ਅੰਮ੍ਰਿਤਸਰ/ਚੰਡੀਗੜ੍ਹ (ਬਿਊਰੋ) - ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਵਾਪਸ ਆਏ ਦਾਖਾ ਹਲਕੇ ਦੇ ਐੱਮ.ਐੱਲ.ਏ. ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਅੱਜ ਦਾ ਦਿਨ ਖੁਸ਼ੀਆਂ ਭਰਿਆ ਦਿਨ ਹੈ। ਸਿੱਖ ਸੰਗਤ ਵਲੋਂ ਲੰਮੇ ਅਰਸੇ ਤੋਂ ਕੀਤੀ ਜਾ ਰਹੀ ਅਰਦਾਸ ਅੱਜ ਪੂਰੀ ਹੋ ਗਈ ਹੈ। ਜਿਹੜੇ ਗੁਰੂਧਾਮ ਸਾਡੇ ਤੋਂ ਵਿਛੜ ਗਏ ਸਨ, ਉਨ੍ਹਾਂ ਦੇ ਅੱਜ ਦਰਸ਼ਨ ਕਰਨ ਦਾ ਸਾਨੂੰ ਸਾਰਿਆਂ ਨੂੰ ਮੌਕਾ ਮਿਲਿਆ ਹੈ। ਕਰਤਾਰਪੁਰ ਦਾ ਲਾਂਘਾ ਖੁੱਲ੍ਹਣ 'ਤੇ ਅੱਜ ਮੈਂ ਸਾਰੀ ਸਿੱਖ ਸੰਗਤ ਨੂੰ ਵਧਾਈ ਦਿੰਦਾ ਹਾਂ। ਕਰਤਾਰਪੁਰ ਸਾਹਿਬ 'ਚ ਉਨ੍ਹਾਂ ਦੇ ਸਵਾਗਤ ਕਰਨ ਲਈ ਬਹੁਤ ਵਧੀਆਂ ਪ੍ਰਬੰਧ ਕੀਤੇ ਗਏ,
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਰਤਾਰਪੁਰ ਲਾਂਘਾ ਖੁੱਲ੍ਹਣ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਜਿਨ੍ਹਾਂ ਦੀ ਬਦੌਲਤ ਅੱਜ ਪੰਜਾਬ ਦੀ ਸੰਗਤ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲਿਆ ਹੈ।
ਨਵਜੋਤ ਸਿੱਧੂ ਦੋਹਾਂ ਮੁਲਕਾਂ 'ਚ ਬਣੇ 'ਹੀਰੋ', ਬਾਕੀ ਤਾਂ ਰਹਿ ਗਏ ਜ਼ੀਰੋ! (ਵੀਡੀਓ)
NEXT STORY