ਅੰਮ੍ਰਿਤਸਰ (ਸੁਮਿਤ ਖੰਨਾ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਵਜੋਤ ਸਿੱਧੂ ਵਲੋਂ ਪੰਜਾਬ ਮੰਤਰੀ ਮੰਡਲ 'ਚੋਂ ਦਿੱਤਾ ਅਸਤੀਫਾ ਮਨਜ਼ੂਰ ਕੀਤੇ ਜਾਣ ਤੋਂ ਬਾਅਦ ਭਾਜਪਾ ਨੇ ਉਨ੍ਹਾਂ ਨੂੰ ਲੰਮੇ ਹੱਥੀ ਲਿਆ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਕੌਮੀ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਕੈਪਟਨ ਸਿੱਧੂ ਨੂੰ 43 ਦਿਨ ਦਹਿਲੀਜ਼ਾਂ 'ਤੇ ਤੇਲ ਚੋਅ ਕੇ ਉਡੀਕਦੇ ਰਹੇ ਪਰ ਉਹ ਨਹੀਂ ਪਹੁੰਚੇ। ਉਨ੍ਹਾਂ ਕਿਹਾ ਕਿ ਹੁਣ ਸਿੱਧੂ ਦੇ ਅਸਤੀਫੇ ਨਾਲ ਪੰਜਾਬੀਆਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਸ ਮਾਮਲੇ 'ਚ ਦਬਾਅ ਦੇ ਕਾਰਨ ਦੇਰੀ ਲਿਆ ਫੈਸਲਾ ਲਿਆ ਹੈ ਜਦਕਿ ਉਨ੍ਹਾਂ ਨੂੰ ਪਹਿਲੇ ਦਿਨ ਹੀ ਫੈਸਲਾ ਲੈ ਲੈਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਾਂਗਰਸ 'ਚੋਂ ਨਵਜੋਤ ਸਿੰਘ ਸਿੱਧੂ ਦਾ ਚੈਪਟਰ ਕਲੋਜ਼ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਿੱਧੂ ਨੂੰ 43 ਦਿਨ ਦਹਿਲੀਜ਼ਾਂ 'ਤੇ ਤੇਲ ਚੋਅ ਕੇ ਉਡੀਕਦੇ ਰਹੇ ਪਰ ਉਹ ਨਹੀਂ ਪਹੁੰਚੇ।
ਸੁਖਬੀਰ ਬਾਦਲ ਦੇ ਪੰਜਾਬ 'ਚੋਂ 'ਆਊਟ' ਹੋਣ ਦੀ ਚਰਚਾ!
NEXT STORY