ਅੰਮ੍ਰਿਤਸਰ (ਸੁਮਿਤ) : ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਪਾਕਿ ਵਿਚ ਰੱਖੇ ਕਰਤਾਰਪੁਰ ਲਾਂਘੇ ਸਬੰਧੀ ਸਮਾਗਮ ਵਿਚ ਸ਼ਾਮਲ ਹੋਣ ਕਰਤਾਰਪੁਰ ਕੋਰੀਡੋਰ ਪਹੁੰਚ ਚੁੱਕੇ ਹਨ। ਦੱਸ ਦੇਈਏ ਕਿ ਸਿੱਧੂ ਭਾਰਤ ਵਾਲੇ ਪਾਸਿਓਂ ਕਰਤਾਰਪੁਰ ਲਾਂਘੇ ਦਾ ਉਦਘਾਟਨ ਹੋਣ ਤੋਂ ਬਾਅਦ ਹੀ ਪਾਕਿਸਤਾਨ ਜਾ ਸਕਣਗੇ। ਕਰਤਾਰਪੁਰ ਲਾਂਘੇ ਦਾ ਉਦਘਾਟਨ ਭਾਰਤ ਵਾਲੇ ਪਾਸੇ ਪੀ.ਐੱਮ. ਮੋਦੀ ਕਰਨਗੇ ਅਤੇ ਪਾਕਿਸਤਾਨ ਵਾਲੇ ਪਾਸੇ ਪੀ.ਐੱਮ. ਇਮਰਾਨ ਖਾਨ ਕਰਨਗੇ।

ਜ਼ਿਕਰਯੋਗ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਸਮਾਰੋਹ 'ਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੇਂਦਰ ਸਰਕਾਰ ਤੋਂ ਪਾਕਿਸਤਾਨ ਜਾਣ ਦੀ ਆਗਿਆ ਲਈ 2 ਵਾਰ ਪੱਤਰ ਲਿਖਿਆ ਸੀ ਪਰ ਸਰਕਾਰ ਵਲੋਂ ਇਸ ਸਬੰਧੀ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਗਈ, ਜਿਸ ਉਪਰੰਤ ਵੀਰਵਾਰ ਨੂੰ ਸਿੱਧੂ ਨੇ ਫਿਰ ਤੀਜੀ ਵਾਰ ਪੱਤਰ ਲਿਖ ਕੇ ਭਾਰਤ ਸਰਕਾਰ ਤੋਂ ਪਾਕਿਸਤਾਨ ਜਾਣ ਦੀ ਇਜਾਜ਼ਤ ਮੰਗੀ ਸੀ ਤੇ ਉਨ੍ਹਾਂ ਵਲੋਂ ਤੀਜੀ ਵਾਰ ਚਿੱਠੀ ਭੇਜਣ ਮਗਰੋਂ ਸਰਕਾਰ ਨੇ ਇਜਾਜ਼ਤ ਦੇ ਦਿੱਤੀ ਸੀ।

ਲਾਂਘਾ ਖੁੱਲ੍ਹਣਾ ਸਵਾਗਤਯੋਗ ਪਰ ਪਾਕਿ ਦੀਆਂ ਸਾਜ਼ਿਸ਼ਾਂ ਤੋਂ ਅਲਰਟ ਰਹਿਣਾ ਜ਼ਰੂਰੀ : ਜਾਖੜ
NEXT STORY