ਅੰਮ੍ਰਿਤਸਰ (ਸੁਮਿਤ ਖੰਨਾ) : ਪਿਛਲੇ ਕੁਝ ਸਮੇਂ ਤੋਂ ਇਕ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ 'ਚ ਇਕ ਜਗਰਾਤੇ 'ਚ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਲਾਮ ਕਰਨ ਲਈ ਇਕ ਸ਼ਬਦ ਗਾਇਆ ਗਿਆ ਹੈ। ਇਸ ਵੀਡੀਓ ਨੂੰ ਦੇਸ਼ਾਂ-ਵਿਦੇਸ਼ਾਂ 'ਚ ਭਰਪੂਰ ਪਿਆਰ ਮਿਲ ਰਿਹਾ ਹੈ। ਇਹ ਵੀਡੀਓ ਅੰਮ੍ਰਿਤਸਰ ਦੀ ਹੈ, ਜਿਸ 'ਚ ਸ਼ਬਦ ਲਵਿਸ਼ ਵਲੋਂ ਗਾਇਆ ਗਿਆ ਹੈ, ਜਿਸ ਨੂੰ ਸੋਸ਼ਲ ਮੀਡੀਆ 'ਤੇ ਸੰਗਤਾਂ ਦਾ ਭਰਪੂਰ ਪਿਆਰ ਮਿਲ ਰਿਹਾ ਹੈ। ਲਵਿਸ਼ ਪੇਸ਼ੇ ਵਜੋਂ ਜਗਰਾਤਾ ਗਾਇਕ ਹਨ।
ਇਸ ਸਬੰਧੀ 'ਜਗਬਾਣੀ' ਨਾਲ ਗੱਲਬਾਤ ਕਰਦਿਆਂ ਲਵਿਸ਼ ਨੇ ਦੱਸਿਆ ਕਿ 21 ਦਸਬੰਰ ਨੂੰ ਤਰਨਤਾਰਨ ਰੋਡ 'ਤੇ ਇਕ ਜਾਗਰਣ ਦੌਰਾਨ ਉਨ੍ਹਾਂ ਨੇ ਇਹ ਸ਼ਬਦ ਗਾਇਆ ਅਤੇ ਇਸ ਨੂੰ ਆਪਣੇ ਫੇਸਬੁੱਕ ਪੇਜ਼ 'ਤੇ ਅਪਲੋਡ ਕੀਤਾ ਤਾਂ ਲੋਕਾਂ ਵਲੋਂ ਇਸ ਨੂੰ ਬਹੁਤ ਪਿਆਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਨੇ ਆਪਣਾ ਸਾਰਾ ਪਰਿਵਾਰ ਵਾਰ ਦਿੱਤਾ, ਉਨ੍ਹਾਂ ਨੇ ਇਹ ਕੁਰਬਾਨੀਆਂ ਸਾਡੇ ਲਈ ਦਿੱਤੀਆਂ ਅਤੇ ਸਾਨੂੰ ਹਮੇਸ਼ਾਂ ਇਨ੍ਹਾਂ ਨੂੰ ਯਾਦ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਨੌਜਵਾਨ ਪੀੜ੍ਹੀ ਗਲਤ ਪਾਸੇ ਜਾ ਰਹੀ ਹੈ ਅਤੇ ਬੱਚਿਆਂ ਦੇ ਮਾਂ-ਬਾਪ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਹਮੇਸ਼ਾਂ ਇਤਿਹਾਸ ਬਾਰੇ ਜਾਣੂ ਕਰਵਾਉਣ ਤਾਂ ਜੋ ਉਹ ਹਮੇਸ਼ਾਂ ਗੁਰੂ ਸਾਹਿਬਾਨਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣ। ਇਸ ਦੌਰਾਨ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਉਹ ਇਕ ਸ਼ਬਦ ਵੀ ਜਲਦ ਹੀ ਰਿਲੀਜ਼ ਕਰਨ ਜਾ ਰਹੇ ਹਨ।
ਤਖਤ ਸ੍ਰੀ ਦਮਦਮਾ ਸਾਹਿਬ 'ਚ ਪ੍ਰਕਾਸ਼ ਦਿਹਾੜੇ ਦੀਆਂ ਲੱਗੀਆਂ ਰੌਣਕਾਂ
NEXT STORY