ਅੰਮ੍ਰਿਤਸਰ (ਦਲਜੀਤ ਸ਼ਰਮਾ) - ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਤੋਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜ਼ਿਲ੍ਹਾ ਪੱਧਰੀ ਸਿਵਲ ਹਸਪਤਾਲ ਦੇ ਬਲੱਡ ਬੈਂਕ ਦੇ ਨਾਲ ਲੱਗਦੇ ਸਟੋਰ ਵਿੱਚ ਅੱਜ ਤੜਕਸਾਰ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਹਸਪਤਾਲ ਵਿਚ ਚਾਰੇ ਪਾਸੇ ਧੂੰਆ ਹੀ ਧੂੰਆ ਹੋ ਗਿਆ, ਜਿਸ ਨੂੰ ਵੇਖ ਕੇ ਮਰੀਜ਼ ਦਹਿਸ਼ਤ ਵਿੱਚ ਆ ਗਏ। ਇਲਾਜ ਲਈ ਆਏ ਲੋਕ ਆਪਣੇ ਬੱਚਿਆਂ ਨੂੰ ਲੈ ਕੇ ਬਾਹਰ ਨੂੰ ਦੌੜੇ। ਹਸਪਤਾਲ ਦੇ ਠੇਕਾ ਆਧਾਰਤ ਸਫਾਈ ਸੇਵਕਾਂ ਵੱਲੋਂ ਮੁਸਤੈਦੀ ਵਰਤਦਿਆਂ ਹੋਇਆ ਅੱਗ 'ਤੇ ਕਾਬੂ ਪਾਇਆ ਗਿਆ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਅੱਜ ਤੋਂ Amul ਦੇ 700+ ਉਤਪਾਦ ਹੋਣਗੇ ਸਸਤੇ, ਕੀਮਤਾਂ 'ਚ ਹੋਵੇਗੀ ਭਾਰੀ ਗਿਰਾਵਟ
ਦੂਜੇ ਪਾਸੇ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਕੁਝ ਹੀ ਦੇਰ ਵਿੱਚ ਸਿਵਲ ਸਰਜਨ ਡਾਕਟਰ ਸਵਰਨਜੀਤ ਧਵਨ ਵੀ ਮੌਕੇ 'ਤੇ ਪੁੱਜ ਗਏ। ਜਾਣਕਾਰੀ ਅਨੁਸਾਰ ਸਰਕਾਰੀ ਹਸਪਤਾਲ ਦੇ ਬਲੱਡ ਬੈਂਕ ਦੇ ਨੇੜੇ ਪੈਂਦੇ ਸਟੋਰ ਵਿੱਚ ਬਲੱਡ ਬੈਂਕ ਦਾ ਸਮਾਨ ਰੱਖਿਆ ਹੋਇਆ ਸੀ। ਅਚਾਨਕ ਸ਼ਾਰਟ-ਸਰਕਟ ਹੋਣ ਕਾਰਨ ਸਟੋਰ ਵਿੱਚ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਤੇਜ਼ੀ ਨਾਲ ਫੈਲ ਗਈਆਂ, ਜਿਸ ਨਾਲ ਹਰ ਪਾਸੇ ਧੂੰਆ ਹੋ ਗਿਆ। ਇਸ ਘਟਨਾ ਦੌਰਾਨ ਹਰ ਕੋਈ ਆਪਣੀ ਜਾਨ ਬਚਾਉਣ ਲਈ ਇਧਰ ਉਧਰ ਭੱਜਦਾ ਹੋਇਆ ਦਿਖਾਈ ਦਿੱਤਾ, ਜਦਕਿ ਠੇਕਾ ਆਧਾਰਿਤ ਸਫਾਈ ਸੇਵਕਾਂ ਵੱਲੋਂ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਹਸਪਤਾਲ ਵਿੱਚ ਲੱਗੇ ਸਿਲੰਡਰਾਂ ਦੇ ਨਾਲ ਅੱਗ ਬੁਝਾਈ ਗਈ।
ਇਹ ਵੀ ਪੜ੍ਹੋ : 6 ਦਿਨ ਬੰਦ ਰਹਿਣਗੇ ਸਕੂਲ-ਕਾਲਜ! ਹੋ ਗਿਆ ਛੁੱਟੀਆਂ ਦਾ ਐਲਾਨ
ਇਸ ਦੌਰਾਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਮੌਕੇ 'ਤੇ ਨਹੀਂ ਪੁੱਜੀਆਂ। ਇਸ ਦੌਰਾਨ ਸਿਵਲ ਸਰਜਨ ਡਾਕਟਰ ਸਵਰਨਜੀਤ ਧਵਨ ਨੇ ਦੱਸਿਆ ਕਿ ਸ਼ਾਰਟ ਸਰਕਟ ਕਾਰਨ ਅੱਗ ਲੱਗੀ ਹੈ, ਜਿਸ ਨਾਲ ਅਜੇ ਤੱਕ ਕੋਈ ਵੀ ਜਾਨੀ ਮਾਲੀ ਨੁਕਸਾਨ ਨਹੀਂ ਹੋਇਆ। ਸਟੋਰ ਵਿੱਚ ਸਾਫ-ਸਫਾਈ ਕਰਵਾਈ ਜਾ ਰਹੀ ਹੈ ਅਤੇ ਮਰੀਜ਼ਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਹਸਪਤਾਲ ਪ੍ਰਸ਼ਾਸਨ ਪੂਰੀ ਮੁਸਤੈਦੀ ਦੇ ਨਾਲ ਮਰੀਜ਼ਾਂ ਦਾ ਜਿੱਥੇ ਇਲਾਜ ਕਰ ਰਿਹਾ ਹੈ, ਉਥੇ ਹੀ ਹਸਪਤਾਲ ਦੇ ਵਿੱਚ ਉਹਨਾਂ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾ ਰਹੀ ਹੈ।
ਇਹ ਵੀ ਪੜ੍ਹੋ : ਕੀ ਤੁਹਾਡਾ CIBIL ਸਕੋਰ ਘੱਟ ਹੈ? ਇਸ ਤਰ੍ਹਾਂ ਆਸਾਨੀ ਨਾਲ ਬਣਾਓ ਬਿਹਤਰ, ਸੌਖਾ ਮਿਲੇਗਾ ਕਰਜ਼ਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਹੁਣ ਜ਼ਿਲ੍ਹਾ ਹੁਸ਼ਿਆਰਪੁਰ ਦੇ ਇਸ ਪਿੰਡ 'ਚ ਪਰਵਾਸੀਆਂ 'ਤੇ ਲੱਗੀਆਂ ਸਖ਼ਤ ਪਾਬੰਦੀਆਂ
NEXT STORY