ਅੰਮ੍ਰਿਤਸਰ (ਬਿਊਰੋ) - ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਇਕ ਚਿੱਠੀ ਲਿਖ ਅੰਮ੍ਰਿਤਸਰ ਹੈਰੀਟੇਜ ਸਟ੍ਰੀਟ ਦੀ ਦਰਪੇਸ਼ ਸਥਿਤੀ ਬਾਰੇ ਜਾਣੂ ਕਰਵਾਇਆ ਹੈ। ਗੁਰਜੀਤ ਔਜਲਾ ਨੇ ਅੰਮ੍ਰਿਤਸਰ ਹੈਰੀਟੇਜ ਸਟ੍ਰੀਟ ਵਿਖੇ ਕਬਜ਼ੇ ਦੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਇਸ ਮਾਮਲੇ 'ਚ ਮੁੱਖ ਮੰਤਰੀ ਨੂੰ ਨਿੱਜੀ ਤੌਰ ’ਤੇ ਦਖ਼ਲ ਦੇਣ ਦੀ ਅਪੀਲ ਕੀਤੀ ਹੈ।
ਪੜ੍ਹੋ ਇਹ ਵੀ ਖ਼ਬਰ - ਬੰਦ ਡੱਬੇ ’ਚ ਦੁਬਈ ਤੋਂ ਪੰਜਾਬ ਪੁੱਜੀ ਜਗਤਾਰ ਦੀ ਮ੍ਰਿਤਕ ਦੇਹ, ਇਸ ਕਾਰਨ ਡੇਢ ਮਹੀਨਾ ਪਹਿਲਾਂ ਕੀਤੀ ਸੀ ਖ਼ੁਦਕੁਸ਼ੀ
ਗੁਰਜੀਤ ਔਜਲਾ ਨੇ ਲਿਖਿਆ ਹੈ ਕਿ ਹੈਰੀਟੇਜ ਸਟ੍ਰੀਟ ’ਚ ਗੈਰਕਾਨੂੰਨੀ ਕਬਜ਼ੇ, ਸਫ਼ਾਈ ਦੀ ਸਮੱਸਿਆ, ਸਾਰਾਗੜ੍ਹੀ ਪਾਰਕਿੰਗ ਵਿੱਚ ਮੁਸ਼ਕਲਾਂ, ਸਟ੍ਰੀਟ ਕ੍ਰਾਈਮ ਆਦਿ ਮੁਸ਼ਕਲਾਂ ਆਦਿ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਗੁਰਜੀਤ ਔਜਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਵੀ ਕੀਤੀ ਕਿ ਉਹ ਹੈਰੀਟੇਜ ਸਟ੍ਰੀਟ ਦੀ ਸ਼ਾਨ ਨੂੰ ਮੁੜ ਤੋਂ ਬਹਾਲ ਕਰਨ ਲਈ ਇਸ ਮਾਮਲੇ ਦੇ ਸਬੰਧ ’ਚ ਕੋਈ ਐਕਸ਼ਨ ਲੈਣ। ਉਨ੍ਹਾਂ ਕਿਹਾ ਕਿ ਸਾਨੂੰ ਆਸ ਹੈ ਕਿ ਮੁੱਖ ਮੰਤਰੀ ਜੀ ਇਸ ਸਮੱਸਿਆ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਣਗੇ।
ਪੜ੍ਹੋ ਇਹ ਵੀ ਖ਼ਬਰ - ਵਿਸਾਖੀ ’ਤੇ ਪਾਕਿ ਗਏ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ, ਗੁਰਦੁਆਰਾ ਪੰਜਾ ਸਾਹਿਬ ਹੋਣਾ ਸੀ ਨਤਮਸਤਕ
CM ਭਗਵੰਤ ਮਾਨ ਦੀ ਢੇਸੀ ਨਾਲ ਮੁਲਾਕਾਤ 'ਤੇ ਸਿਆਸੀ ਘਮਸਾਨ, AAP ਨੇ ਕੀਤਾ ਪਲਟਵਾਰ
NEXT STORY