ਲੁਧਿਆਣਾ (ਗੌਤਮ)-ਬਿਆਸ ਰੇਲਵੇ ਟਰੈਕ 'ਤੇ ਕਿਸਾਨਾਂ ਨੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ ਅਤੇ ਰੇਲਵੇ ਟਰੈਕ ਨੂੰ ਪੂਰੀ ਤਰ੍ਹਾਂ ਨਾਲ ਬੰਦ ਕਰ ਦਿੱਤਾ ਗਿਆ ਹੈ। ਇਸ ਪ੍ਰਦਰਸ਼ਨ ਦੇ ਚੱਲਦੇ ਸ਼ਤਾਬਦੀ ਸਮੇਤ ਕਰੀਬ ਅੱਧਾ ਦਰਜਨ ਟਰੇਨਾਂ ਪ੍ਰਭਾਵਿਤ ਹੋਈਆਂ ਹਨ।ਮਿਲੀ ਤਾਜ਼ਾ ਜਾਣਕਾਰੀ ਮੁਤਾਬਕ ਮੌਜੂਦਾ ਸੰਘਰਸ਼ ਕਮੇਟੀ ਪੰਜਾਬ ਦੇ ਕਰੀਬ 200 ਕਿਸਾਨਾਂ ਨੇ ਬਿਆਸ ਸਟੇਸ਼ਨ ਦੇ ਰੇਲਵੇ ਟਰੈਕ ਨੂੰ ਜਾਮ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਕੋਰੋਨਾ ਟੀਕਾਕਰਨ : ਸਰਟੀਫਿਕੇਟਾਂ ’ਤੇ ਮੁੜ PM ਮੋਦੀ ਫੋਟੋ ਲਾਉਣ ਦੀ ਤਿਆਰੀ ’ਚ ਸਰਕਾਰ
ਗੰਨਾ ਕਿਸਾਨਾਂ ਨੇ ਮਿੱਲਾਂ ਤੋਂ ਗੰਨੇ ਦੀ ਰਕਮ ਨਾ ਮਿਲਣ ਕਾਰਨ ਸਰਕਾਰ ਵਿਰੁੱਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਨੇ ਰੇਲਵੇ ਟਰੈਕ ਨੂੰ ਪੂਰੀ ਤਰ੍ਹਾਂ ਨਾਲ ਬੰਦ ਕਰ ਦਿੱਤਾ ਹੈ, ਜਿਸ ਕਾਰਨ ਟਰੇਨਾਂ ਦੀ ਆਵਾਜਾਈ ਰੁਕ ਗਈ ਹੈ। ਇਸ ਦੇ ਚੱਲਦਿਆਂ ਸ਼ਤਾਬਦੀ ਐਕਸਪ੍ਰੈੱਸ ਸਮੇਤ ਕਰੀਬ ਅੱਧਾ ਦਰਜਨ ਟਰੇਨਾਂ ਪ੍ਰਭਾਵਿਤ ਹੋਈਆਂ ਹਨ।
ਇਹ ਵੀ ਪੜ੍ਹੋ : ਪੋਲੈਂਡ ਦੀ ਸਰਹੱਦ ਨੇੜੇ ਤਾਇਨਾਤ ਅਮਰੀਕੀ ਫੌਜੀਆਂ ਨੂੰ ਮਿਲਣਗੇ ਰਾਸ਼ਟਰਪਤੀ ਬਾਈਡੇਨ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਜੇਲ੍ਹ ਮੰਤਰੀ ਹਰਜੋਤ ਬੈਂਸ ਦਾ ਵੱਡਾ ਫ਼ੈਸਲਾ, ਪਟਿਆਲਾ ਜੇਲ੍ਹ ਦਾ ਬਦਲਿਆ ਸੁਪਰਡੈਂਟ
NEXT STORY