ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਹਰਦੀਪ ਪੁਰੀ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਕੈਪਟਨ ਅਭਿਮਨਾਯੂ, ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ, ਅਨਿਲ ਜੋਸ਼ੀ, ਬਿਕਰਮ ਸਿੰਘ ਮਜੀਠੀਆ ਸਮੇਤ ਹੋਰ ਕਈ ਵੱਡੇ ਨੇਤਾ ਮੌਜੂਦ ਸਨ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਹਰਦੀਪ ਪੁਰੀ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਨਾਮਜ਼ਦਗੀ ਦਾਖਲ ਕਰਵਾਈ ਹੈ, ਜਿਸ ਨੂੰ ਲੈ ਕੇ ਜਨਤਾ ਕਾਫੀ ਉਤਸ਼ਾਹ ਹੈ ਤੇ ਇਹ ਉਤਸ਼ਾਹ ਹੀ ਭਾਜਪਾ ਨੂੰ ਜਿੱਤ ਦਿਵਾਏਗਾ। ਉਨ੍ਹਾਂ ਕਿਹਾ ਕਿ ਇਸ ਵਾਰ ਭਾਜਪਾ ਪਿੱਛਲੀਆਂ ਚੋਣਾਂ ਤੋਂ ਵੀ ਵਧੀਆ ਪ੍ਰਚਾਰ ਕਰੇਗੀ ਤੇ ਵੱਧ ਤੋਂ ਵੱਧ ਸੀਟਾਂ ਹਾਸਲ ਕਰੇਗੀ।
ਸੰਨੀ ਦਿਓਲ ਦੇ ਚੋਣ ਮੈਦਾਨ 'ਚ ਆਉਣ ਦਾ ਜਾਖੜ 'ਤੇ ਕੋਈ ਅਸਰ ਨਹੀਂ: ਅਮਰਿੰਦਰ
NEXT STORY