ਅੰਮ੍ਰਿਤਸਰ (ਸੁਮਿਤ) - ਅੰਮ੍ਰਿਤਸਰ ਵਿੱਚ ਅੱਜ ਦਿਨ ਦਿਹਾੜੇ 5 ਹਥਿਆਰਬੰਦ ਲੁਟੇਰਿਆਂ ਵਲੋਂ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਲੁਟੇਰੇ ਹਥਿਆਰ ਲੈ ਕੇ ਇਕ ਸੋਨੇ ਦੀ ਦੁਕਾਨ ’ਚ ਦਾਖ਼ਲ ਹੋ ਗਏ, ਜਿਥੇ ਉਨ੍ਹਾਂ ਨੇ ਦੁਕਾਨਦਾਰ ਨੂੰ ਗੰਨ-ਪੁਆਇੰਟ ’ਤੇ ਧਮਕਾਇਆ ਅਤੇ ਫਿਰ ਉਸਨੂੰ ਬੰਧਕ ਬਣਾ ਲਿਆ। ਇਸ ਤੋਂ ਬਾਅਦ ਉਹ ਦੁਕਾਨ ਦੇ ਅੰਦਰੋਂ ਵੱਡੀ ਗਿਣਤੀ ’ਚ ਸੋਨਾ ਲੈ ਕੇ ਰਫੂਚੱਕਰ ਹੋ ਗਏ।
ਪੜ੍ਹੋ ਇਹ ਵੀ ਖ਼ਬਰ - ਮਜੀਠੀਆ ਦੀ ਨਵਜੋਤ ਸਿੱਧੂ ’ਤੇ ਚੁਟਕੀ, ਕਿਹਾ-ਕੈਪਟਨ ਸਾਹਿਬ ਮੇਰੀ ਸਿਫ਼ਾਰਿਸ਼ ’ਤੇ ਸਿੱਧੂ ਨੂੰ ਬਣਾ ਦਿਓ ਮੁੱਖ ਮੰਤਰੀ
ਪੱਤਰਕਾਰ ਨੂੰ ਜਾਣਕਾਰੀ ਦਿੰਦੇ ਹੋਏ ਦੁਕਾਨਦਾਰ ਨੇ ਦੱਸਿਆ ਕਿ ਲੁੱਟੇ ਹੋਏ ਸੋਨੇ ਦੀ ਕੀਮਤ ਕਰੀਬ 25 ਲੱਖ ਰੁਪਏ ਸੀ। ਇਸ ਮਾਮਲੇ ਵਿੱਚ ਦੁਕਾਨਦਾਰ ਇਨਸਾਫ ਦੀ ਮੰਗ ਕਰ ਰਿਹਾ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਸਾਢੇ ਚਾਰ ਸਾਲ ਬਾਅਦ ਪਿੰਡ ਡਾਲਾ ਪਹੁੰਚੇ ‘ਆਪ’ ਵਿਧਾਇਕ, ਲੋਕਾਂ ਨੇ ਘੇਰਾ ਪਾ ਪੁੱਛੇ ਸਵਾਲ (ਵੀਡੀਓ)
ਗੁਰਦਾਸਪੁਰ ਹਲਕੇ ਵਿਚ ਅਕਾਲੀ ਆਗੂਆਂ ਨੇ ਜ਼ਿਲ੍ਹਾ ਪ੍ਰਧਾਨ ਖ਼ਿਲਾਫ਼ ਖੋਲ੍ਹਿਆ ਮੋਰਚਾ
NEXT STORY