ਅੰਮ੍ਰਿਤਸਰ (ਸੰਜੀਵ)- ਲੁਧਿਆਣਾ 'ਚ ਲਾਪਤਾ ਹੋਈਆਂ ਕੁੜੀਆਂ ਦਰਜਨ ਤੋਂ ਵੱਧ ਕੁੜੀਆਂ ਤੋਂ ਬਾਅਦ ਹੁਣ ਅੰਮ੍ਰਿਤਸਰ ਤੋਂ 2 ਨਾਬਾਲਗ ਕੁੜੀਆਂ ਭੇਤਭਰੀ ਹਾਲਤ ਵਿਚ ਲਾਪਤਾ ਹੋ ਗਈਆਂ ਹਨ। ਅੰਮ੍ਰਿਤਸਰ ਫ਼ਤਿਹਗੜ੍ਹ ਚੂੜੀਆਂ ਰੋਡ ਸਥਿਤ ਬਾਬਾ ਦੀਪ ਸਿੰਘ ਕਾਲੋਨੀ ਦੀਆਂ ਰਹਿਣ ਵਾਲੀਆਂ 2 ਨਾਬਾਲਿਗ ਲੜਕੀਆਂ ਅਚਾਨਕ ਲਾਪਤਾ ਹੋ ਗਈਆਂ ਹਨ।
ਲੜਕੀਆਂ ਦੇ ਪਿਤਾ ਨੇ ਦੱਸਿਆ ਕਿ ਉਹ ਦੋਵੇਂ ਕੋਚਿੰਗ ਲਈ ਕੰਪਿਊਟਰ ਸੈਂਟਰ ਜਾਂਦੀਆਂ ਸਨ, ਜਿੱਥੇ ਉਨ੍ਹਾਂ ਦਾ ਫਾਈਨਲ ਪੇਪਰ ਸੀ ਅਤੇ ਦੁਪਹਿਰ 3 ਵਜੇ ਦੇ ਕਰੀਬ ਘਰੋਂ ਨਿਕਲੀਆਂ ਸਨ। ਉਨ੍ਹਾਂ ਦੀ ਵੱਡੀ ਬੇਟੀ ਨੂੰ ਕੋਚਿੰਗ ਸੈਂਟਰ ਛੱਡਣ ਲਈ ਛੋਟੀ ਬੇਟੀ ਗਈ ਸੀ ਪਰ ਕੁਝ ਦੇਰ ਬਾਅਦ ਕੋਚਿੰਗ ਸੈਂਟਰ ਤੋਂ ਫੋਨ ’ਤੇ ਸੂਚਨਾ ਮਿਲੀ ਕਿ ਉਨ੍ਹਾਂ ਦੀ ਲੜਕੀ ਪੇਪਰ ਦੇਣ ਲਈ ਨਹੀਂ ਪਹੁੰਚੀ। ਇਸ ਤੋਂ ਬਾਅਦ ਉਨ੍ਹਾਂ ਨੇ ਦੋਵਾਂ ਲੜਕੀਆਂ ਨੂੰ ਲੱਭਣਾ ਸ਼ੁਰੂ ਕੀਤਾ ਅਤੇ ਪੁਲਸ ਨੂੰ ਸੂਚਨਾ ਦਿੱਤੀ।
ਥਾਣਾ ਸਦਰ ਦੇ ਇੰਚਾਰਜ ਇੰਸ. ਕਿਰਨਦੀਪ ਸਿੰਘ ਨੇ ਦੱਸਿਆ ਕਿ ਫਿਲਹਾਲ ਪਰਿਵਾਰ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਲਾਕੇ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਹੁਤ ਜਲਦ ਮਾਮਲੇ ਨੂੰ ਸੁਲਝਾ ਕੇ ਲਾਪਤਾ ਹੋਈਆਂ ਲੜਕੀਆਂ ਨੂੰ ਬਰਾਮਦ ਕਰ ਲਿਆ ਜਾਵੇਗਾ।
ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ, 2027 ਦੀਆਂ ਚੋਣਾਂ 'ਚ ਭਾਜਪਾ...
NEXT STORY