ਅੰਮ੍ਰਿਤਸਰ (ਸੁਮਿਤ ਖੰਨਾ) : ਲੋਕ ਸਭਾ ਚੋਣਾਂ ਦਾ ਸ਼ੰਖਨਾਦ ਹੁੰਦੇ ਹੀ ਸਿਆਸੀ ਆਗੂ ਜਨਤਾ ਦੇ ਦਰਵਾਰ ਪਹੁੰਚਣ ਲੱਗੇ ਹਨ ਤੇ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਲੋਕਾਂ ਦੀਆਂ ਮੰਗਾਂ ਵੀ ਪੂਰੀਆਂ ਕਰਨ ਲੱਗੇ ਹਨ। ਇਸ ਦੀ ਤਾਜ਼ਾ ਮਿਸਾਲ ਅੰਮ੍ਰਿਤਸਰ ਦੱਖਣੀ ਹਲਕੇ 'ਚ ਦੇਖਣ ਨੂੰ ਮਿਲੀ, ਜਿਥੇ ਭਾਜਪਾ ਆਗੂ ਸ਼ਵੇਤ ਮਲਿਕ ਨੇ ਵਾਰਡ ਵਾਸੀਆਂ ਨੂੰ ਸੰਬੋਧਨ ਕੀਤਾ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ 15 ਲੱਖ ਰੁਪਏ ਦੀ ਗ੍ਰਾਂਟ ਦਿੱਤੀ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਲਿਕ ਨੇ ਕਿਹਾ ਕਿ ਮੋਦੀ ਸਰਕਾਰ ਬਣਨ ਤੋਂ ਬਾਅਦ ਇਸ ਵਿਕਾਸ ਵਿਹੁਣੇ ਇਲਾਕੇ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਨੇ ਕਿਹਾ ਕਿ ਪੰਜਾਬ 'ਚ ਅਕਾਲੀ ਦਲ ਨਾਲ ਭਾਜਪਾ ਦਾ ਰਿਸ਼ਤਾ ਪੂਰੀ ਤਰ੍ਹਾਂ ਮਜਬੂਤ ਹੈ। ਉਨ੍ਹਾਂ ਨੇ ਕੈਪਟਨ ਸਰਕਾਰ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਕੈਪਟਨ ਸਰਕਾਰ ਨੂੰ ਵਿਕਾਸ ਦੇ ਨਾਂ 'ਤੇ ਕਲੰਕ ਕਰਾਰ ਦਿੱਤਾ।
ਅਵਾਰਾ ਪਸ਼ੂ ਮੁੱਖ ਮੰਤਰੀ ਨੂੰ ਸੌਂਪਣ ਜਾ ਰਹੇ ਹਜ਼ਾਰਾਂ ਕਿਸਾਨਾਂ ਨੂੰ ਪੁਲਸ ਨੇ ਸਮਰਾਲਾ 'ਚ ਰੋਕਿਆ (ਵੀਡੀਓ)
NEXT STORY