ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ 'ਚ ਇਕ ਨੌਜਵਾਨ ਵਲੋਂ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਉਸ ਨਾਲ ਜਬਰ-ਜ਼ਨਾਹ ਕਰ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਨਾ ਸਿਰਫ ਉਹ ਵਿਆਹ ਤੋਂ ਹੀ ਮੁਕਰਿਆ ਬਲਕਿ ਉਸ ਨੇ ਕਿਸੇ ਹੋਰ ਕੁੜੀ ਨਾਲ ਰਿਸ਼ਤਾ ਵੀ ਕਰਵਾ ਲਿਆ। ਇਸ ਸਬੰਧੀ ਪੀੜਤਾ ਨੇ ਦੋਸ਼ ਲਗਾਇਆ ਕਿ ਤਲਵਿੰਦਰ ਸਿੰਘ ਦੀ ਭਰਜਾਈ ਨੇ ਸਭ ਕੁਝ ਪਤਾ ਹੋਣ ਦੇ ਬਾਵਜੂਦ ਉਸ ਦਾ ਰਿਸ਼ਤਾ ਆਪਣੀ ਭੂਆ ਦੀ ਦੋਹਤੀ ਨਾਲ ਕਰਵਾ ਦਿੱਤਾ। ਉਸ ਨੇ ਦੱਸਿਆ ਕਿ ਤਲਵਿੰਦਰ ਸਿੰਘ ਨੇ ਆਪਣੇ ਰਿਸ਼ਤੇ ਦੀ ਫੋਟੋ ਉਸ ਨੂੰ ਭੇਜੀ। ਇਸ ਤੋਂ ਬਾਅਦ ਜਦੋਂ ਮੈਂ ਉਸ ਨੂੰ ਇਸ ਬਾਰੇ ਪੁੱਛਿਆ ਤਾਂ ਉਹ ਮੈਨੂੰ ਬਲੈਕਮੇਲ ਕਰਨ ਲੱਗ ਗਿਆ। ਉਸ ਨੇ ਕਿਹਾ ਕਿ ਜੇਕਰ ਇਸ ਬਾਰੇ ਤੂੰ ਆਪਣੇ ਪਰਿਵਾਰ ਨਾਲ ਗੱਲ ਕੀਤੀ ਤਾਂ ਤੇਰੀਆਂ ਸਾਰੀਆਂ ਫੋਟੋਆਂ ਨੂੰ ਵਾਇਰਲ ਕਰ ਦੇਵਾਂਗਾ। ਇਸ ਤੋਂ ਪਰੇਸ਼ਾਨ ਹੋ ਮੈਂ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਪੀੜਤਾ ਨੇ ਮੰਗ ਕੀਤੀ ਕਿ ਜਿਸ ਤਰ੍ਹਾਂ ਅੱਜ ਉਸ ਨਾਲ ਹੋਇਆ ਹੈ ਕੱਲ੍ਹ ਕਿਸੇ ਹੋਰ ਨਾਲ ਅਜਿਹਾ ਨਾ ਹੋਵੇ, ਇਸ ਲਈ ਅਜਿਹੇ ਦੋਸ਼ੀ 'ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਉਸ ਨੇ ਦੱਸਿਆ ਕਿ ਦੋਸ਼ੀ ਖਿਲਾਫ ਪੁਲਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ ਪਰ ਉਹ ਅਜੇ ਫਰਾਰ ਹੈ।
ਦੂਜੇ ਪਾਸੇ ਇਸ ਸਬੰਧੀ ਜਾਣਕਾਰੀ ਦਿੰਦਿਆ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ 'ਚ ਹੈ। ਉਨ੍ਹਾਂ ਦੱਸਿਆ ਕਿ ਪੀੜਤਾ ਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਤੇ ਜਲਦ ਤੋਂ ਜਲਦ ਉਸ ਨੂੰ ਕਾਬੂ ਵੀ ਕਰ ਲਿਆ ਜਾਵੇਗਾ।
ਦੋਸਤ ਦੀ ਭੈਣ ਦੇ ਵਿਆਹ 'ਚ ਆਏ ਨੌਜਵਾਨ ਦਾ ਸ਼ਰੇਆਮ ਕਤਲ
NEXT STORY