ਅੰਮ੍ਰਿਤਸਰ (ਸੁਮਿਤ ਖੰਨਾ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਪੰਜਾਬ ਭਰ ਦੀਆਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨਕਾਲ 'ਤੇ ਝਾਤ ਪਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਦਾ ਪ੍ਰੋਗਰਾਮ ਪੰਜਾਬ ਭਰ 'ਚ ਦਰਿਆ ਸਤਲੁਜ ਅਤੇ ਬਿਆਸ ਕੰਢੇ ਕਰਵਾਏ ਜਾ ਰਹੇ ਹਨ।ਇਸੇ ਦੇ ਚੱਲਦਿਆਂ ਤਿੰਨ ਦਿਨਾਂ ਪ੍ਰੋਗਰਾਮ ਮਾਝੇ ਦੇ ਸ਼ੁਰੂਆਤੀ ਪਿੰਡ ਬਿਆਸ ਨੇੜੇ ਪੈਂਦੇ ਦਰਿਆ ਬਿਆਸ ਵਿਖੇ ਦਰਸਾਇਆ ਗਿਆ, ਜੋ ਕਿ ਲਗਾਤਾਰ ਤਿੰਨ ਦਿਨ ਹਰ ਦਿਨ-ਸ਼ਾਮ ਸਮੇਂ ਦੋ ਵਾਰ ਦਿਖਾਇਆ।
ਇਸ ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਮੈਂਬਰ ਪਾਰਲੀਮੈਂਟ ਖਡੂਰ ਸਾਹਿਬ ਜਸਬੀਰ ਸਿੰਘ ਡਿੰਪਾ, ਹਲਕਾ ਬਾਬਾ ਬਕਾਲਾ ਸਾਹਿਬ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਜਿਲ੍ਹਾ ਸ਼ੈਸ਼ਨ ਅਤੇ ਉਪ ਮੰਡਲ ਬਾਬਾ ਬਕਾਲਾ ਸਾਹਿਬ ਦੇ ਜੱਜ, ਏਡੀਸੀ ਅੰਮ੍ਰਿਤਸਰ ਹਿਮਾਂਸ਼ੂ ਅਗਰਵਾਲ, ਤਹਿਸੀਲਦਾਰ ਮਨਜੀਤ ਸਿੰਘ, ਨਾਇਬ ਤਹਿਸੀਲਦਾਰ ਸੁਖਦੇਵ ਬਾਂਗੜ ਆਦਿ ਤੋਂ ਇਲਾਵਾ ਜਿਲ੍ਹੇ ਦੇ ਪ੍ਰਮੁੱਖ ਨੁਮਾਇੰਦਿਆਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨੂੰ ਦਰਸਾਉਂਦੇ ਇਸ ਪ੍ਰੋਗਰਾਮ 'ਚ ਵਿਸਥਾਰ ਸਹਿਤ ਉਨ੍ਹਾਂ ਦੇ ਜੀਵਨ ਨੂੰ ਬਹੁਤ ਸੁਚੱਜੇ ਢੰਗ ਨਾਲ ਦਰਸਾਇਆ ਗਿਆ ਅਤੇ ਉਨ੍ਹਾਂ ਵਲੋਂ ਦਿੱਤੇ ਇਲਾਹੀ ਸੰਦੇਸ਼ ਨੂੰ ਆਪਣੇ ਜੀਵਨ 'ਚ ਅਪਨਾਉਣ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ ਗਿਆ।
ਚੰਡੀਗੜ੍ਹ 'ਚ 3 ਨਵੇਂ ਫਾਇਰ ਸਟੇਸ਼ਨ ਬਣਾਉਣ ਦੀ ਤਿਆਰੀ
NEXT STORY