ਅੰਮ੍ਰਿਤਸਰ : ਨਵਜੋਤ ਸਿੰਘ ਸਿੱਧੂ ਦੇ ਅਸਤੀਫਾ ਦੇਣ ਤੋਂ ਬਾਅਦ ਭਾਜਪਾ ਵਲੋਂ ਸਿੱਧੂ 'ਤੇ ਵੱਡਾ ਹਮਲਾ ਬੋਲਿਆ ਗਿਆ ਹੈ। ਨਵਜੋਤ ਸਿੰਘ ਸਿੱਧੂ 'ਤੇ ਸ਼ਬਦੀ ਵਾਰ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁਘ ਨੇ ਕਿਹਾ ਕਿ ਸਿੱਧੂ ਦਾ ਅਸਤੀਫਾ ਮਹਿਜ਼ ਇਕ ਡਰਾਮਾ ਹੈ। ਇਸ ਤੋਂ ਇਲਾਵਾ ਹਰਿਆਣਾ ਤੋਂ ਭਾਜਪਾ ਮੰਤਰੀ ਅਨਿਲ ਵਿੱਜ ਨੇ ਵੀ ਸਿੱਧੂ 'ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਕੋਈ ਵੀ ਪਾਰਟੀ ਜ਼ਿਆਦਾ ਚਿਰ ਆਪਣੇ ਕੋਲ ਨਹੀਂ ਰੱਖ ਸਕਦੀ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਵਾਦ ਤੋਂ ਬਾਅਦ ਲੰਬੇ ਸਮੇਂ ਤੋਂ ਸਰਗਰਮ ਸਿਆਸਤ ਤੋਂ ਦੂਰ ਚੱਲ ਰਹੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਪੰਜਾਬ ਵਜ਼ਾਰਤ 'ਚੋਂ ਅਸਤੀਫਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ ਨਵਜੋਤ ਸਿੱਧੂ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਦਿੱਤੀ ਹੈ। ਨਵਜੋਤ ਸਿੱਧੂ ਨੇ ਟਵੀਟ ਕਰਕੇ ਰਾਹੁਲ ਗਾਂਧੀ ਨੂੰ ਭੇਜੇ ਗਏ ਅਸਤੀਫੇ ਦੀ ਲਿਖਤ ਵੀ ਪੋਸਟ ਕੀਤੀ ਹੈ। ਸਿੱਧੂ ਨੇ ਲਿਖਿਆ ਹੈ ਕਿ ਉਨ੍ਹਾਂ ਨੇ ਲੰਘੀਂ 10 ਜੂਨ ਨੂੰ ਹੀ ਪੰਜਾਬ ਕੈਬਨਿਟ 'ਚੋਂ ਅਸਤੀਫਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਸੀ। ਨਵਜੋਤ ਸਿੱਧੂ ਨੇ ਇਹ ਵੀ ਆਖਿਆ ਹੈ ਕਿ ਉਹ ਜਲਦ ਹੀ ਆਪਣਾ ਅਸਤੀਫਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਭੇਜਣਗੇ।
ਸਿੱਧੂ ਦੇ ਅਸਤੀਫੇ 'ਤੇ ਮਨਜਿੰਦਰ ਸਿੰਘ ਸਿਰਸਾ ਨੇ ਚੁੱਕੇ ਸਵਾਲ (ਵੀਡੀਓ)
NEXT STORY