ਅੰਮ੍ਰਿਤਸਰ (ਅਣਜਾਣ) : ਦਲ ਖ਼ਾਲਸਾ ਨੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਕਰਨ ਜਾਂ ਕਰਵਾਉਣ ਵਾਲੇ ਵਿਅਕਤੀ ਨੂੰ ਬਹਾਦਰੀ ਐਵਾਰਡ ਅਤੇ ਇਕ ਸੋਨੇ ਦਾ ਤਗਮਾ ਦੇਣ ਦਾ ਐਲਾਨ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਡੀ.ਜੀ.ਪੀ. ਸੁਮੇਧ ਸੈਣੀ ਪੰਜਾਬ ਦੇ ਲੋਕਾਂ ਅਤੇ ਕਾਨੂੰਨ ਦਾ ਭਗੌੜਾ ਹੈ। ਇਸ ਦੇ ਲਈ ਸੰਗਠਨ ਨੇ ਬਕਾਇਦਾ ਇੱਕ ਪੋਸਟਰ ਵੀ ਜਾਰੀ ਕੀਤਾ ਹੈ, ਜੋ ਪੂਰੇ ਪੰਜਾਬ ਸਮੇਤ ਦਿੱਲੀ 'ਚ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਜਿਸ ਨੇ ਵੀ ਸੈਣੀ ਨੂੰ ਪਨਾਹ ਦਿੱਤੀ ਹੈ ਉਹ ਵੀ ਬਰਾਬਰ ਦਾ ਦੋਸ਼ੀ ਹੈ ਤੇ ਉਸ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਨੇ ਖ਼ਦਸ਼ਾ ਜਤਾਇਆ ਜੇਕਰ ਸੈਣੀ ਗ੍ਰਿਫ਼ਤਾਰ ਹੋਏ ਤਾਂ ਉਹ ਜੇਲ੍ਹ ਜਾਣ ਦੀ ਵਜਾਏ ਹਸਪਤਾਲ ਹੀ ਜਾਵੇਗਾ। ਉਨ੍ਹਾਂ ਕਿਹਾ ਕਿ ਜਿੰਨੀ ਜਲਦੀ ਹੋ ਸਕੇ ਸਰਕਾਰ ਇਸ ਨੂੰ ਗ੍ਰਿਫ਼ਤਾਰ ਕਰੇ ਨਹੀਂ ਤਾਂ ਅਸੀਂ ਸੜਕਾਂ 'ਤੇ ਆਵਾਂਗੇ।
ਇਹ ਵੀ ਪੜ੍ਹੋ : ਚੋਣਾਂ ਸਮੇਂ ਟਿਕਟ ਦੇ ਦੋ-ਦੋ ਦਾਅਵੇਦਾਰਾਂ ਨੂੰ ਲੈ ਕੇ ਕਸੂਤੀ ਸਥਿਤੀ 'ਚ ਫਸੇਗਾ 'ਅਕਾਲੀ ਦਲ'
ਕੀ ਹੈ ਪੂਰਾ ਮਾਮਲਾ
6 ਮਈ ਨੂੰ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ, ਯੂਟੀ ਪੁਲਸ ਦੇ ਸੇਵਾਮੁਕਤ ਐੱਸ.ਪੀ. ਬਲਦੇਵ ਸਿੰਘ, ਮਰਹੂਮ ਡੀ.ਐੱਸ.ਪੀ. ਸਤਬੀਰ ਸਿੰਘ, ਸੇਵਾ ਮੁਕਤ ਇੰਸਪੈਕਟਰ ਹਰਸਹਾਏ, ਅਨੋਖ ਸਿੰਘ, ਜਗੀਰ ਸਿੰਘ ਅਤੇ ਹੋਰਨਾਂ ਖ਼ਿਲਾਫ਼ ਮਟੌਰ ਥਾਣੇ 'ਚ ਅਗਵਾ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਉਸ ਸਮੇਂ ਸੁਮੇਧ ਸਿੰਘ ਸੈਣੀ ਚੰਡੀਗੜ੍ਹ ਦੇ ਐੱਸ.ਐੱਸ.ਪੀ. ਸਨ। ਮੁਲਤਾਨੀ ਨੂੰ ਚੰਡੀਗੜ੍ਹ 'ਚ ਸੁਮੇਧ ਸਿੰਘ ਸੈਣੀ ਉੱਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਫੜਿਆ ਗਿਆ ਸੀ। ਹਮਲੇ 'ਚ ਸੈਣੀ ਦੀ ਸੁਰੱਖਿਆ ਕਰ ਰਹੇ ਚਾਰ ਪੁਲਸ ਮੁਲਾਜ਼ਮ ਮਾਰੇ ਗਏ। ਇਹ ਦੋਸ਼ ਵੀ ਲਗਾਇਆ ਜਾਂਦਾ ਹੈ ਕਿ ਮੁਲਤਾਨੀ ਨੂੰ 1991 'ਚ ਸੈਣੀ ਦੇ ਕਤਲ ਦੀ ਕੋਸ਼ਿਸ਼ 'ਚ ਅਸਫ਼ਲ ਰਹਿਣ ਤੋਂ ਬਾਅਦ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰੀ ਤੋਂ ਬਾਅਦ, ਬਲਵੰਤ ਸਿੰਘ ਨੂੰ ਜੇਲ੍ਹ 'ਚ ਤਸੀਹੇ ਦਿੱਤੇ ਗਏ, ਫਿਰ ਦੱਸਿਆ ਕਿ ਬਲਵੰਤ ਗ੍ਰਿਫ਼ਤਾਰੀ ਤੋਂ ਬਚ ਨਿਕਲਿਆ ਸੀ। ਰਿਸ਼ਤੇਦਾਰਾਂ ਨੇ ਦੱਸਿਆ ਸੀ ਕਿ ਬਲਵੰਤ ਦੀ ਮੌਤ ਪੁਲਸ ਤਸ਼ੱਦਦ ਕਾਰਨ ਹੋਈ।
ਇਹ ਵੀ ਪੜ੍ਹੋ : ਬੇਹੱਦ ਸ਼ਰਮਨਾਕ : ਦੋ ਨੌਜਵਾਨਾਂ ਨੇ ਘੋੜੀ ਨੂੰ ਬਣਾਇਆ ਹਵਸ ਦਾ ਸ਼ਿਕਾਰ, ਘੋੜੀ ਦੀ ਮੌਤ (ਵੀਡੀਓ)
ਇਸ ਤੋਂ ਬਾਅਦ ਸਾਲ 2008 'ਚ, ਪੰਜਾਬ-ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ 'ਤੇ, ਚੰਡੀਗੜ੍ਹ ਸੀ.ਬੀ.ਆਈ. ਨੇ ਇਸ ਮਾਮਲੇ 'ਚ ਪ੍ਰੀ-ਸੈਕੰਡਰੀ ਜਾਂਚ ਸ਼ੁਰੂ ਕੀਤੀ ਸੀ, ਜਿਸ ਤੋਂ ਬਾਅਦ ਸੀ.ਬੀ.ਆਈ. ਨੇ ਸਾਲ 2008 'ਚ ਸੈਣੀ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਜਿਸ ਤੋਂ ਬਾਅਦ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ, ਯੂਟੀ ਪੁਲਿਸ ਦੇ ਸੇਵਾਮੁਕਤ ਐੱਸ.ਪੀ. ਬਲਦੇਵ ਸਿੰਘ, ਮਰਹੂਮ ਡੀ.ਐੱਸ.ਪੀ. ਸਤਬੀਰ ਸਿੰਘ, ਰਿਟਾਇਰਡ ਇੰਸਪੈਕਟਰ ਹਰਸਹਾਏ, ਅਨੋਖ ਸਿੰਘ, ਜਗੀਰ ਸਿੰਘ ਅਤੇ ਹੋਰਾਂ ਵਿਰੁੱਧ 6 ਮਈ ਨੂੰ ਮਟੌਰ ਥਾਣੇ ਵਿੱਚ ਅਗਵਾ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ, ਨਵੇਂ ਤੱਥਾਂ 'ਤੇ, ਪੰਜਾਬ ਪੁਲਸ ਨੇ ਪਿਛਲੇ ਮਹੀਨੇ 7 ਮਈ ਨੂੰ ਸੈਣੀ ਵਿਰੁੱਧ ਆਈ.ਪੀ.ਸੀ. ਦੀ ਧਾਰਾ 364 (ਅਗਵਾ ਜਾਂ ਕਤਲ ਲਈ ਅਗਵਾ), 201 (ਸਬੂਤਾਂ ਮਿਟਾਉਣ ਕਾਰਨ), 344 (ਗਲਤ ਕੈਦ), 330 ਅਤੇ 120 ਬੀ ( ਅਪਰਾਧਿਕ ਸਾਜਿਸ਼) ਕੇਸ ਦਰਜ ਕੀਤੇ ਸਨ।
ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ਹੇਠਾਂ ਖ਼ਾਲਿਸਤਾਨ ਜ਼ਿੰਦਾਬਾਦ ਦੇ ਲੱਗੇ ਨਾਅਰੇ
ਪੰਜਾਬ ਸਰਕਾਰ ਵਲੋਂ ਨਵੀਂਆਂ ਹਦਾਇਤਾਂ ਜਾਰੀ, ਹੁਣ ਐਤਵਾਰ ਨੂੰ ਰਹੇਗਾ ਮੁਕੰਮਲ ਕਰਫਿਊ
NEXT STORY