ਅੰਮ੍ਰਿਤਸਰ (ਗੁਰਪ੍ਰੀਤ) : ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਗੁਰਦੁਆਰਾ ਨਾਨਕ ਪਿਆਉ ਦਿੱਲੀ ਤੋਂ ਆਰੰਭ ਹੋਇਆ ਨਗਰ ਕੀਰਤਨ ਬੀਤੀ ਰਾਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ਰਾਮ ਕਰਨ ਉਪਰੰਤ ਅੱਜ ਸਵੇਰੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਰੂਪ ਸਿੰਘ ਨੇ ਦਿੱਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੱਤੀ।
ਇਸ ਤੋਂ ਇਲਾਵਾ ਦਿੱਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਇਹ ਨਗਰ ਕੀਰਤਨ ਕਿਸੇ ਇਕ ਵਿਅਕਤੀ ਦਾ ਨਹੀਂ ਸਗੋਂ ਪੂਰੇ ਸਿੱਖ ਜਗਤ ਦਾ ਹੈ। ਪਾਕਿਸਤਾਨ ਵਲੋਂ 20 ਡਾਲਰ ਦੀ ਫੀਸ ਲਗਾਏ 'ਤੇ ਬੋਲਦਿਆਂ ਸਰਨਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਕੋਈ ਵੀ ਸਿੱਖ ਗਰੀਬ ਨਹੀਂ ਹੈ , ਅਕਾਲ ਪੁਰਖ ਨੇ ਸਿੱਖ ਕੌਮ ਨੂੰ ਬਹੁਤ ਮਾਇਆ ਦਿੱਤੀ ਹੈ।
ਸ਼ਾਂਤੀ ਦੇ ਕੋਰੀਡੋਰ 'ਚ ਅੱਤਵਾਦ ਤੇ ਹਿੰਸਾ ਦੀ ਕੋਈ ਥਾਂ ਨਹੀਂ : ਕੈਪਟਨ
NEXT STORY