ਅੰਮ੍ਰਿਤਸਰ (ਅਰੁਣ) - ਅੰਮ੍ਰਿਤਸਰ ਦੇ ਪੌਸ਼ ਇਲਾਕੇ ਹੋਲੀ ਸਿਟੀ ਵਿਚ ਤਿੰਨ ਵਿਅਕਤੀਆਂ ਵੱਲੋਂ ਇਕ ਕਾਰੋਬਾਰੀ ਦਾ ਦੇਰ ਰਾਤ ਉਸ ਦੇ ਘਰ ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਕਤਲਦ ਦੀ ਇਸ ਵਾਰਦਾਤ ਨਾਲ ਇਲਾਕੇ ’ਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਮੋਹਨ ਸਿੰਘ ਵਜੋਂ ਹੋਈ ਹੈ, ਜਿਸ ਦੇ ਦੋ ਪੈਟਰੋਲ ਪੰਪ ਹਨ। ਮ੍ਰਿਤਕ ਰੋਜ਼ਾਨਾ ਦੀ ਤਰ੍ਹਾਂ ਆਪਣੇ ਪੈਟਰੋਲ ਪੰਪਾਂ ਨੂੰ ਬੰਦ ਕਰਨ ਤੋਂ ਬਾਅਦ ਉਨ੍ਹਾਂ ਦਾ ਕੈਸ਼ ਲੈ ਕੇ ਘਰ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਦੇ ਘਰ ਦੇ ਬਾਹਰ ਗੱਡੀ ’ਚ ਸਵਾਰ ਤਿੰਨ ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ।
ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ’ਚ ਸ਼ਰਮਸਾਰ ਹੋਈ ਮਾਂ ਦੀ ਮਮਤਾ, ਕੂੜੇ ਦੇ ਢੇਰ ’ਚੋਂ ਮਿਲੀ ਨਵ-ਜਨਮੀ ਬੱਚੀ ਦੀ ਲਾਸ਼
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਕਮਿਸ਼ਨਰ ਅਰੁਨਪਾਲ ਸਿੰਘ ਅਤੇ ਡੀ.ਸੀ.ਪੀ. ਇਨਵੈਸਟਿਗੇਸ਼ਨ ਮੁਖਵਿੰਦਰ ਸਿੰਘ ਭੁੱਲਰ ਸਮੇਤ ਪੁਲਸ ਦੇ ਹੋਰ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਪ੍ਰੈੱਸ ਨਾਲ ਗੱਲਬਾਤ ਕਰਦਿਆ ਡੀ.ਸੀ.ਪੀ. ਭੁੱਲਰ ਨੇ ਦੱਸਿਆ ਕਿ ਗੋਲੀਆਂ ਮੋਹਨ ਸਿੰਘ ਦੇ ਪੱਟ ਵਿੱਚ ਵੱਜੀਆਂ ਹਨ। ਬਜ਼ੁਰਗ ਅਵਸਥਾ ’ਚ ਹੋਣ ਕਰਕੇ ਉਸ ਦਾ ਖੂਨ ਜ਼ਿਆਦਾ ਵਹਿ ਗਿਆ, ਜਿਸ ਕਾਰਨ ਉਸ ਦੀ ਮੌਕੇ ’ਤੇ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸੀ.ਸੀ.ਟੀ.ਵੀ. ਫੁਟੇਜ਼ ਵਿਚ ਪੁਲਸ ਦੇ ਹੱਥ ਕੁਝ ਸੁਰਾਗ ਲਗੇ ਹਨ, ਜਲਦ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ: ਸੈਂਟਰਲ ਜੇਲ੍ਹ ਲੁਧਿਆਣਾ ’ਚ ਸਿੱਖਿਅਤ ਵਿਦੇਸ਼ੀ ਨਸਲ ਦੇ 3 ਕੁੱਤੇ ਤਾਇਨਾਤ, ਸੁੰਘ ਕੇ ਦੱਸਣਗੇ ਕਿਸ ਕੋਲ ਹੈ ਮੋਬਾਇਲ
ਲੁੱਟ ਨਹੀਂ ਨਿੱਜੀ ਰੰਜਿਸ਼ ਦਾ ਲੱਗ ਰਿਹਾ ਮਾਮਲਾ
ਇਕ ਸਵਾਲ ਦੇ ਜਵਾਬ ਵਿੱਚ ਬੋਲਦਿਆਂ ਡੀ.ਸੀ.ਪੀ. ਭੁੱਲਰ ਨੇ ਦੱਸਿਆ ਕਿ ਮ੍ਰਿਤਕ ਮੋਹਨ ਸਿੰਘ ਦੀ ਕਾਰ ਵਿਚ ਪਿਆ ਕੈਸ਼ ਤੇ ਹੋਰ ਸਮਾਨ ਉਸੇ ਤਰ੍ਹਾਂ ਮੌਜੂਦ ਪਾਇਆ ਗਿਆ ਹੈ। ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਹ ਵਾਰਦਾਤ ਲੁੱਟ ਦੀ ਨੀਅਤ ਨਾਲ ਨਹੀਂ ਸਗੋਂ ਨਿੱਜੀ ਦੁਸ਼ਮਣੀ ਨੂੰ ਲੈ ਕੇ ਕੀਤੀ ਗਈ ਹੈ। ਪੁਲਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਹਾਈ ਅਲਰਟ ਦੇ ਬਾਵਜੂਦ ਵਾਪਰੀ ਕਤਲ ਦੀ ਇਹ ਵਾਰਦਾਤ
15 ਅਗਸਤ ਆਜ਼ਾਦੀ ਦਿਹਾੜੇ ਨੂੰ ਲੈਕੇ ਜਿੱਥੇ ਸ਼ਹਿਰ ਭਰ ਵਿਚ ਹਾਈ ਅਲਰਟ ਹੋਣ ਕਾਰਣ ਪੁਲਸ ਅਤੇ ਹੋਰ ਫੌਜੀ ਦਸਤੇ ਜਗ੍ਹਾ-ਜਗ੍ਹਾ ਤਾਇਨਾਤ ਕੀਤੇ ਗਏ ਹਨ। ਇਸ ਸਭ ਦੇ ਬਾਵਜੂਦ ਸ਼ਹਿਰ ਦੀ ਪੋਸ਼ ਕਲੋਨੀ, ਜਿਸ ਵਿਚ ਪੰਜਾਬ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੰਧੂ ਦੀ ਵੀ ਰਿਹਾਇਸ਼ ਹੈ, ਉਸ ਅੰਦਰ ਬੇਖੌਫ ਦਾਖਲ ਹੋ ਕੇ ਕਤਲ ਦੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।
ਪੜ੍ਹੋ ਇਹ ਵੀ ਖ਼ਬਰ: ਕੈਨੇਡਾ ’ਚ ਟਰੱਕ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜਿਆ ਤਰਨਤਾਰਨ ਦਾ ਨੌਜਵਾਨ, ਜਨਵਰੀ ’ਚ ਸੀ ਵਿਆਹ
ਮਹਿੰਗੇ ਭਾਅ 'ਚ ਜ਼ਮੀਨ ਦੀ ਰਜਿਸਟਰੀ ਕਰਵਾਉਣ 'ਤੇ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
NEXT STORY