ਅੰਮ੍ਰਿਤਸਰ (ਗੁਰਿੰਦਰ ਸਾਗਰ) : ਅੰਮ੍ਰਿਤਸਰ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਸਾਫ਼ ਦਿਖਾਈ ਦੇ ਰਿਹਾ ਹੈ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਪਿੰਡ ਚਾਚੋਵਾਲੀ ਦਾ ਸਾਹਮਣੇ ਆਇਆ ਹੈ, ਜਿਥੇ ਇਕ ਦੋਸਤ ਨੇ ਤਾਸ਼ ਖੇਡਦੇ ਸਮੇਂ ਇੱਟ ਮਾਰ ਕੇ ਆਪਣੇ ਦੂਜੇ ਦੋਸਤ ਦਾ ਕਤਲ ਕਰ ਦਿੱਤਾ। ਪੁੱਤਰ ਦੀ ਮੌਤ ਦਾ ਪਤਾ ਲੱਗਣ ’ਤੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋ ਗਿਆ ਹੈ। ਪਰਿਵਾਰਿਕ ਮੈਂਬਰਾਂ ਨੇ ਪੁਲਸ ਦੀ ਕਾਰਵਾਈ ਤੋਂ ਨਾਖੁਸ਼ ਹੋ ਕੇ ਧਰਨਾ ਪ੍ਰਦਰਸ਼ਨ ਦੇਣ ਦੀ ਵੀ ਗੱਲ ਕੀਤੀ ਹੈ।
ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ: ਵਿਜੀਲੈਂਸ ਵਿਭਾਗ ਦੀ ਟੀਮ ਨੇ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ GNDU ਤੋਂ ਕੀਤਾ ਗ੍ਰਿਫ਼ਤਾਰ

ਇਸ ਘਟਨਾ ਸਬੰਧੀ ਮ੍ਰਿਤਕ ਜੋਬਨਪਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜੋਬਨ ਦੀ ਰਵਿੰਦਰ ਸਿੰਘ ਨਾਲ ਪੁਰਾਣੀ ਰੰਜਿਸ਼ ਚੱਲਦੀ ਆ ਰਹੀ ਸੀ। ਇਕ ਸਾਲ ਪਹਿਲਾਂ ਉਨ੍ਹਾਂ ਦਾ ਮਾਮੂਲੀ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਉਹ ਇਕ ਦੂਜੇ ਨੂੰ ਫਿਰ ਬੁਲਾਉਣ ਲੱਗ ਪਏ। ਦੇਰ ਰਾਤ ਉਹ ਪਿੰਡ ਵਿਚ ਇਕ ਬੰਬੀ ’ਤੇ ਬੈਠ ਕੇ ਤਾਸ਼ ਖੇਡ ਰਹੇ ਸਨ। ਰਾਤ ਨੂੰ ਉਹ ਘਰ ਵਾਪਸ ਨਹੀਂ ਆਇਆ ਅਤੇ ਸਵੇਰੇ ਜੋਬਨਪ੍ਰੀਤ ਸਿੰਘ ਦੀ ਲਾਸ਼ ਉਥੇ ਪਈ ਹੋਈ ਮਿਲੀ।
ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ: ਸਿਮਰਨਜੀਤ ਸਿੰਘ ਮਾਨ ਕੋਰੋਨਾ ਪਾਜ਼ੇਟਿਵ, ਟਵੀਟ ਕਰ ਕਹੀ ਇਹ ਗੱਲ

ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਪੁਲਸ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਬਜਾਏ ਉਨ੍ਹਾਂ ਨੂੰ ਹੀ ਤੰਗ ਪ੍ਰੇਸ਼ਾਨ ਕਰ ਰਹੀ ਹੈ। ਇਸ ਮਾਮਲੇ ਦੇ ਸਬੰਧ ’ਚ ਜੇਕਰ ਉਨ੍ਹਾਂ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਪਠਾਨਕੋਟ ਨੈਸ਼ਨਲ ਹਾਈਵੇ ਜਾਮ ਕਰਕੇ ਧਰਨਾ ਪ੍ਰਦਰਸ਼ਨ ਕਰਨਗੇ।
ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਪਬਜੀ ਗੇਮ ’ਚੋਂ ਹਾਰਨ ’ਤੇ 17 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਸੀ ਇਕਲੌਤਾ ਪੁੱਤਰ

ਦੂਜੇ ਪਾਸੇ ਥਾਣਾ ਜੈਂਤੀਪੁਰ ਦੇ ਪੁਲਸ ਅਧਿਕਾਰੀਆਂ ਦਾ ਕਹਿਣਾ ਕਿ ਰਵਿੰਦਰ ਸਿੰਘ ਤੇ ਜੋਬਨਪ੍ਰੀਤ ਸਿੰਘ ਨਾਮ ਦੇ ਦੋਵੇਂ ਦੋਸਤ ਪਿੰਡ ਚਾਚੋਵਾਲੀ ’ਚ ਮੋਟਰ ’ਤੇ ਬੈਠ ਕੇ ਤਾਸ਼ ਖੇਡ ਰਹੇ ਸਨ। ਤਾਸ਼ ਖੇਡਣ ਦੌਰਾਨ ਉਨ੍ਹਾਂ ਦਾ ਝਗੜਾ ਹੋਇਆ ਅਤੇ ਰਵਿੰਦਰ ਨੇ ਇੱਟ ਮਾਰ ਕੇ ਜੋਬਨਪ੍ਰੀਤ ਦਾ ਕਤਲ ਕਰ ਦਿੱਤਾ। ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਵਲੋਂ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ: ਵੱਡੀ ਕਾਮਯਾਬੀ: 6 ਮਹੀਨੇ ਪਹਿਲਾਂ ਕਰਤਾਰਪੁਰ ਤੋਂ ਅਗਵਾ ਹੋਇਆ 13 ਸਾਲਾ ਬੱਚਾ ਜਲੰਧਰ ਦੇ ਢਾਬੇ ਤੋਂ ਬਰਾਮਦ


ਅੱਜ ਤੇ ਕੱਲ ਮਹਾਨਗਰ 'ਚ ਤੋੜੇ ਜਾਣਗੇ ਸ਼ਰਾਬ ਦੇ ਠੇਕੇ, ਪਿਆਕੜਾਂ ਨੂੰ ਮਿਲੇਗੀ ਸਸਤੀ ਸ਼ਰਾਬ
NEXT STORY