ਬਾਬਾ ਬਕਾਲਾ ਸਾਹਿਬ (ਰਾਕੇਸ਼) : ਬਾਬਾ ਬਕਾਲਾ ਸਾਹਿਬ ਦੇ ਇਤਿਹਾਸਕ ਜੋੜ ਮੇਲੇ ਅਤੇ ਸਿਆਸੀ ਕਾਨਫਰੰਸਾਂ ਦੌਰਾਨ ਅਮਨ-ਕਾਨੂੰਨ ਦੀ ਵਿਵਸਥਾ ਬਹਾਲ ਰੱਖਣ ਲਈ 5 ਜ਼ਿਲ੍ਹਿਆਂ (ਪਠਾਨਕੋਟ, ਗੁਰਦਾਸਪੁਰ, ਬਟਾਲਾ, ਅੰਮ੍ਰਿਤਸਰ ਦਿਹਾਤੀ ਤੇ ਸ਼ਹਿਰੀ) ਦੀ ਪੁਲਸ ਅਤੇ ਪੀ. ਏ. ਪੀ. ਦੀਆਂ 2 ਕਮਾਂਡੈਂਟਾਂ ਤਾਇਨਾਤ ਕੀਤੀਆਂ ਜਾਣਗੀਆਂ, ਜਿਸ ਨਾਲ ਤਹਿਸੀਲ ਕੰਪਲੈਕਸ ਪੁਲਸ ਛਾਉਣੀ ’ਚ ਤਬਦੀਲ ਹੋ ਜਾਵੇਗਾ। ਸਬ-ਡਵੀਜ਼ਨ ਬਾਬਾ ਬਕਾਲਾ ਸਾਹਿਬ ਦੇ ਡੀ. ਐੱਸ. ਪੀ. ਸੁਖਪਾਲ ਸਿੰਘ ਅਤੇ ਥਾਣਾ ਬਿਆਸ ਦੇ ਮੁਖੀ ਇੰਸਪੈਕਟਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ 28 ਅਗਸਤ ਨੂੰ ਮੇਲੇ ਵਾਲੇ ਦਿਨ ਸਵੇਰੇ 9 ਤੋਂ ਸ਼ਾਮ 4 ਵਜੇ ਤੱਕ ਟ੍ਰੈਫਿਕ ਰੂਟਾਂ ’ਚ ਤਬਦੀਲੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ : 4 ਮਹੀਨੇ ਪਹਿਲਾਂ ਹੋਏ ਵਿਆਹ ਦਾ ਦਰਦਨਾਕ ਅੰਤ, ਏਅਰ ਫੋਰਸ ਜਵਾਨ ਦੀ ਪਤਨੀ ਸਣੇ ਮੌਤ
ਅੰਮ੍ਰਿਤਸਰ ਤੋਂ ਜਲੰਧਰ ਜਾਣ-ਆਉਣ ਵਾਲੀ ਟ੍ਰੈਫਿਕ ਵਾਇਆ ਮਾਨਾਵਾਲਾ, ਤਰਨਤਾਰਨ ਬਾਈਪਾਸ, ਗੋਇੰਦਵਾਲ ਸਾਹਿਬ, ਕਰਤਾਰਪੁਰ ਅਤੇ ਕਪੂਰਥਲਾ ਰਾਹੀਂ ਲੰਘੇਗੀ। ਜਲੰਧਰ ਤੋਂ ਬਟਾਲਾ ਆਉਣ-ਜਾਣ ਲਈ ਸੁਭਾਨਪੁਰ, ਨਡਾਲਾ, ਰੜਾਮੋੜ, ਸ੍ਰੀ ਹਰਗੋਬਿੰਦਪੁਰ ਸਾਹਿਬ ਦਾ ਰਸਤਾ ਤੈਅ ਕੀਤਾ ਗਿਆ ਹੈ, ਜਦੋਂਕਿ ਬਟਾਲਾ ਤੋਂ ਜਲੰਧਰ ਜਾਣ ਵਾਲੀ ਟ੍ਰੈਫਿਕ ਵਾਇਆ ਸ੍ਰੀ ਹਰਗੋਬਿੰਦਪੁਰ ਸਾਹਿਬ ਅਤੇ ਟਾਂਡਾ ਰਾਹੀਂ ਭੇਜੀ ਜਾਵੇਗੀ। ਪੁਲਸ ਪ੍ਰਸ਼ਾਸਨ ਨੇ ਵਾਹਨ ਮਾਲਕਾਂ ਨੂੰ ਖੱਜਲ-ਖੁਆਰੀ ਤੋਂ ਬਚਣ ਲਈ ਇਨ੍ਹਾਂ ਬਦਲੇ ਹੋਏ ਰੂਟਾਂ ਦੀ ਵਰਤੋਂ ਕਰਨ ਅਤੇ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : 27 ਅਗਸਤ ਨੂੰ ‘ਪੰਜਾਬ ਬੰਦ’ ਦੀ ਕਾਲ ਦੇ ਵਿਰੋਧ 'ਚ ਵਪਾਰ ਮੰਡਲ ਦਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹੁਣ ਆਂਡਿਆਂ ਦੀਆਂ ਕੀਮਤਾਂ 'ਚ ਭਾਰੀ ਵਾਧਾ, ਇਸ ਕਾਰਨ ਅਜੇ ਹੋਰ ਵਧਣਗੇ ਰੇਟ
NEXT STORY