ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ ਨਨਕਾਣਾ ਸਾਹਿਬ ਤੋਂ ਭਾਰਤ ਅਟਾਰੀ ਸਰਹੱਦ ਰਹੀ ਪਹੁੰਚਿਆ। ਨਗਰ ਕੀਰਤਨ ਦਾ ਸਵਾਗਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਕੈਬਨਿਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ, ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ, ਹਰਮੀਤ ਸਿੰਘ ਸੰਧੂ , ਬਿਕਰਮ ਬਿਕਰਮ ਸਿੰਘ ਮਜੀਠੀਆ ਸਮੇਤ ਸਮੁੱਚੀ ਸੰਗਤ ਨੇ ਕੀਤਾ।
ਇਸ ਦੌਰਾਨ ਸਵਾਗਤ ਲਈ ਅਟਾਰੀ ਬਾਰਡਰ ਖਾਲਸਾਈ ਰੰਗ 'ਚ ਰੰਗਿਆ ਗਿਆ। ਇਹ ਪਹਿਲਾ ਅੰਤਰਰਾਸ਼ਟਰੀ ਨਗਰ ਕੀਰਤਨ ਹੈ ਜੋ ਪਾਕਿਸਤਾਨ ਤੋਂ ਸ਼ੁਰੂ ਹੋ ਕੇ ਭਾਰਤ ਆਇਆ ਹੈ।
ਨਗਰ ਕੀਰਤਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਤੋਂ ਸ਼ੁਰੂ ਹੋ ਕੇ ਸੁਲਤਾਨਪੁਰ ਲੋਧੀ ਵਿਖੇ ਸਮਾਪਤ ਹੋਵੇਗਾ। ਅੱਜ ਸਵਾਗਤ ਲਈ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਅਟਾਰੀ-ਵਾਹਗਾ ਬਾਰਡਰ 'ਤੇ ਪਹੁੰਚੀਆਂ।
ਇੱਥੇ ਦੱਸ ਦਈਏ ਕਿ 2 ਦਿਨ ਪਹਿਲਾਂ ਭਾਰਤ ਤੋਂ 500 ਤੋਂ ਵੱਧ ਸਿੱਖ ਸ਼ਰਧਾਲੂਆਂ ਦਾ ਜੱਥਾ ਸ੍ਰੀ ਗੁਰੂ ਨਾਨਕ ਸਾਹਿਬਾਨ ਦੇ 550 ਸਾਲ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਜਾਣ ਵਾਲੇ ਪਹਿਲੇ ਅੰਤਰਰਾਸ਼ਟਰੀ ਨਗਰ ਕੀਰਤਨ ਦੀਆਂ ਤਿਆਰੀਆਂ ਸੰਬੰਧੀ ਪਾਕਿਸਤਾਨ ਪੁੱਜਾ ਸੀ।
ਅੰਤਰਰਾਸ਼ਟਰੀ ਨਗਰ ਕੀਰਤਨ ਦੀਆਂ ਤਿਆਰੀਆਂ ਦੌਰਾਨ ਬੱਸਾਂ ਨੂੰ ਫੁੱਲ ਲਗਾਏ ਗਏ।ਸੰਗਤ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।ਸੰਗਤਾਂ ਲਈ ਵੱਡੀ ਮਾਤਰਾ ਵਿਚ ਲੱਡੂਆਂ ਦਾ ਪ੍ਰਸ਼ਾਦ ਤਿਆਰ ਕੀਤਾ ਗਿਆ ਹੈ।
'ਇਸ ਪਿੰਡ 'ਚ ਜੇਕਰ ਕੋਈ ਚਿੱਟਾ ਵੇਚਣ ਆਇਆ ਤਾਂ ਉਸ ਦੀ ਖੈਰ ਨਹੀਂ' (ਵੀਡੀਓ)
NEXT STORY