ਅੰਮ੍ਰਿਤਸਰ (ਸੁਮਿਤ) - ਅੰਮ੍ਰਿਤਸਰ ਦੇ ਸੁਲਤਾਨ ਰੋਡ ’ਤੇ ਬੀਤੀ ਰਾਤ ਇਕ ਵੱਡੀ ਵਾਰਦਾਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰਦਾਤ ’ਚ 18-19 ਸਾਲ ਦੇ ਇਕ ਨੌਜਵਾਨ ਦਾ ਸ਼ਰੇਆਮ ਬਾਜ਼ਾਰ ’ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਘਟਨਾ ਦੇ ਬਾਰੇ ਪਤਾ ਲੱਗਣ ’ਤੇ ਪਰਿਵਾਰ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ ਅਤੇ ਉਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਰਣਬੀਰ ਸਿੰਘ ਵਜੋਂ ਹੋਈ ਹੈ।
ਪੜ੍ਹੋ ਇਹ ਵੀ ਖ਼ਬਰ - Patiala ਜ਼ਿਲ੍ਹੇ ’ਚ ਹੋਈ ‘ਗੈਂਗਵਾਰ’, ਦੋ ਗੁੱਟਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ

ਮਿਲੀ ਜਾਣਕਾਰੀ ਅਨੁਸਾਰ ਸਰੇ ਬਾਜ਼ਾਰ ’ਚ ਕਿਸੇ ਗਰੁੱਪ ਦੇ ਨੌਜਵਾਨਾਂ ਦਾ ਦੂਜੇ ਗਰੁੱਪ ਨਾਲ ਵਿਵਾਦ ਹੋ ਗਿਆ ਸੀ, ਜਿਸ ਦੌਰਾਨ ਉਕਤ ਲੋਕਾਂ ਨੇ ਧੜਾ-ਧੜ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਰਣਬੀਰ ਦੀ ਮੌਤ ਹੋ ਗਈ। ਇਸ ਘਟਨਾ ਦੇ ਬਾਰੇ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਘਰ ’ਚ ਆਰਾਮ ਕਰ ਰਿਹਾ ਸੀ। ਇਸ ਦੌਰਾਨ ਗੋਲੂ ਨਾਂ ਦਾ ਇਕ ਮੁੰਡਾ ਉਸ ਨੂੰ ਉਠਾ ਕੇ ਆਪਣੇ ਨਾਲ ਇਹ ਕਹਿ ਕੇ ਲੈ ਲਿਆ, ਕਿ ਉਸ ਦਾ ਬਾਹਰ ਕਿਸੇ ਨਾਲ ਲੜਾਈ-ਝਗੜਾ ਹੋ ਗਿਆ ਹੈ। ਦੋਸਤ ਦੀ ਮਦਦ ਕਰਨ ਲਈ ਗਏ ਰਣਬੀਰ ਦਾ ਉਕਤ ਲੋਕਾਂ ਨੇ ਬਾਜ਼ਾਰ ’ਚ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।
ਪੜ੍ਹੋ ਇਹ ਵੀ ਖ਼ਬਰ - ਸਾਬਕਾ ਫ਼ੌਜੀ ਦੇ ਕਤਲ ਦੀ ਇਸ ਸ਼ਖ਼ਸ ਨੇ ‘ਫੇਸਬੁੱਕ’ ’ਤੇ ਲਈ ਜ਼ਿੰਮੇਵਾਰੀ, ਕੀਤਾ ਇਕ ਹੋਰ ਵੱਡਾ ਖ਼ੁਲਾਸਾ

ਦੂਜੇ ਪਾਸੇ ਕਤਲ ਦੀ ਵਾਰਦਾਤ ਦਾ ਪਤਾ ਲੱਗਣ ’ਤੇ ਸਥਾਨਕ ਪੁਲਸ ਮੌਕੇ ’ਤੇ ਪਹੁੰਚ ਗਈ, ਜਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਉਕਤ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਨਵਜੋਤ ਸਿੱਧੂ ਬਣੇ ਪੰਜਾਬ ਕਾਂਗਰਸ ਦੇ 'ਨਵੇਂ ਪ੍ਰਧਾਨ', ਜਾਖੜ ਦੀ ਛੁੱਟੀ!


ਕੈਪਟਨ, ਸਿੱਧੂ ਵਿਵਾਦ ਦਾ ਨਹੀਂ ਹੋਵੇਗਾ ਹੱਲ? ਸੋਨੀਆ ਗਾਂਧੀ ਨੂੰ ਕੈਪਟਨ ਵੱਲੋਂ ਅਸਤੀਫਾ ਦੇਣ ਦੀ ਮੁੜ ਚਿਤਾਵਨੀ!
NEXT STORY