ਅੰਮ੍ਰਿਤਸਰ (ਸੰਜੀਵ) : ਅੰਮ੍ਰਿਤਸਰ ਦੇ ਚਾਟੀਵਿੰਡ ਪੁਲਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਪਿੰਡ ਚੀਤੇ ਕਲਾਂ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਪਾਤ ਨੂੰ ਤਾੜ-ਤਾੜ ਗੋਲੀਆਂ ਚੱਲਣ ਦੀ ਘਟਨਾ ਵਾਪਰੀ। ਅਣਪਛਾਤੇ ਵਿਅਕਤੀਆਂ ਵੱਲੋਂ ਕੀਤੀ ਗਈ ਫਾਇਰਿੰਗ ਵਿੱਚ ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜੋ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਸੀ। ਇਸ ਘਟਨਾ ਦੌਰਾਨ ਉਸਦਾ ਦੋਸਤ ਰਣਜੀਤ ਸਿੰਘ ਵੀ ਗੋਲੀਆਂ ਨਾਲ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ : ਹੋਟਲ ਦੇ ਕਮਰੇ 'ਚ ਵੜਦੇ ਸਾਰ ਹੀ ਚੂੜੇ ਵਾਲੀ ਕੁੜੀ ਦੇ ਨਿਕਲੇ ਸਾਹ, ਵਿਆਹ ਦੇ 4 ਮਹੀਨੇ ਬਾਅਦ ਉੱਜੜ ਗਿਆ ਘਰ
ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਤੀਰਥ ਸਿੰਘ ਵਜੋਂ ਹੋਈ ਹੈ, ਜੋ ਆਮ ਆਦਮੀ ਪਾਰਟੀ ਦੀ ਨੁਮਾਇੰਦਗੀ ਕਰਨ ਵਾਲੇ ਪਿੰਡ ਦੇ ਸਰਪੰਚ ਦਾ ਪੁੱਤਰ ਦੱਸਿਆ ਜਾ ਰਿਹਾ ਹੈ। ਫਿਲਹਾਲ ਪੀੜਤ ਪਰਿਵਾਰ ਦੀ ਸ਼ਿਕਾਇਤ 'ਤੇ ਘਟਨਾ ਸਥਾਨ 'ਤੇ ਪਹੁੰਚੀ ਦਿਹਾਤੀ ਪੁਲਸ ਵੱਲੋਂ ਚਾਟਵਿੰਡ ਥਾਣੇ ਵਿੱਚ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪਤਾ ਲੱਗਾ ਹੈ ਕਿ ਤੀਰਥ ਸਿੰਘ ਆਪਣੇ ਦੋਸਤ ਨਾਲ ਗੁਰਦੁਆਰੇ ਮੱਥਾ ਟੇਕਣ ਗਿਆ ਸੀ। ਜਦੋਂ ਉਹ ਬਾਹਰ ਆਏ ਤਾਂ ਗੁਰਦੁਆਰੇ ਦੇ ਬਾਹਰ ਖੜ੍ਹੇ ਲੋਕਾਂ ਨੇ ਉਨ੍ਹਾਂ 'ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ।
ਇਹ ਵੀ ਪੜ੍ਹੋ : Karwa Chauth Moon : ਕਰਵਾਚੌਥ ਦੀ ਰਾਤ ਜਾਣੋ ਕਿੰਨੇ ਵਜੇ ਹੋਵੇਗਾ 'ਚੰਨ ਦਾ ਦੀਦਾਰ'
ਗੋਲੀਆਂ ਲੱਗਣ ਨਾਲ ਤੀਰਥ ਸਿੰਘ ਦੀ ਹਾਲਤ ਗੰਭੀਰ ਹੋ ਗਈ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ਵਿੱਚ ਹੀ ਉਸਦੀ ਮੌਤ ਹੋ ਗਈ। ਪੁਲਸ ਇਸ ਮਾਮਲੇ ਵਿੱਚ ਮੁਲਜ਼ਮ ਦੀ ਭਾਲ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Karwa Chauth Moon : ਕਰਵਾਚੌਥ ਦੀ ਰਾਤ ਜਾਣੋ ਕਿੰਨੇ ਵਜੇ ਹੋਵੇਗਾ 'ਚੰਨ ਦਾ ਦੀਦਾਰ'
NEXT STORY