ਅੰਮ੍ਰਿਤਸਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਚੰਡੋਕ ਨੂੰ ਸ਼ਰਾਬ ਖਰੀਦਣ ਦੇ ਮਾਮਲੇ 'ਚ ਦੋਸ਼ੀ ਪਾਏ ਜਾਣ 'ਤੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਉਨ੍ਹਾਂ ਨੂੰ ਧਾਰਮਿਕ ਸਜ਼ਾ ਲਗਾਈ ਹੈ। ਝੰਡੋਰ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਇਸ ਦੀ ਮੁਆਫੀ ਮੰਗੀ। ਉਨ੍ਹਾਂ ਕਿਹਾ ਕਿ ਉਹ ਇਹ ਸ਼ਰਾਬ ਆਪਣੇ ਲਈ ਨਹੀਂ ਸਗੋਂ ਇਸੇ ਹੋਰ ਲਈ ਖਰੀਦਣ ਗਏ ਸਨ । ਇਸ ਤੋਂ ਬਾਅਦ ਉਨ੍ਹਾਂ ਸਜ਼ਾ ਸੁਣਾਉਂਦਿਆਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਉਨ੍ਹਾਂ ਨੂੰ ਤਿੰਨ ਦਿਨ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਤੇ ਗੁਰਦੁਆਰਾ ਸੀਸਗੰਜ ਵਿਖੇ ਭਾਂਡੇ ਮਾਂਜਣ, ਜੌੜੇ ਝਾੜਨ ਤੇ ਕੀਰਤਨ ਸਰਵਣ ਕਰਨ ਦੀ ਸੇਵਾ ਲਗਾਈ ਹੈ।
ਇਥੇ ਦੱਸ ਦੇਈਏ ਕਿ ਪਰਮਜੀਤ ਸਿੰਘ ਚੰਡੋਕ ਦੀ ਇਕ ਵੀਡੀਓ ਵਾਇਰਲ ਹੋ ਰਹੀ ਸੀ, ਜਿਸ 'ਚ ਉਹ ਸ਼ਰਾਬ ਖਰੀਦ ਦੇ ਦਿਖਾਈ ਦੇ ਰਹੇ ਸਨ। ਇਸ ਵੀਡੀਓ ਤੋਂ ਬਾਅਦ ਉਹ ਵਿਵਾਦਾਂ 'ਚ ਘਿਰ ਗਏ ਸਨ। ਇਸ ਦੀ ਸ਼ਿਕਾਇਤ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਤੀ ਗਈ ਸੀ, ਜਿਸ 'ਤੇ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਧਾਰਮਿਕ ਸਜ਼ਾ ਸੁਣਾਈ ਹੈ।
ਆਲੂ ਦੀ ਫਸਲ 'ਤੇ ਮੰਡਰਾਇਆ ਝੁਲਸ ਰੋਗ ਦਾ ਖਤਰਾ, ਕਿਸਾਨ ਹੋਏ ਪਰੇਸ਼ਾਨ
NEXT STORY