ਅੰਮ੍ਰਿਤਸਰ (ਸੁਮਿਤ ਖੰਨਾ) : ਕਾਂਗਰਸੀ ਆਗੂ ਰਾਜ ਕੁਮਾਰ ਵੇਰਕਾ ਨੇ ਸੁਖਪਾਲ ਖਹਿਰਾ ਵਲੋਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤੇ ਜਾਣ 'ਤੇ ਪ੍ਰਕੀਕਿਰਿਆ ਦਿੱਤੀ ਹੈ। ਵੇਰਕਾ ਨੇ ਕਿਹਾ ਕਿ ਖਹਿਰਾ ਐੱਮ.ਐੱਲ.ਏ. ਦੇ ਅਹੁਦੇ ਤੋਂ ਵੀ ਅਸਤੀਫਾ ਦੇਣ। ਉਨ੍ਹਾਂ ਕਿਹਾ ਕਿ ਕੇਜਰੀਵਾਲ ਮੌਕਾਪ੍ਰਸਤ ਹੈ ਤੇ ਉਨ੍ਹਾਂ ਦੇ ਚੇਲੇ ਵੀ ਮੌਕਾਪ੍ਰਸਤ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਖਰਾ ਸਿੱਕਾ ਹੈ ਤੇ ਖਹਿਰਾ ਲਈ ਕਾਂਗਰਸ 'ਚ ਕੋਈ ਜਗ੍ਹਾ ਨਹੀਂ ਹੈ।
ਦੱਸ ਦੇਈਏ ਕਿ ਪਿੱਛਲੇ ਲੰਮੇ ਸਮੇਂ ਤੋਂ ਪਾਰਟੀ ਤੋਂ ਵੱਖ ਚੱਲ ਰਹੇ ਸੁਖਪਾਲ ਖਹਿਰਾ ਨੇ ਪਾਰਟੀ ਦੀ ਮੁੱਢਲੀ ਲੀਡਰਸ਼ਿਪ ਤੋਂ ਅੱਜ ਅਸਤੀਫਾ ਦੇ ਦਿੱਤਾ ਹੈ। ਖਹਿਰਾ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ। ਕੇਜਰੀਵਾਲ ਨੂੰ ਭੇਜੇ ਅਸਤੀਫੇ 'ਚ ਖਹਿਰਾ ਨੇ ਲਿਖਿਆ ਹੈ ਕਿ ਪਾਰਟੀ ਆਪਣੀ ਵਿਚਾਰਧਾਰਾ ਤੇ ਆਦਰਸ਼ ਤੋਂ ਭਟਕ ਚੁੱਕੀ ਹੈ, ਜਿਸ ਕਾਰਨ ਉਹ ਪਾਰਟੀ 'ਚੋਂ ਅਸਤੀਫਾ ਦੇ ਰਹੇ ਹਨ।
ਗੁਰਦਾਸ ਬਾਦਲ ਪੀ. ਜੀ. ਆਈ. ਦਾਖਲ
NEXT STORY