ਅੰਮ੍ਰਿਤਸਰ (ਵਿਪਨ ਅਰੋੜਾ) - ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੰਮ੍ਰਿਤਸਰ ਉੱਤਰੀ ਹਲਕੇ ਤੋਂ ‘ਆਪ’ ਉਮੀਦਵਾਰ ਅਤੇ ਸਾਬਕਾ ਆਈ-ਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਆਪਣਾ ਨਾਮਜ਼ਦਗੀ ਪੱਤਰ ਨਗਰ ਨਿਗਮ ਦੇ ਕਮਿਸ਼ਨਰ ਅਤੇ ਚੋਣ ਅਧਿਕਾਰੀ ਸੰਦੀਪ ਰਿਸ਼ੀ ਨੂੰ ਦਾਖ਼ਲ ਕਰਵਾ ਦਿੱਤਾ ਹੈ। ਇਸ ਸਮੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਅਤੇ ਦਿੱਲ਼ੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸ਼ਿਰੋਦੀਆਂ ਹਾਜ਼ਰ ਸਨ।
ਪੜ੍ਹੋ ਇਹ ਵੀ ਖ਼ਬਰ - ਭਗਵੰਤ ਮਾਨ ਨੇ CM ਚੰਨੀ ਅਤੇ ਨਵਜੋਤ ਸਿੱਧੂ ਨੇ ਮੁੜ ਕੱਸਿਆ ਤੰਜ, ਆਖੀ ਇਹ ਗੱਲ
ਹਲਕਾ ਉੱਤਰੀ ਤੋਂ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਨੇ ਦਾਖ਼ਲ ਕਰਵਾਇਆ ਨਾਮਜ਼ਦਗੀ ਪੱਤਰ
ਵਿਧਾਨ ਸਭਾ ਹਲਕਾ ਉੱਤਰੀ ਤੋਂ ਅਕਾਲੀ ਦੇ ਉਮੀਦਵਾਰ ਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਨਗਰ ਨਿਗਮ ਦੇ ਕਮਿਸ਼ਨਰ ਅਤੇ ਚੋਣ ਅਧਿਕਾਰੀ ਸੰਦੀਪ ਰਿਸ਼ੀ ਕੋਲ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਵਾ ਦਿੱਤਾ ਹੈ। ਇਸ ਸਮੇਂ ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਪਾਰਸ ਜੋਸ਼ੀ ਹਾਜ਼ਰ ਸਨ।
ਪੜ੍ਹੋ ਇਹ ਵੀ ਖ਼ਬਰ - ਲੁਧਿਆਣਾ ’ਚ ਵੱਡੀ ਵਾਰਦਾਤ: ਬੁਲੇਟ ਸਵਾਰ ਨੌਜਵਾਨਾਂ ਨੇ ਸਕਿਓਰਿਟੀ ਗਾਰਡ ’ਤੇ ਚਲਾਈਆਂ ਤਾਬੜਤੋੜ ਗੋਲੀਆਂ
ਭਾਜਪਾ ਦੇ ਹਲਕਾ ਉਤਰੀ ਤੋਂ ਉਮੀਦਵਾਰ ਸੁਖਮਿੰਦਰ ਪਿੰਟੂ ਨੇ ਭਰਿਆ ਨਾਮਜ਼ਦਗੀ ਪੱਤਰ
ਭਾਜਪਾ ਦੇ ਹਲਕਾ ਉਤਰੀ ਤੋਂ ਉਮੀਦਵਾਰ ਸੁਖਮਿੰਦਰ ਸਿੰਘ ਪਿੰਟੂ ਨੇ ਕੋਵਿਡ ਨਿਯਮਾਂ ਦੀ ਪਾਲਣਾ ਕਰਦਿਆ ਆਪਣਾ ਨਾਮਜ਼ਦਗੀ ਪੱਤਰ ਨਗਰ ਨਿਗਮ ਦੇ ਕਮਿਸ਼ਨਰ ਤੇ ਚੋਣ ਅਧਿਕਾਰੀ ਸੰਦੀਪ ਰਿਸ਼ੀ ਨੂੰ ਦਾਖ਼ਲ ਕਰਵਾ ਦਿੱਤਾ। ਸੁਖਮਿੰਦਰ ਸਿੰਘ ਪਿੰਟੂ ਨੇ ਆਪਣੀ ਜਿੱਤ ਦਾ ਦਾਅਵਾ ਕਰਦਿਆ ਕਿਹਾ ਕਿ ਉਨ੍ਹਾਂ ਦੀ ਚੋਣ ਹਲਕੇ ਦੇ ਸਮੁੱਚੇ ਵੋਟਰ ਤੇ ਭਾਜਪਾ ਵਰਕਰ ਇਕ ਮਤ ਹੋ ਕੇ ਲੜ ਰਹੇ ਹਨ। ਇਸ ਸਮੇ ਉਨ੍ਹਾਂ ਨਾਲ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਰਾਜ ਸਭਾ ਮੈਂਬਰ ਸ਼ਵੇਤ ਮਲਿਕ ਆਦਿ ਹਾਜ਼ਰ ਸਨ।
ਪੜ੍ਹੋ ਇਹ ਵੀ ਖ਼ਬਰ - ਨਵਜੋਤ ਸਿੱਧੂ ਦੀ ਮਜੀਠੀਆ ਨੂੰ ਚੁਣੌਤੀ, ਕਿਹਾ-ਮਜੀਠਾ ਛੱਡ ਸਿਰਫ਼ ਅੰਮ੍ਰਿਤਸਰ ਪੂਰਬੀ ਤੋਂ ਲੜਨ ਚੋਣ (ਵੀਡੀਓ)
ਪਲਾਸਟਿਕ ਡੋਰ ਦੀ ਲਪੇਟ 'ਚ ਆਇਆ ਮੋਟਰਸਾਈਕਲ ਸਵਾਰ ਨੌਜਵਾਨ
NEXT STORY