ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਪੇਪਰ ਆਰਟਿਸਟ ਗੁਰਪ੍ਰੀਤ ਸਿੰਘ ਨੇ 400 ਸਾਲ ਪੁਰਾਣੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦਾ ਇਕ ਮਾਡਲ ਤਿਆਰ ਕੀਤਾ ਹੈ। ਇਹ ਮਾਡਲ ਪੇਪਰ ਤੇ ਪਲਾਸਟਿਕ ਨਾਲ ਤਿਆਰ ਕੀਤਾ ਗਿਆ ਹੈ। ਇਸ ਦੇ ਲਈ ਵਰਲਡ ਬੁੱਕ ਆਫ ਰਿਕਾਰਡ ਨੇ ਗੁਰਪ੍ਰੀਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਵਿਦੇਸ਼ਾਂ 'ਚ ਮਾਡਲਾਂ ਦੀ ਪ੍ਰਦਰਸ਼ਨੀ ਲਗਾਉਂਦੇ ਸਨ ਤਾਂ ਬਹੁਤ ਸਾਰੀਆਂ ਸੰਗਤਾਂ ਦੀ ਮੰਗ ਸੀ ਕਿ ਇਕ ਅਜਿਹਾ ਮਾਡਲ ਸ੍ਰੀ ਦਰਬਾਰ ਸਾਹਿਬ ਦਾ ਤਿਆਰ ਕਰਨ ਜੋ ਕਿ ਪੁਰਾਤਨ ਦਿੱਖ ਵਾਲਾ ਹੋਵੇ, ਜਿਸ ਤੋਂ ਬਾਅਦ ਉਨ੍ਹਾਂ ਵਲੋਂ ਇਹ ਮਾਡਲ ਤਿਆਰ ਕੀਤਾ।
ਇਹ ਮਾਡਲ ਉਨ੍ਹਾਂ ਨੇ ਪੇਪਰ ਤੇ ਪਲਾਸਟਿਕ ਨਾਲ ਤਿਆਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਡਲ ਤਿਆਰ ਕਰਨ 'ਚ ਕਰੀਬ 70 ਦਿਨਾਂ ਦਾ ਸਮਾਂ ਲੱਗਾ ਹੈ, ਜਿਨ੍ਹਾਂ 'ਚ ਰੋਜ਼ਾਨਾਂ 8 ਤੋਂ 10 ਘੰਟੇ ਉਹ ਇਸ ਮਾਡਲ ਨੂੰ ਤਿਆਰ ਕਰਦੇ ਸਨ। ਇਸ ਲਈ ਉਨ੍ਹਾਂ ਨੂੰ ਇਕ ਸੰਸਥਾ ਵਲੋਂ ਵੀ ਸਨਮਾਨਿਤ ਕੀਤਾ ਗਿਆ ਹੈ।
ਰਾਜ ਠਾਕਰੇ ਦੀ ਪਾਰਟੀ ਕਾਂਗਰਸ ਤੇ ਐੱਨ. ਸੀ. ਪੀ. ਦੇ ਗਠਜੋੜ 'ਚ ਸ਼ਾਮਲ ਹੋਣ ਦੀ ਇਛੁੱਕ
NEXT STORY