ਅੰਮ੍ਰਿਤਸਰ (ਸੁਮਿਤ ਖੰਨਾ) : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਰਤਾਰਪੁਰ ਸਾਹਿਬ ਦੇ ਕੋਰੀਡੋਰ ਨੂੰ ਲੈ ਕੇ ਡੇਰਾ ਬਾਬਾ ਨਾਨਕ ਸਰਹੱਦ 'ਤੇ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਭਾਰਤ-ਪਾਕਿ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਮਿਲ ਕੇ ਕਰਤਾਰਪੁਰ ਸਾਹਿਬ ਦੇ ਕੋਰੀਡੋਰ ਨੂੰ ਖੋਲ੍ਹਣ ਸਬੰਧੀ ਗੱਲਬਾਤ ਕਰਨੀ ਚਾਹੀਦੀ ਹੈ। ਇਸ ਦੌਰਾਨ ਉਨ੍ਹਾਂ ਮੰਗ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਤੋਂ ਪਹਿਲਾਂ ਸੰਗਤ ਲਈ ਪਾਕਿਸਤਾਨ 'ਚ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਲਈ ਰਸਤਾ ਖੋਲ੍ਹਿਆ ਜਾਵੇ।
ਇਸ ਉਪਰੰਤ ਗਿਆਨੀ ਗੁਰਬਚਨ ਸਿੰਘ ਨੇ ਬੀਤੇ ਦਿਨ ਹੋਈਆਂ ਰਾਜਨੀਤਿਕ ਰੈਲੀਆਂ ਸਬੰਧੀ ਬੋਲਦਿਆਂ ਕਿਹਾ ਕਿ ਧਰਮ ਰਾਜਨੀਤੀ ਤੋਂ ਵੱਡਾ ਹੈ ਇਸ ਲਈ ਨੇਤਾ ਗੁਰਦੁਆਰਿਆਂ 'ਤੇ ਰਾਜਨੀਤੀ ਨਾ ਕਰਨ। ਇਸ ਮੌਕੇ ਉਨ੍ਹਾਂ ਨੇ ਬਾਕੀ ਤਖਤਾਂ ਦੇ ਜਥੇਦਾਰਾਂ ਵਲੋਂ ਉਨ੍ਹਾਂ ਨਾਲ ਮੀਟਿੰਗ ਨਾ ਕਰਨ ਦੇ ਮਾਮਲੇ 'ਚ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਸਾਰੇ ਤਖਤ ਉਨ੍ਹਾਂ ਦੇ ਨਾਲ ਹਨ।
ਜਾਣੋ ਅਕਾਲੀ ਦਲ ਦੀ ਰੈਲੀ ਦੀਆਂ ਦਿਲਚਸਪ ਗੱਲਾਂ
NEXT STORY