਰਾਂਸਫਰ ਕਰ ਦਿੱਤਾ ਗਿਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਅਹਿਮ ਖ਼ਬਰ : ਅਗਲੇ ਮਹੀਨੇ ਮੁੜ ਪੰਜਾਬ ਆ ਸਕਦੇ ਨੇ PM ਮੋਦੀ, ਭਾਜਪਾ ਆਗੂਆਂ ਨੇ ਦਿੱਤਾ ਸੱਦਾ
NEXT STORY